ਹਰਿਆਣਾ : ਨੌਕਰੀ ਚੱਲੇ ਜਾਣ ਤੋਂ ਦੁਖੀ ਕੁੜੀ ਨੇ ਫਾਹਾ ਲਗਾ ਕੀਤੀ ਖ਼ੁਦਕੁਸ਼ੀ

08/21/2020 4:55:34 PM

ਅੰਬਾਲਾ- ਹਰਿਆਣਾ ਦੀ ਅੰਬਾਲਾ ਛਾਉਣੀ 'ਚ 22 ਸਾਲਾ ਇਕ ਕੁੜੀ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨੌਕਰੀ ਚੱਲੇ ਜਾਣ ਤੋਂ ਪਰੇਸ਼ਾਨੀ ਕੁੜੀ ਨੇ ਆਪਣੇ ਘਰ 'ਚ ਪੱਖੇ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲਈ। ਪੁਲਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ।

ਪੁਲਸ ਨੇ ਕਿਹਾ ਕਿ ਕੁੜੀ ਦਿੱਲੀ 'ਚ ਇਕ ਕੰਪਨੀ 'ਚ ਕੰਮ ਕਰਦੀ ਸੀ ਅਤੇ ਉਸ ਨੂੰ ਚੰਗੀ ਤਨਖਾਹ ਮਿਲਦੀ ਸੀ। ਹਾਲਾਂਕਿ ਹਾਲ ਹੀ 'ਚ ਹੋਈ ਛੰਟਣੀ 'ਚ ਉਸ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਉਹ ਅੰਬਾਲਾ ਸਥਿਤ ਆਪਣੇ ਘਰ ਆ ਗਈ ਸੀ। ਕੁੜੀ ਦੇ ਮਾਤਾ-ਪਿਤਾ ਨੇ ਪੁਲਸ ਨੂੰ ਦੱਸਿਆ ਕਿ ਉਨ੍ਹਾਂ ਨੇ ਆਪਣੀ ਧੀ ਨੂੰ ਉਸ ਦੇ ਕਮਰੇ 'ਚ ਵੀਰਵਾਰ ਨੂੰ ਫਾਹੇ ਨਾਲ ਲਟਕੇ ਹੋਏ ਦੇਖਿਆ। ਪੁਲਸ ਨੇ ਕਿਹਾ ਕਿ ਹਾਦਸੇ ਵਾਲੀ ਜਗ੍ਹਾ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਉਨ੍ਹਾਂ ਨੇ ਕਿਹਾ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ।

DIsha

This news is Content Editor DIsha