ਸੋਸ਼ਲ ਮੀਡੀਆ ’ਤੇ ਉੱਠੀ ਡੇਰਾ ਮੁਖੀ ਨੂੰ ਰਿਹਾਅ ਕਰਨ ਦੀ ਮੰਗ

05/07/2021 5:08:07 AM

ਸਿਰਸਾ (ਲਲਿਤ) - ਕੋਰੋਨਾ ਮਹਾਮਾਰੀ ਦੇ ਸੰਕਟ ਨੂੰ ਵੇਖਦੇ ਹੋਏ ਲੋਕਾਂ ਵੱਲੋਂ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ’ਚ ਬੰਦ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਰਿਹਾਅ ਕਰਨ ਦੀ ਮੰਗ ਰੱਖੀ ਗਈ ਹੈ। ਇਸ ਗੱਲ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਇਕ ਪੂਰੀ ਮੁਹਿੰਮ ਛਿੜੀ ਹੋਈ ਹੈ। ਇਸ ਮੁਹਿੰਮ ਦਾ ਹਿੱਸਾ ਬਣ ਰਹੇ ਲੋਕਾਂ ਦੇ ਵਿਚਾਰ ਹਨ ਕਿ ਦੇਸ਼ ’ਤੇ ਆਈ ਕੋਰੋਨਾ ਬਿਪਤਾ ’ਚ ਡੇਰਾ ਸੇਵਾਦਾਰ ਸਰਕਾਰ ਤੇ ਮਰੀਜ਼ਾਂ ਦੀ ਹਰ ਤਰ੍ਹਾਂ ਨਾਲ ਮਦਦ ਕਰ ਸਕਦੇ ਹਨ। ਕੋਰੋਨਾ ਮਹਾਮਾਰੀ ਕਰ ਕੇ ਹਸਪਤਾਲਾਂ ’ਚ ਆਕਸੀਜਨ ਦੀ ਘਾਟ ਕਾਰਨ ਜਿੰਨੀਆਂ ਅਕਾਲ ਮੌਤਾਂ ਹੋ ਰਹੀਆਂ ਹਨ, ਡੇਰਾ ਸੇਵਾਦਾਰਾਂ ਵਲੋਂ ਉਨ੍ਹਾਂ ਦੀ ਮਦਦ ਕਰ ਕੇ ਜਾਨਾਂ ਬਚਾਈਆਂ ਜਾ ਸਕਦੀਆਂ ਹਨ।

ਇਹ ਵੀ ਪੜ੍ਹੋ- ਰੇਲਵੇ ਨੇ ਸ਼ਤਾਬਦੀ ਅਤੇ ਜਨ ਸ਼ਤਾਬਦੀ ਸਮੇਤ 72 ਗੱਡੀਆਂ ਤੇ ਰੋਕ ਲਾਉਣ ਦਾ ਕੀਤਾ ਐਲਾਨ

ਸੋਸ਼ਲ ਮੀਡੀਆ ’ਤੇ ਲੋਕਾਂ ਨੇ ਆਪਣੇ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਇਹ ਗੱਲਾਂ ਲਿਖੀਆਂ ਹਨ ਕਿ ਸੰਕਟ ਦੇ ਇਸ ਸਮੇਂ ’ਚ ਡੇਰਾ ਮੁਖੀ ਨੂੰ ਜੇਲ ’ਚੋਂ ਰਿਹਾਅ ਕਰ ਕੇ ਲਾਚਾਰ ਹੋਏ ਸਿਸਟਮ ਨੂੰ ਸੰਭਾਲਣ ਲਈ ਡੇਰਾ ਸੇਵਾਦਾਰਾਂ ਦਾ ਸਹਿਯੋਗ ਲਿਆ ਜਾਵੇ ਤਾਂ ਕੋਈ ਮਾੜੀ ਗੱਲ ਨਹੀਂ ਹੈ। ਇਸ ਕਰ ਕੇ ਹਰਿਆਣਾ ਤੇ ਕੇਂਦਰ ਦੀ ਸਰਕਾਰ ਨੂੰ ਇਸ ਗੱਲ ’ਤੇ ਵਿਚਾਰ ਕਰ ਕੇ ਰਾਮ ਰਹੀਮ ਨੂੰ ਰਿਹਾਅ ਕਰਨਾ ਚਾਹੀਦਾ ਹੈ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ ਕੁਮੈਂਟ ਬਾਕਸ ਵਿੱਚ ਦਿਓ ਜਵਾਬ।


Inder Prajapati

Content Editor

Related News