ਡਿਪਟੀ CM ਅਜੀਤ ਪਵਾਰ ਮੌਤ ਮਾਮਲਾ: CID ਨੇ ਬਾਰਾਮਤੀ ਜਹਾਜ਼ ਹਾਦਸੇ ਦੀ ਜਾਂਚ ਕੀਤੀ ਸ਼ੁਰੂ

Friday, Jan 30, 2026 - 03:37 PM (IST)

ਡਿਪਟੀ CM ਅਜੀਤ ਪਵਾਰ ਮੌਤ ਮਾਮਲਾ: CID ਨੇ ਬਾਰਾਮਤੀ ਜਹਾਜ਼ ਹਾਦਸੇ ਦੀ ਜਾਂਚ ਕੀਤੀ ਸ਼ੁਰੂ

ਮੁੰਬਈ : ਮਹਾਰਾਸ਼ਟਰ ਅਪਰਾਧਿਕ ਜਾਂਚ ਵਿਭਾਗ (ਸੀਆਈਡੀ) ਨੇ ਬਾਰਾਮਤੀ ਵਿੱਚ ਹੋਏ ਜਹਾਜ਼ ਹਾਦਸੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਇਕ ਅਧਿਕਾਰੀ ਨੇ ਇਸ ਦੀ ਜਾਣਕਾਰੀ ਸ਼ੁੱਕਰਵਾਰ ਨੂੰ ਦਿੱਤੀ। ਇਸ ਹਾਦਸੇ ਵਿੱਚ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਸਣੇ ਚਾਰ ਹੋਰ ਲੋਕਾਂ ਦੀ ਮੌਤ ਹੋਈ। ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਰਾਜ ਪੁਲਸ ਨੇ 28 ਜਨਵਰੀ ਨੂੰ ਪੁਣੇ ਜ਼ਿਲ੍ਹੇ ਦੇ ਬਾਰਾਮਤੀ ਵਿੱਚ ਹੋਏ ਹਾਦਸੇ ਤੋਂ ਬਾਅਦ ਦਰਜ ਕੀਤੇ ਗਏ ਹਾਦਸੇ ਦੀ ਸੀਆਈਡੀ ਜਾਂਚ ਦੇ ਆਦੇਸ਼ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ : 4 ਲੱਖ ਤੋਂ ਪਾਰ ਹੋਈ ਚਾਂਦੀ, ਸੋਨੇ ਨੇ ਵੀ ਤੋੜ 'ਤੇ ਸਾਰੇ ਰਿਕਾਰਡ

ਉਨ੍ਹਾਂ ਦੱਸਿਆ,"ਪੁਣੇ ਦਿਹਾਤੀ ਪੁਲਸ ਨੇ ਭਾਰਤੀ ਸਿਵਲ ਸੁਰੱਖਿਆ ਕੋਡ (BNSS) ਦੀ ਧਾਰਾ 194 ਦੇ ਤਹਿਤ ਦੁਰਘਟਨਾ ਮੌਤ ਦਾ ਮਾਮਲਾ ਦਰਜ ਕੀਤਾ ਅਤੇ ਇਸਨੂੰ ਕੇਂਦਰੀ ਜਾਂਚ ਵਿਭਾਗ (CID) ਨੂੰ ਤਬਦੀਲ ਕਰ ਦਿੱਤਾ ਗਿਆ ਹੈ।" ਇੱਕ ਨਿੱਜੀ ਜਹਾਜ਼ ਵਿੱਚ ਸਵਾਰ ਪਵਾਰ (66) ਅਤੇ ਚਾਰ ਹੋਰ ਲੋਕਾਂ ਦੀ ਬੁੱਧਵਾਰ ਸਵੇਰੇ ਬਾਰਾਮਤੀ ਹਵਾਈ ਪੱਟੀ ਨੇੜੇ ਇੱਕ ਹਾਦਸੇ ਵਿੱਚ ਮੌਤ ਹੋ ਗਈ। ਇਸ ਘਟਨਾ ਵਿੱਚ ਮਾਰੇ ਗਏ ਹੋਰਨਾਂ ਲੋਕਾਂ ਵਿੱਚ ਕੈਪਟਨ ਸੁਮਿਤ ਕਪੂਰ, ਜਿਨ੍ਹਾਂ ਕੋਲ 15,000 ਘੰਟੇ ਉਡਾਣ ਦਾ ਤਜਰਬਾ ਸੀ ਅਤੇ ਸਹਿ-ਪਾਇਲਟ ਕੈਪਟਨ ਸ਼ੰਭਵੀ ਪਾਠਕ, ਜਿਨ੍ਹਾਂ ਕੋਲ 1,500 ਘੰਟੇ ਉਡਾਣ ਦਾ ਤਜਰਬਾ ਸੀ, ਸ਼ਾਮਲ ਸਨ। 

ਇਹ ਵੀ ਪੜ੍ਹੋ : ਟਰੰਪ ਦਾ ਵੱਡਾ ਐਲਾਨ: ਕੈਨੇਡਾ 'ਤੇ 50% ਟੈਰਿਫ ਲਗਾਉਣ ਦੀ ਦਿੱਤੀ ਧਮਕੀ

ਜਹਾਜ਼ ਵਿੱਚ ਸਵਾਰ ਲੋਕਾਂ ਵਿੱਚ ਪਵਾਰ ਦੇ ਨਿੱਜੀ ਸੁਰੱਖਿਆ ਅਧਿਕਾਰੀ, ਵਿਦੀਪ ਜਾਧਵ ਅਤੇ ਫਲਾਈਟ ਅਟੈਂਡੈਂਟ ਪਿੰਕੀ ਮਾਲੀ ਵੀ ਸ਼ਾਮਲ ਸਨ। ਅਧਿਕਾਰੀ ਨੇ ਕਿਹਾ ਕਿ ਸੀਆਈਡੀ ਕਰਮਚਾਰੀਆਂ ਦੀ ਇੱਕ ਟੀਮ ਨੇ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ ਅਤੇ ਪੁਣੇ ਦਿਹਾਤੀ ਪੁਲਸ ਤੋਂ ਸਬੰਧਤ ਦਸਤਾਵੇਜ਼ ਇਕੱਠੇ ਕਰੇਗੀ। ਉਨ੍ਹਾਂ ਕਿਹਾ ਕਿ ਟੀਮ ਬਾਰਾਮਤੀ ਹਵਾਈ ਪੱਟੀ ਦੇ ਨੇੜੇ ਹਾਦਸੇ ਵਾਲੀ ਥਾਂ ਦਾ ਵੀ ਦੌਰਾ ਕਰੇਗੀ। ਇਹ ਵੀ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ ਕਿ ਕੀ ਪਵਾਰ ਦੇ ਮੁੰਬਈ ਤੋਂ ਬਾਰਾਮਤੀ ਦੀ ਯਾਤਰਾ ਤੋਂ ਪਹਿਲਾਂ ਜਹਾਜ਼ ਨਾਲ ਛੇੜਛਾੜ ਕੀਤੀ ਗਈ ਸੀ। ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਅਧੀਨ ਏਅਰਕ੍ਰਾਫਟ ਐਕਸੀਡੈਂਟ ਇਨਵੈਸਟੀਗੇਸ਼ਨ ਬਿਊਰੋ (AAIB) ਨੇ ਵੀ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਰਾਤੋ-ਰਾਤ ਮਹਿੰਗਾ ਹੋਇਆ Gold-Silver, 20 ਹਜ਼ਾਰ ਰੁਪਏ ਤੱਕ ਵਧੀਆਂ ਕੀਮਤਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News