700 ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ: ਇਕਬਾਲ ਸਿੰਘ ਲਾਲਪੁਰਾ ਨੂੰ ਸੌਂਪਿਆ ਗਿਆ ਮੰਗ ਪੱਤਰ
Thursday, Mar 16, 2023 - 03:57 PM (IST)
ਨਵੀਂ ਦਿੱਲੀ- ਕੈਨੇਡਾ ਤੋਂ 700 ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦਾ ਮੁੱਦਾ ਕਾਫੀ ਭੱਖ ਗਿਆ ਹੈ। ਇਸ ਮੁੱਦੇ ਨੂੰ ਲੈ ਕੇ ਰਾਸ਼ਟਰੀ ਘੱਟ ਗਿਣਤੀ ਕਮਿਸ਼ਨਰ ਦੇ ਸਲਾਹਕਾਰ ਅਤੇ ਭਾਜਪਾ ਦੇ ਸਿੱਖ ਆਗੂ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ। ਉਨ੍ਹਾਂ ਅਪੀਲ ਕੀਤੀ ਹੈ ਕਿ ਕੈਨੇਡਾ 'ਚ 700 ਭਾਰਤੀ ਵਿਦਿਆਰਥੀਆਂ ਸਿਰ ਡਿਪੋਰਟੇਸ਼ਨ ਦੀ ਲਟਕ ਰਹੀ ਤਲਵਾਰ ਬਾਰੇ ਕੈਨੇਡਾ ਸਰਕਾਰ ਨਾਲ ਗੱਲਬਾਤ ਕਰ ਕੇ ਮਸਲੇ ਦਾ ਹਲ ਕੱਢਿਆ ਜਾਵੇ।
ਇਹ ਵੀ ਪੜ੍ਹੋ- 700 ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ, ਜਾਣੋ ਕੈਨੇਡਾ ਸਰਕਾਰ ਨੇ ਕਿਵੇਂ ਫੜਿਆ ਫਰਜ਼ੀਵਾੜਾ
ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਇਕਬਾਲ ਸਿੰਘ ਲਾਲਪੁਰਾ ਨੂੰ ਇਸ ਬਾਰੇ ਮੰਗ ਪੱਤਰ ਸੌਂਪਦਿਆਂ ਪ੍ਰੋ. ਸਰਚਾਂਦ ਸਿੰਘ, ਪ੍ਰੋ. ਗੁਰਿੰਦਰ ਸਿੰਘ ਅਤੇ ਅਮਨਦੀਪ ਭੱਟੀ ਨੇ ਕਿਹਾ ਕਿ ਕੈਨੇਡਾ ਤੋਂ 700 ਵਿਦਿਆਰਥੀਆਂ ਦੇ ਸਿਰ 'ਤੇ ਡਿਪੋਰਟੇਸ਼ਨ ਦੀ ਤਲਵਾਰ ਲਟਕ ਰਹੀ ਹੈ ਕਿਉਂਕਿ ਉਨ੍ਹਾਂ ਦੀਆਂ ਫਾਈਲ ਨਾਲ ਉਨ੍ਹਾਂ ਦੇ ਏਜੰਟ ਵਲੋਂ ਛੇੜਛਾੜ ਕੀਤੀ ਗਈ ਸੀ। ਉਨ੍ਹਾਂ ਕਿਹਾ ਕੇ ਇਸ ਫਰਜ਼ੀਵਾੜਾ ਵਿਚ ਕੈਨੇਡਾ ਸਰਕਾਰ ਦੇ ਉਹ ਵੀਜ਼ਾ ਅਧਿਕਾਰੀ ਵੀ ਕਸੂਰਵਾਰ ਹਨ, ਜਿਨ੍ਹਾਂ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਵੀਜ਼ੇ ਦੇਣ ਸਮੇਂ ਇਹ ਦਸਤਾਵੇਜ਼ ਠੀਕ ਤਰ੍ਹਾਂ ਚੈੱਕ ਨਹੀਂ ਕੀਤੇ।
ਹੁਣ ਜਦੋ ਵਿਦਿਆਰਥੀ 3-4 ਸਾਲ ਕੈਨੇਡਾ 'ਚ ਹਰ ਤੰਗੀ ਝੱਲ ਕੇ ਪੱਕੇ ਹੋਣ ਲਈ ਅਪਲਾਈ ਕਰਨ ਦੇ ਯੋਗ ਹੋਏ ਤਾਂ ਹੁਣ ਕਿਹਾ ਜਾ ਰਿਹਾ ਕਿ ਇਨ੍ਹਾਂ ਦੇ ਦਸਤਾਵੇਜ਼ ਗਲਤ ਹਨ ਅਤੇ ਉਨ੍ਹਾਂ ਨੂ ਵਾਪਸ ਜਾਣਾ ਪਵੇਗਾ। ਇਸ ਦੇ ਨਾਲ ਹੀ ਕੈਨੇਡਾ ਸਰਕਾਰ ਨੇ ਫਰਜ਼ੀ ਦਸਤਾਵੇਜ਼ਾਂ ’ਤੇ ਕੈਨੇਡਾ ਪੁੱਜੇ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦਾ ਫ਼ੈਸਲਾ ਲੈਂਦੇ ਹੋਏ ਸਾਰੇ ਵਿਦਿਆਰਥੀਆਂ ਨੂੰ ਕੈਨੇਡਾ ਤੋਂ ਡਿਪੋਰਟ ਕਰਨ ਦੇ ਨੋਟਿਸ ਜਾਰੀ ਕਰ ਦਿੱਤੇ ਹਨ।
