ਦੂਰਸੰਚਾਰ ਵਿਭਾਗ 'ਚ ਇੰਜੀਨੀਅਰਜ਼ ਦੀ ਭਰਤੀ, ਮਿਲੇਗੀ ਮੋਟੀ ਤਨਖਾਹ
Thursday, Dec 12, 2024 - 09:47 AM (IST)
ਨਵੀਂ ਦਿੱਲੀ- ਦੂਰਸੰਚਾਰ ਵਿਭਾਗ ਨੇ ਟੀਈਐੱਸ ਗਰੁੱਪ 'ਬੀ' ਦੇ ਅਧੀਨ ਸਬ ਡਿਵੀਜ਼ਨਲ ਇੰਜੀਨੀਅਰ (ਐੱਸਡੀਈ) ਦੇ ਅਹੁਦਿਆਂ 'ਤੇ ਭਰਤੀ ਕੱਢੀ ਹੈ। ਉਮੀਦਵਾਰ ਦੂਰਸੰਚਾਰ ਵਿਭਾਗ ਦੀ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਡਿਵੀਜ਼ਨਲ ਇੰਜੀਨੀਅਰ ਦੇ ਕੁੱਲ 48 ਅਹੁਦਿਆਂ 'ਤੇ ਭਰਤੀ ਕੀਤੀ ਜਾਵੇਗੀ
ਆਖ਼ਰੀ ਤਾਰੀਖ਼
ਉਮੀਦਵਾਰ 26 ਦਸੰਬਰ 2024 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਮਾਨਤਾ ਪ੍ਰਾਪਤ ਸੰਸਥਾਨ ਤੋਂ ਇਲੈਕਟ੍ਰਿਕਲ, ਇਲੈਕਟ੍ਰਾਨਿਕਸ, ਇੰਫਾਰਮੇਸ਼ਨ ਤਕਨਾਲੋਜੀ ਅਤੇ ਕੰਪਿਊਟਰ ਸਾਇੰਸ ਇੰਜੀਨੀਅਰਿੰਗ 'ਚ ਗਰੈਜੂਏਸ਼ਨ ਦੀ ਡਿਗਰੀ।
ਉਮਰ
ਉਮੀਦਵਾਰ ਦੀ ਵੱਧ ਤੋਂ ਵੱਧ ਉਮਰ 56 ਸਾਲ ਤੈਅ ਕੀਤੀ ਗਈ ਹੈ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।