ਹਲਦਵਾਨੀ 'ਚ ਹਾਲਾਤ ਬੇਕਾਬੂ, ਦੰਗਾਕਾਰੀਆਂ ਨੂੰ ਗੋਲੀ ਮਾਰਨ ਦੇ ਹੁਕਮ, ਜਾਣੋ ਕੀ ਹੈ ਮਾਮਲਾ
Thursday, Feb 08, 2024 - 10:17 PM (IST)
ਨੈਨੀਤਾਲ — ਉੱਤਰਾਖੰਡ ਦੇ ਹਲਦਵਾਨੀ 'ਚ ਨਾਜਾਇਜ਼ ਮਦਰੱਸੇ ਅਤੇ ਨਮਾਜ਼ ਸਥਾਨ ਨੂੰ ਹਟਾਉਣ ਨੂੰ ਲੈ ਕੇ ਵੀਰਵਾਰ ਸ਼ਾਮ ਨੂੰ ਭਾਰੀ ਹੰਗਾਮਾ ਹੋਇਆ। ਪਥਰਾਅ ਵਿੱਚ ਕਈ ਪੁਲਸ ਮੁਲਾਜ਼ਮ ਅਤੇ ਹੋਰ ਲੋਕ ਜ਼ਖ਼ਮੀ ਹੋ ਗਏ। ਕਈ ਵਾਹਨਾਂ ਨੂੰ ਅੱਗ ਲਗਾ ਦਿੱਤੀ ਗਈ ਹੈ। ਦੂਜੇ ਪਾਸੇ ਦੇਹਰਾਦੂਨ ਵਿੱਚ ਸਰਕਾਰ ਹਰਕਤ ਵਿੱਚ ਆ ਗਈ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਨੇ ਇਸ ਮਾਮਲੇ ਵਿੱਚ ਉੱਚ ਪੱਧਰੀ ਮੀਟਿੰਗ ਬੁਲਾਈ ਹੈ। ਸਥਿਤੀ ਨੂੰ ਕਾਬੂ ਕਰਨ ਲਈ ਪੀਏਸੀ ਅਤੇ ਹੋਰ ਜ਼ਿਲ੍ਹਿਆਂ ਤੋਂ ਭਾਰੀ ਪੁਲਸ ਬਲ ਨੂੰ ਹਲਦਵਾਨੀ ਬੁਲਾਇਆ ਗਿਆ ਹੈ। ਹਲਦਵਾਨੀ ਦੇ ਬਨਭੁਲਪੁਰਾ ਥਾਣਾ ਖੇਤਰ 'ਚ ਮਲਿਕ ਦੇ ਬਗੀਚੇ 'ਚ ਨਾਜਾਇਜ਼ ਉਸਾਰੀ ਨੂੰ ਲੈ ਕੇ ਪੁਲਸ ਅਤੇ ਪ੍ਰਸ਼ਾਸਨ ਪਿਛਲੇ ਕਈ ਦਿਨਾਂ ਤੋਂ ਸਰਗਰਮ ਹੈ।
ਇਹ ਵੀ ਪੜ੍ਹੋ - ਸੁਰੱਖਿਆ ਕਾਰਨਾਂ ਕਰਕੇ ਹਲਦਵਾਨੀ 'ਚ ਭਲਕੇ ਬੰਦ ਰਹਿਣਗੇ ਸਾਰੇ ਸਕੂਲ
ਪੁਲਸ ਅਤੇ ਪ੍ਰਸ਼ਾਸਨ ਦੀ ਟੀਮ ਨੇ ਅੱਜ ਸ਼ਾਮ ਇੱਥੇ ਸਰਕਾਰੀ ਜ਼ਮੀਨ ’ਤੇ ਬਣੇ ਨਾਜਾਇਜ਼ ਮਦਰੱਸੇ ਅਤੇ ਨਮਾਜ਼ ਵਾਲੀ ਥਾਂ ਨੂੰ ਹਟਾਉਣ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਦੋਂ ਹਲਦਵਾਨੀ ਨਗਰ ਨਿਗਮ ਦੀ ਟੀਮ ਨੇ ਪ੍ਰਸ਼ਾਸਨ ਅਤੇ ਪੁਲਸ ਦੀ ਨਿਗਰਾਨੀ ਹੇਠ ਮੌਕੇ ’ਤੇ ਪਹੁੰਚ ਕੇ ਜੇਸੀਬੀ ਨਾਲ ਨਾਜਾਇਜ਼ ਉਸਾਰੀਆਂ ਹਟਾਉਣ ਦਾ ਕੰਮ ਸ਼ੁਰੂ ਕੀਤਾ ਤਾਂ ਕੁਝ ਦੇ ਲੋਕਾਂ ਨੇ ਪੁਲਸ ਅਤੇ ਕਬਜ਼ੇ ਹਟਾਉਣ ਜਾ ਰਹੇ ਮੁਲਾਜ਼ਮਾਂ ’ਤੇ ਪਥਰਾਅ ਸ਼ੁਰੂ ਕਰ ਦਿੱਤਾ। ਪੁਲਸ ਅਤੇ ਪ੍ਰਸ਼ਾਸਨ ਨੇ ਲੋਕਾਂ ਨੂੰ ਸ਼ਾਂਤ ਕਰਵਾਉਣ ਦੀ ਕੋਸ਼ਿਸ਼ ਕੀਤੀ ਪਰ ਪ੍ਰਦਰਸ਼ਨਕਾਰੀ ਨਹੀਂ ਮੰਨੇ ਅਤੇ ਪਥਰਾਅ ਸ਼ੁਰੂ ਕਰ ਦਿੱਤਾ। ਛੱਤਾਂ 'ਤੇ ਖੜ੍ਹੇ ਲੋਕਾਂ ਨੇ ਵੀ ਪਥਰਾਅ ਸ਼ੁਰੂ ਕਰ ਦਿੱਤਾ। ਜਿਵੇਂ-ਜਿਵੇਂ ਹਨੇਰਾ ਹੁੰਦਾ ਗਿਆ ਤਾਂ ਪ੍ਰਦਰਸ਼ਨਕਾਰੀ ਹੋਰ ਵੀ ਹਮਲਾਵਰ ਹੋ ਗਏ। ਪੁਲਸ ਪ੍ਰਸ਼ਾਸਨ ਨੂੰ ਗੁੱਸੇ ਵਿੱਚ ਆਏ ਲੋਕਾਂ ਨੂੰ ਕਾਬੂ ਕਰਨਾ ਔਖਾ ਹੋ ਗਿਆ।
ਦੰਗਾਕਾਰੀਆਂ ਨੂੰ ਗੋਲੀ ਮਾਰਨ ਦੇ ਹੁਕਮ
ਪ੍ਰਦਰਸ਼ਨਕਾਰੀਆਂ ਨੇ ਨਾਜਾਇਜ਼ ਉਸਾਰੀ ਨੂੰ ਹਟਾ ਰਹੀ ਨਿਗਮ ਦੀ ਜੇਸੀਬੀ ਮਸ਼ੀਨ ਦੀ ਭੰਨ-ਤੋੜ ਕਰ ਦਿੱਤੀ। ਬਨਭੁਲਪੁਰਾ ਦੇ ਬਾਹਰ ਖੜ੍ਹੀਆਂ ਮਸ਼ੀਨਾਂ ਨੂੰ ਵੀ ਅੱਗ ਲਗਾ ਦਿੱਤੀ। ਕੁਝ ਹੀ ਸਮੇਂ ਵਿੱਚ ਸਥਿਤੀ ਕਾਬੂ ਤੋਂ ਬਾਹਰ ਹੋ ਗਈ। ਐੱਸ.ਐੱਸ.ਪੀ. ਪੀ.ਐੱਸ. ਮੀਨਾ ਅਤੇ ਡੀ.ਆਈ.ਜੀ. ਯੋਗੰਬਰ ਸਿੰਘ ਰਾਵਤ ਤੋਂ ਇਲਾਵਾ ਪ੍ਰਸ਼ਾਸਨਿਕ ਅਧਿਕਾਰੀ ਮੌਕੇ ’ਤੇ ਪੁੱਜੇ ਅਤੇ ਪੀਏਸੀ ਦੇ ਨਾਲ-ਨਾਲ ਹੋਰ ਥਾਣਿਆਂ ਦੀ ਪੁਲਸ ਬਲ ਬੁਲਾਈ ਗਈ। ਰਾਤ ਤੱਕ ਭਾਰੀ ਪੁਲਸ ਫੋਰਸ ਤਾਇਨਾਤ ਰਹੀ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਕਈ ਪੁਲਿਸ ਮੁਲਾਜ਼ਮ, ਪੱਤਰਕਾਰ ਅਤੇ ਕਰਮਚਾਰੀ ਜ਼ਖਮੀ ਹੋ ਗਏ।
ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਵੱਲੋਂ ਹਲਦਵਾਨੀ ਦੇ ਬਨਭੁਲਪੁਰਾ ਵਿੱਚ ਨਾਜਾਇਜ਼ ਉਸਾਰੀ ਨੂੰ ਹਟਾਉਣ ਦੌਰਾਨ ਪੁਲਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਮੁਲਾਜ਼ਮਾਂ ’ਤੇ ਹਮਲੇ ਅਤੇ ਇਲਾਕੇ ਵਿੱਚ ਅਸ਼ਾਂਤੀ ਫੈਲਾਉਣ ਦੀ ਘਟਨਾ ਨੂੰ ਗੰਭੀਰਤਾ ਨਾਲ ਲਿਆ ਹੈ। ਇਸ ਦੇ ਨਾਲ ਹੀ ਹਲਦਵਾਨੀ 'ਚ ਦੰਗਾਕਾਰੀਆਂ ਨੂੰ ਦੇਖਦੇ ਹੀ ਗੋਲੀ ਮਾਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e