ਇਹ ਵੀ ਪੜ੍ਹੋ- ਵੱਡੀ ਖ਼ਬਰ : 700 ਪੰਜਾਬੀ ਵਿਦਿਆਰਥੀਆਂ ਨੂੰ ਡਿਪੋਰਟ ਕਰੇਗਾ ਕੈਨੇਡਾ, ਜਾਣੋ ਕੀ ਹੈ ਵਜ੍ਹਾ (ਵੀਡੀਓ)
ਪ੍ਰੋ. ਸਰਚਾਂਦ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਕੈਨੇਡਾ ਸਰਕਾਰ ਵਲੋਂ ਡਿਪੋਰਟ ਕਰਨ ਦੀ ਸੂਚਨਾ ਮਿਲਦੇ ਹੀ ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰ ਚਿੰਤਾ 'ਚ ਹਨ। ਭਾਰਤ ’ਚ 12ਵੀਂ ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਮਾਪੇ ਆਪਣੇ ਬੱਚਿਆਂ ਨੂੰ ਵਿਦੇਸ਼ ’ਚ ਪੜ੍ਹਾਈ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਪੱਕੇ ਤੌਰ ’ਤੇ ਸੈਟਲ ਹੋਣ ਦੇ ਸੁਫ਼ਨੇ ਦੇਖਦੇ ਹਨ। ਕਈ ਮਾਪੇ ਤਾਂ ਆਪਣੇ ਬੱਚਿਆਂ ਨੂੰ ਵਿਦੇਸ਼ ’ਚ ਪੜ੍ਹਾਈ ਦੇ ਤੌਰ ’ਤੇ ਭੇਜਣ ਦੇ ਨਾਂ ’ਤੇ ਆਪਣੀ ਜ਼ਮੀਨ ਗਹਿਣੇ ਰੱਖ ਕੇ ਜਾਂ ਬੈਂਕ ਤੋਂ ਲੋਨ ਲੈ ਕੇ ਭੇਜਦੇ ਹਨ ਤਾਂ ਕਿ ਕਿਸੇ ਤਰ੍ਹਾਂ ਉਨ੍ਹਾਂ ਦਾ ਬੱਚਾ ਪੜ੍ਹ-ਲਿਖ ਕੇ ਵੱਡਾ ਬਣੇ ਅਤੇ ਪੜ੍ਹਾਈ ਤੋਂ ਬਾਅਦ ਵਿਦੇਸ਼ ’ਚ ਪੱਕੇ ਤੌਰ ’ਤੇ ਸੈੱਟ ਹੋ ਕੇ ਉਨ੍ਹਾਂ ਦੇ ਸੁਫ਼ਨਿਆਂ ਨੂੰ ਪੂਰਾ ਕਰੇ।
ਇਹ ਵੀ ਪੜ੍ਹੋ- ਸੱਤ ਜਨਮਾਂ ਦੇ ਕਸਮਾਂ-ਵਾਅਦੇ, 'ਦ੍ਰੌਪਦੀ' ਨੇ ਠਾਣੀ ਸੀ ਸੁਹਾਗਣ ਮਰਾਂਗੀ, ਪਤੀ ਤੋਂ ਇਕ ਘੰਟਾ ਪਹਿਲਾਂ ਤਿਆਗੇ ਪ੍ਰਾਣ
ਜਿਹੜੇ ਮਾਪੇ ਪੜ੍ਹਾਈ ਤੋਂ ਬਾਅਦ 3 ਸਾਲ ਬੀਤ ਜਾਣ ਤੋਂ ਬਾਅਦ ਆਪਣੇ ਬੱਚਿਆਂ ਦੀ ਕੈਨੇਡਾ ’ਚ ਪੱਕੇ ਹੋਣ ਦੀ ਉਡੀਕ ਕਰ ਰਹੇ ਸਨ, ਉਨ੍ਹਾਂ ਮਾਪਿਆਂ ਨੂੰ ਬੱਚਿਆਂ ਦੇ ਡਿਪੋਰਟ ਹੋਣ ਦੀ ਸੂਚਨਾ ਮਿਲਣ ਦਾ ਨੋਟਿਸ ਮਿਲਣ ’ਤੇ ਉਨ੍ਹਾਂ ਦੇ ਸੁਫ਼ਨਿਆਂ ’ਤੇ ਪਾਣੀ ਫਿਰ ਗਿਆ। ਪ੍ਰੋ. ਸਰਚਾਂਦ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਕੌਮਾਂਤਰੀ ਵਿਦਿਆਰਥੀਆਂ ਦੀ ਡਿਪੋਰਟੇਸ਼ਨ ਰੁਕਣੀ ਚਾਹੀਦੀ ਹੈ ਤੇ ਉਨ੍ਹਾਂ ਨੂੰ ਪੱਕੇ ਹੋਣ ਦਾ ਮੌਕਾ ਮਿਲਣਾ ਚਾਹੀਦਾ ਹੈ। ਇਸ ਸੰਬੰਧੀ ਕੈਨੇਡਾ ਸਰਕਾਰ ਨਾਲ ਭਾਰਤ ਸਰਕਾਰ ਨੂੰ ਗੱਲ ਕਰਨੀ ਚਾਹੀਦੀ ਹੈ। ਇਸ ਦੇ ਨਾਲ ਹੀ ਇਸ ਵੱਡੇ ਫਰਜ਼ੀਵਾੜੇ ’ਚ ਸ਼ਾਮਲ ਟਰੈਵਲ ਏਜੰਟਾਂ 'ਤੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।