ਰਾਮ ਮੰਦਰ 'ਚ ਪ੍ਰਾਣ ਪ੍ਰਤਿਸ਼ਠਾ ਦੇ ਦਿਨ ਪਟਾਕੇ ਚਲਾਉਣ 'ਤੇ ਕੀਤੀ ਗਈ ਰੋਕ ਦੀ ਮੰਗ, ਜਾਣੋ ਵਜ੍ਹਾ
Thursday, Jan 18, 2024 - 05:10 PM (IST)
ਲਖਨਊ- ਲਖਨਊ ਹਾਈ ਕੋਰਟ 'ਚ ਇਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ 'ਚ 22 ਜਨਵਰੀ ਨੂੰ ਅਯੁੱਧਿਆ 'ਚ ਹੋਣ ਜਾ ਰਹੇ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਦੇ ਦਿਨ ਪਟਾਕੇ ਚਲਾਉਣ ਅਤੇ ਵਿਕਰੀ 'ਤੇ ਰੋਕ ਲਾਉਣ ਦੀ ਮੰਗ ਕੀਤੀ ਗਈ ਹੈ। ਸਥਾਨਕ ਵਕੀਲ ਮੋਤੀਲਾਲ ਯਾਦਵ ਵਲੋਂ ਦਾਇਰ ਉਕਤ ਪਟੀਸ਼ਨ ਨੂੰ ਸ਼ੁੱਕਰਵਾਰ ਨੂੰ ਜਸਟਿਸ ਏ. ਆਰ. ਮਸੂਦੀ ਅਤੇ ਜਸਟਿਸ ਬ੍ਰਿਜਰਾਜ ਸਿੰਘ ਦੇ ਡਿਵੀਜ਼ਨ ਬੈਂਚ ਦੇ ਸਾਹਮਣੇ ਸੁਣਵਾਈ ਲਈ ਸੂਚੀਬੱਧ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਕਰੇਨ ਦੀ ਮਦਦ ਨਾਲ ਮੰਦਰ ਦੇ ਗਰਭ ਗ੍ਰਹਿ ਤੱਕ ਲਿਆਂਦੀ ਗਈ ਰਾਮਲੱਲਾ ਦੀ ਮੂਰਤੀ, ਤੁਸੀਂ ਵੀ ਕਰੋ ਦਰਸ਼ਨ
ਪਟੀਸ਼ਨ 'ਚ ਇਹ ਵੀ ਮੰਗ ਕੀਤੀ ਗਈ ਹੈ ਕਿ ਪਟਾਕਿਆਂ ਦੀਆਂ ਦੁਕਾਨਾਂ ਨੂੰ ਲਾਇਸੈਂਸ ਦੇਣ ਦੇ ਹੁਕਮਾਂ ਨੂੰ ਰੱਦ ਕੀਤਾ ਜਾਵੇ। ਇਸ 'ਚ ਕਿਹਾ ਗਿਆ ਹੈ ਕਿ ਲਖਨਊ ਸ਼ਹਿਰ ਦੇ ਕੁਝ ਇਲਾਕਿਆਂ 'ਚ ਦਿੱਲੀ ਨਾਲੋਂ ਵੀ ਜ਼ਿਆਦਾ ਪ੍ਰਦੂਸ਼ਣ ਹੈ, ਇਸ ਲਈ ਪਟਾਕੇ ਚਲਾਉਣ ਨਾਲ ਸਥਿਤੀ ਹੋਰ ਵਿਗੜ ਸਕਦੀ ਹੈ।
ਇਹ ਵੀ ਪੜ੍ਹੋ- ਪ੍ਰਾਣ ਪ੍ਰਤਿਸ਼ਠਾ ਤੋਂ ਪਹਿਲਾਂ PM ਮੋਦੀ ਵਲੋਂ ਰਾਮ ਮੰਦਰ 'ਤੇ 'ਸਮਾਰਕ ਡਾਕ ਟਿਕਟ' ਜਾਰੀ
ਦੱਸ ਦੇਈਏ ਕਿ 22 ਜਨਵਰੀ ਨੂੰ ਰਾਮ ਮੰਦਰ 'ਚ ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਹੋਵੇਗਾ। ਪੂਰਾ ਦੇਸ਼ ਅਯੁੱਧਿਆ ਵਿਚ ਹੋਣ ਵਾਲੀ ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਨੂੰ ਲੈ ਕੇ ਉਤਸ਼ਾਹਿਤ ਹੈ। ਲੋਕ ਇਸ ਇਤਿਹਾਸਕ ਦਿਨ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। 22 ਜਨਵਰੀ ਨੂੰ ਹੋਣ ਵਾਲੀ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਨੂੰ ਲੈ ਕੇ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8