ਪੱਛਮੀ ਬੰਗਾਲ ''ਚ ਡੇਂਗੂ ਨਾਲ 8 ਦੀ ਮੌਤ, 4 ਹਜ਼ਾਰ ਤੋਂ ਵੱਧ ਪੀੜਤ, CM ਮਮਤਾ ਬੈਨਰਜੀ ਨੇ ਜਤਾਈ ਚਿੰਤਾ
Monday, Jul 31, 2023 - 04:44 PM (IST)
ਕੋਲਕਾਤਾ (ਭਾਸ਼ਾ)- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੋਮਵਾਰ ਨੂੰ ਕਿਹਾ ਕਿ ਰਾਜ 'ਚ 26 ਜੁਲਾਈ ਤੱਕ ਡੇਂਗੂ ਕਾਰਨ 8 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 4,401 ਇਸ ਨਾਲ ਪੀੜਤ ਹੋਏ ਹਨ। ਉਨ੍ਹਾਂ ਨੇ ਡੇਂਗੂ ਕਾਰਨ ਪੈਦਾ ਸਥਿਤੀ 'ਤੇ ਚਿੰਤਾ ਵੀ ਜਤਾਈ ਹੈ। ਬੈਨਰਜੀ ਨੇ ਵਿਧਾਨ ਸਭਾ 'ਚ ਕਿਹਾ ਕਿ ਇਸ ਸਾਲ ਡੇਂਗੂ ਦੇ ਮਾਮਲੇ ਵੱਧ ਰਹੇ ਹਨ, ਕਿਉਂਕਿ ਪੰਚਾਇਤਾਂ ਸਥਿਤੀ ਨੂੰ ਕੰਟਰੋਲ ਨਹੀਂ ਕਰ ਸਕੀਆਂ। ਉਨ੍ਹਾਂ ਕਿਹਾ ਕਿ ਪੰਚਾਇਤ ਚੋਣਾਂ ਤੋਂ ਬਾਅਦ ਬੋਰਡ ਦਾ ਗਠਨ ਨਹੀਂ ਕਰ ਸਕੀਆਂ ਹਨ।
ਉਨ੍ਹਾਂ ਕਿਹਾ ਕਿ ਡੇਂਗੂ ਨਾਲ ਨਜਿੱਠਣ ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਿੱਜੀ ਹਸਪਤਾਲਾਂ 'ਚ ਮਰੀਜ਼ਾਂ ਦਾ ਇਲਾਜ ਨਾ ਕੀਤੇ ਜਾਣ ਦੀ ਸਥਇਤੀ 'ਚ ਸਖ਼ਤ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਡੇਂਗੂ ਖ਼ਿਲਾਫ਼ ਲੜਾਈ ਰੁਕ ਰਹੀ ਹੈ। ਉਨ੍ਹਾਂ ਨੇ ਨਿੱਜੀ ਹਸਪਤਾਲਾਂ ਨੂੰ ਪੈਸਿਆਂ ਦੀ ਚਿੰਤਾ ਕੀਤੇ ਬਿਨਾਂ ਮਰੀਜ਼ਾਂ ਦਾ ਇਲਾਜ ਕਰਨ ਲਈ ਕਿਹਾ ਹੈ। ਬੈਨਰਜੀ ਨੇ ਕਿਹਾ ਕਿ ਜੇਕਰ ਹਸਪਤਾਲ ਸਿਹਤ ਕਾਰਡ ਸਵੀਕਾਰ ਕਰਨ ਤੋਂ ਮਨ੍ਹਾ ਕਰਦਾ ਹੈ ਤਾਂ ਉਸ ਦਾ ਲਾਇਸੈਂਸ ਰੱਦ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਮਾਮਲੇ ਉੱਤਰੀ 24 ਪਰਗਨਾ ਅਤੇ ਨਾਦੀਆ ਜ਼ਿਲ੍ਹਿਆਂ ਤੋਂ ਆ ਰਹੇ ਹਨ। ਇਸ ਵਿਚ ਭਾਜਪਾ ਦੇ ਮੈਂਬਰਾਂ ਨੇ ਵਿਧਾਨ ਸਭਾ ਮੈਂਬਰ ਬਿਮਾਨ ਬੰਦੋਪਾਧਿਆਏ ਤੋਂ ਸਦਨ 'ਚ ਡੇਂਗੂ ਦੇ ਮੁੱਦੇ 'ਤੇ ਚਰਚਾ ਲਈ ਸਮਾਂ ਦੇਣ ਦੀ ਅਪੀਲ ਕੀਤੀ ਪਰ ਜਦੋਂ ਉਨ੍ਹਾਂ ਦੀ ਅਪੀਲ ਖਾਰਜ ਕਰ ਦਿੱਤੀ ਗਈ ਤਾਂ ਉਨ੍ਹਾਂ ਨੇ ਸਦਨ ਤੋਂ ਬਾਈਕਾਟ ਕੀਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8