ਜਾਅਲੀ ਵੀਜ਼ਾ ਦਸਤਾਵੇਜ਼ ’ਤੇ ਜਾ ਰਿਹਾ ਸੀ ਚੀਨ, ਥਾਈਲੈਂਡ ਤੋਂ ਹੋਇਆ ਡਿਪੋਰਟ
Sunday, Mar 10, 2024 - 05:34 PM (IST)
ਨਵੀਂ ਦਿੱਲੀ (ਨਵੋਦਿਆ ਟਾਈਮਜ਼)-ਆਈ. ਜੀ. ਆਈ. ਏਅਰਪੋਰਟ ਪੁਲਸ ਨੇ ਵਿਦੇਸ਼ ਜਾਣ ਦੇ ਚਾਹਵਾਨ ਲੋਕਾਂ ਤੋਂ ਮੋਟੀ ਰਕਮ ਲੈ ਕੇ ਜਾਅਲੀ ਦਸਤਾਵੇਜ਼ ਤਿਆਰ ਕਰਨ ਵਾਲੇ ਏਜੰਟਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇਕ ਹੋਰ ਏਜੰਟ ਨੂੰ ਗ੍ਰਿਫ਼ਤਾਰ ਕੀਤਾ ਹੈ।
ਫੜੇ ਗਏ ਏਜੰਟ ਦੀ ਪਛਾਣ ਮਨੀਸ਼ ਤੁਲੀ (39) ਵਾਸੀ ਕਰੋਲ ਬਾਗ ਵਜੋਂ ਹੋਈ ਹੈ। ਮੁਲਜ਼ਮ ਨੇ ਇਕ ਵਿਅਕਤੀ ਨੂੰ ਜਾਅਲੀ ਚੀਨੀ ਵੀਜ਼ਾ ਅਤੇ ਹੋਰ ਦਸਤਾਵੇਜ਼ ਮੁਹੱਈਆ ਕਰਵਾਏ ਸਨ ਪਰ ਸਫ਼ਰ ਦੌਰਾਨ ਥਾਈਲੈਂਡ ਏਅਰਪੋਰਟ ਇਮੀਗ੍ਰੇਸ਼ਨ ਨੇ ਉਸ ਨੂੰ ਜਾਅਲੀ ਦਸਤਾਵੇਜ਼ਾਂ ਸਮੇਤ ਫੜ ਕੇ ਵਾਪਸ ਦਿੱਲੀ ਭੇਜ ਦਿੱਤਾ। ਆਈ. ਜੀ. ਆਈ. ਇਮੀਗ੍ਰੇਸ਼ਨ ਦੀ ਸ਼ਿਕਾਇਤ ’ਤੇ ਏਅਰਪੋਰਟ ਪੁਲਸ ਨੇ ਯਾਤਰੀ ਤੋਂ ਮਿਲੀ ਸੂਚਨਾ ਦੇ ਆਧਾਰ ’ਤੇ ਮਾਮਲਾ ਦਰਜ ਕਰ ਕੇ ਮੁਲਜ਼ਮ ਏਜੰਟ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ: ਪੰਜਾਬ ਭਰ 'ਚ ਕਿਸਾਨਾਂ ਵੱਲੋਂ ਰੇਲਵੇ ਟਰੈਕ ਕੀਤੇ ਗਏ ਜਾਮ, ਯਾਤਰੀ ਪਰੇਸ਼ਾਨ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8