ਲੜਕੀ ਨਾਲ ਗੈਂਗਰੇਪ ਕਰਕੇ ਬਾਅਦ ''ਚ ਦਿੱਤੀ ਦਰਦਨਾਕ ਮੌਤ

01/15/2018 2:57:22 PM

ਹਮੀਰਪੁਰ— ਉੱਤਰ ਪ੍ਰਦੇਸ਼ ਦੇ ਹਮੀਰਪੁਰ 'ਚ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਦਰਿੰਦਿਆਂਨੇ ਇਕ ਲੜਕੀ ਨਾਲ ਗੈਂਗਰੇਪ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ ਇੰਨਾ ਹੀ ਨਹੀਂ ਜਦੋਂ ਇਸ ਨਾਲ ਵੀ ਉਨ੍ਹਾਂ ਦਾ ਦਿਲ ਨਹੀਂ ਭਰਿਆ ਤਾਂ ਉਨ੍ਹਾਂ ਨੇ ਪੀੜਤਾ ਨੂੰ ਅੱਗ ਲਗਾ ਕੇ ਮੌਤ ਦੀ ਨੀਂਦ ਸੁਲਾ ਦਿੱਤਾ। ਫਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਨਾਲ ਹੀ ਪੁਲਸ ਨੇ ਇਕ ਦੋਸ਼ੀ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ।
ਜਾਣਕਾਰੀ ਮੁਤਾਬਕ ਮਾਮਲਾ ਮਝਗਵਾਂ ਥਾਣਾ ਇਲਾਕੇ ਦੇ ਕੋਠਾ ਪਿੰਡ ਦਾ ਹੈ। ਜਿਥੇ ਦੀ ਨਿਵਾਸੀ ਐਤਵਾਰ ਰਤਨ ਕੁਮਾਰੀ ਘਰ 'ਚ ਇਕੱਲੀ ਸੀ ਤਾਂ ਗੁੰਡਿਆਂ ਨੇ ਘਰ 'ਚ ਇਕੱਲੀ ਲੜਕੀ ਨੂੰ ਦੇਖ ਕੇ ਗੈਂਗਰੇਪ ਦੀ ਘਟਨਾ ਨੂੰ ਅੰਜਾਮ ਦਿੱਤਾ। ਇੰਨਾ ਹੀ ਨਹੀਂ ਦੋਸ਼ੀ ਲੜਕਿਆਂ ਨੇ ਪੀੜਤਾ 'ਤੇ ਮਿੱਟੀ ਦਾ ਤੇਲ ਪਾ ਕੇ ਅੱਗ ਵੀ ਲਗਾ ਦਿੱਤੀ।
ਦੋਸ਼ੀ ਜਦੋਂ ਇਸ ਘਟਨਾ ਨੂੰ ਅੰਜਾਮ ਦੇ ਰਹੇ ਸਨ ਤਾਂ ਪੀੜਤਾ ਦਾ ਛੋਟਾ ਭਰਾ ਘਰ 'ਚ ਆ ਗਿਆ। ਇਸ ਤੋਂ ਬਾਅਦ ਦੋਸ਼ੀਆਂ ਨੇ ਉਸ ਨੂੰ ਵੀ ਮਾਰਨ ਦੀ ਕੋਸ਼ਿਸ਼ ਕੀਤੀ। ਇਸ ਘਟਨਾ ਦੀ ਸੂਚਨਾ ਨਾਲ ਪੁਲਸ ਮਹਿਕਮੇ 'ਚ ਹੜਕੰਪ ਮਚ ਗਿਆ। ਪੁਲਸ ਨੇ ਮੌਕੇ 'ਚੇ ਪਹੁੰਚ ਕੇ ਮ੍ਰਿਤਕਾ ਦੀ ਲਾਸ਼ ਨੂੰ ਕਬਜੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਸ ਜਲਦੀ ਹੀ ਦੂਜੇ ਦੋਸ਼ੀਆਂ ਨੂੰ ਫੜਨ ਦਾ ਦਾਅਵਾ ਵੀ ਕਰ ਰਹੇ ਹਨ।


Related News