ਕੋਚਿੰਗ ਸੈਂਟਰ ਹਾਦਸੇ ਦੀ ਗੱਲ ਕਰਦਿਆਂ ਭੁੱਬਾਂ ਮਾਰ ਰੋ ਪਏ ਡਿਪਟੀ CM, (Video)
Monday, Jun 22, 2026 - 07:22 PM (IST)
ਨੈਸ਼ਨਲ ਡੈਸਕ : ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਦੇ ਅਲੀਗੰਜ ਥਾਣਾ ਖੇਤਰ ਦੇ ਪੁਰਨੀਆ ਇਲਾਕੇ 'ਚ ਸਥਿਤ ਇੱਕ ਕੋਚਿੰਗ ਇੰਸਟੀਚਿਊਟ 'ਚ ਵਾਪਰੇ ਭਿਆਨਕ ਅਗਨੀਕਾਂਡ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਦਰਦਨਾਕ ਹਾਦਸੇ 'ਚ 14 ਬੱਚਿਆਂ ਦੀ ਮੌਤ ਹੋਣ ਦੀ ਪੁਸ਼ਟੀ ਹੋਈ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਬ੍ਰਜੇਸ਼ ਪਾਠਕ ਮੌਕੇ 'ਤੇ ਪਹੁੰਚੇ ਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਡਿਪਟੀ ਸੀਐਮ ਬਹੁਤ ਜ਼ਿਆਦਾ ਭਾਵੁਕ ਹੋ ਗਏ ਤੇ ਰੋ ਪਏ। ਉਨ੍ਹਾਂ ਨੇ ਨਮ ਅੱਖਾਂ ਨਾਲ ਕਿਹਾ, "ਅਸੀਂ 14 ਬੱਚਿਆਂ ਨੂੰ ਬਚਾ ਨਹੀਂ ਸਕੇ"। ਉਨ੍ਹਾਂ ਕਿਹਾ ਕਿ ਇਹ ਇੱਕ ਬਹੁਤ ਹੀ ਮੰਦਭਾਗੀ ਘਟਨਾ ਹੈ ਜਿਸ ਨੇ ਸਾਰਿਆਂ ਨੂੰ ਦੁਖੀ ਕੀਤਾ ਹੈ।
लखनऊ अग्निकांड में मौके पर उपमुख्यमंत्री ब्रजेश पाठक मौजूद हैं...
— Suneelkumar pathak (@suneelkumarp413) June 22, 2026
परिवारों को रोते देख वह खुद को रोक नहीं पाए-
अभी 13 लोगों की मौत हो चुकी है।#Lucknow pic.twitter.com/vD1mGQTDzN
ਇਸ ਵੱਡੇ ਹਾਦਸੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਅਲੀਗੜ੍ਹ ਵਿੱਚ ਆਪਣੇ ਸਾਰੇ ਤੈਅਸ਼ੁਦਾ ਪ੍ਰੋਗਰਾਮ ਰੱਦ ਕਰ ਦਿੱਤੇ ਹਨ। ਮੁੱਖ ਮੰਤਰੀ ਤੁਰੰਤ ਲਖਨਊ ਲਈ ਰਵਾਨਾ ਹੋ ਗਏ ਹਨ, ਜਿੱਥੇ ਉਹ ਖੁਦ ਘਟਨਾ ਸਥਾਨ ਦਾ ਨਿਰੀਖਣ ਕਰਨਗੇ ਅਤੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ। ਡਿਪਟੀ ਸੀਐਮ ਨੇ ਦੱਸਿਆ ਕਿ ਅੱਗ ਲੱਗਣ ਦੀ ਘਟਨਾ ਤੋਂ ਬਾਅਦ ਕਈ ਬੱਚੇ ਗੰਭੀਰ ਰੂਪ ਵਿੱਚ ਝੁਲਸ ਗਏ ਹਨ, ਜਿਨ੍ਹਾਂ ਨੂੰ ਕਿੰਗ ਜਾਰਜ ਮੈਡੀਕਲ ਕਾਲਜ ਦੇ ਟਰਾਮਾ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ ਹੈ। ਸਰਕਾਰ ਨੇ ਹਦਾਇਤ ਕੀਤੀ ਹੈ ਕਿ ਜ਼ਖਮੀਆਂ ਨੂੰ ਹਰ ਸੰਭਵ ਵਧੀਆ ਇਲਾਜ ਮੁਹੱਈਆ ਕਰਵਾਇਆ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
