ਪੰਜਾਬ ਤੇ ਹਰਿਆਣਾ ’ਚ ਭਲਕੇ ਕਈ ਥਾਈਂ ਪਵੇਗੀ ਸੰਘਣੀ ਧੁੰਦ

Monday, Jan 01, 2024 - 07:04 PM (IST)

ਨਵੀਂ ਦਿੱਲੀ - ਭਾਰਤੀ ਮੌਸਮ ਵਿਭਾਗ ਨੇ ਸੋਮਵਾਰ ਕਿਹਾ ਕਿ ਮੰਗਲਵਾਰ ਤੇ ਬੁੱਧਵਾਰ ਨੂੰ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਉੱਤਰੀ ਰਾਜਸਥਾਨ ਦੇ ਕਈ ਹਿੱਸਿਆਂ ’ਚ ਸੰਘਨੀ ਧੁੰਦ ਪਏਗੀ । ਨਾਲ ਹੀ ਜ਼ੋਰਦਾਰ ਸ਼ੀਤ ਲਹਿਰ ਦੇ ਵੀ ਜਾਰੀ ਰਹਿਣ ਦੀ ਸੰਭਾਵਨਾ ਹੈ। ਪੰਜਾਬ ਦੇ ਕੁਝ ਹਿੱਸਿਆਂ 'ਚ ਸ਼ੁੱਕਰਵਾਰ ਤੱਕ ਵੀ ਰਾਤ ਅਤੇ ਸਵੇਰ ਵੇਲੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਮੌਸਮ ਦੀ ਭਵਿੱਖਬਾਣੀ ਕਰਨ ਵਾਲੀ ਏਜੰਸੀ ਨੇ ਕਿਹਾ ਕਿ ਤਿੰਨ ਦਿਨ ਪੂਰਬੀ ਭਾਰਤ ਦੇ ਮੈਦਾਨੀ ਇਲਾਕਿਆਂ 'ਚ ਸੰਘਣੀ ਤੋਂ ਸੰਘਣੀ ਧੁੰਦ ਰਹੇਗੀ। ਇਸ ਤੋਂ ਬਾਅਦ ਇਹ ਹੌਲੀ-ਹੌਲੀ ਘੱਟ ਜਾਵੇਗੀ।

ਇਹ ਵੀ ਪੜ੍ਹੋ :  ‘ਜੀ ਆਇਆਂ ਨੂੰ-2024’: ਜਲੰਧਰ ਵਿਖੇ ਧੂਮਧਾਮ ਨਾਲ ਮਨਾਇਆ ਗਿਆ ਨਵੇਂ ਸਾਲ ਦਾ ਜਸ਼ਨ, ਵੇਖੋ ਤਸਵੀਰਾਂ

ਵਿਭਾਗ ਨੇ ਕਿਹਾ ਹੈ ਕਿ ਹਿੰਦ ਮਹਾਸਾਗਰ ਅਤੇ ਅਰਬ ਸਾਗਰ 'ਤੇ ਪੂਰਬੀ ਲਹਿਰਾਂ ਅਤੇ ਘੱਟ ਦਬਾਅ ਵਾਲੇ ਖੇਤਰ ਦੇ ਪ੍ਰਭਾਵ ਕਾਰਨ ਅਗਲੇ 3-4 ਦਿਨਾਂ ਦੌਰਾਨ ਦੱਖਣੀ ਤਾਮਿਲਨਾਡੂ, ਦੱਖਣੀ ਕੇਰਲ ਅਤੇ ਲਕਸ਼ਦੀਪ ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਲਕਸ਼ਦੀਪ ਅਤੇ ਕੇਰਲ ’ਚ ਵੀਰਵਾਰ ਨੂੰ ਬਾਰਿਸ਼ ਹੋ ਸਕਦੀ ਹੈ। ਇਸ 'ਚ ਕਿਹਾ ਗਿਆ ਹੈ ਕਿ ਬੁੱਧਵਾਰ ਅਤੇ ਅਗਲੇ ਦੋ ਦਿਨਾਂ ਦੌਰਾਨ ਹਰਿਆਣਾ ਅਤੇ ਚੰਡੀਗੜ੍ਹ ਦੇ ਵੱਖ-ਵੱਖ ਹਿੱਸਿਆਂ ਵਿਚ ਰਾਤ ਅਤੇ ਸਵੇਰ ਦੇ ਸਮੇਂ ਸੰਘਣੀ ਧੁੰਦ ਬਣੀ ਰਹਿਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਨਵਾਂ ਸਾਲ ਗੁਰੂ ਦੇ ਨਾਲ, ਅਰਦਾਸ ਸਮਾਗਮਾਂ ਨਾਲ 2024 ਨੂੰ ਕਿਹਾ ਖ਼ੁਸ਼ਆਮਦੀਦ, ਲੱਗੀ ਗੁਰਬਾਣੀ ਕੀਰਤਨ ਦੀ ਛਹਿਬਰ

ਮੰਗਲਵਾਰ ਤੋਂ ਸ਼ਨੀਵਾਰ ਦੌਰਾਨ ਉੱਤਰਾਖੰਡ ਦੇ ਕੁਝ ਹਿੱਸਿਆਂ ਤੇ ਮੰਗਲਵਾਰ ਤੇ ਬੁੱਧਵਾਰ ਨੂੰ ਪੂਰਬੀ ਰਾਜਸਥਾਨ ਤੇ ਪੱਛਮੀ ਰਾਜਸਥਾਨ ਦੇ ਵੱਖ-ਵੱਖ ਹਿੱਸਿਆਂ ਵਿੱਚ ਸਵੇਰੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼ , ਉੱਤਰ ਪ੍ਰਦੇਸ਼ , ਮੱਧ ਪ੍ਰਦੇਸ਼ , ਬਿਹਾਰ, ਪੱਛਮੀ ਬੰਗਾਲ, ਓਡਿਸ਼ਾ, ਆਸਾਮ, ਮੇਘਾਲਿਆ, ਨਾਗਾਲੈਂਡ, ਮਣੀਪੁਰ, ਮਿਜ਼ੋਰਮ, ਤ੍ਰਿਪੁਰਾ ਅਤੇ ਉਪ-ਹਿਮਾਲੀਅਨ ਖੇਤਰ ਪੱਛਮੀ ਬੰਗਾਲ, ਸਿੱਕਮ ਅਤੇ ਤੇ ਝਾਰਖੰਡ ਦੇ ਵੱਖ-ਵੱਖ ਹਿੱਸਿਆਂ ਵਿੱਚ ਧੁੰਦ ਪੈਣ ਦੀ ਸੰਭਾਵਨਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


sunita

Content Editor

Related News