''24 ਘੰਟਿਆਂ ਦੇ ਅੰਦਰ ਗੋਲੀ ਮਾਰ ਕਰ ਦਿਆਂਗੇ ਕਤਲ'', ਡਿਪਟੀ CM ਚੌਧਰੀ ਨੂੰ ਮਿਲੀ ਧਮਕੀ
Monday, Jul 28, 2025 - 10:43 AM (IST)

ਨੈਸ਼ਨਲ ਡੈਸਕ : ਬਿਹਾਰ ਦੇ ਉਪ ਮੁੱਖ ਮੰਤਰੀ ਸਮਰਾਟ ਚੌਧਰੀ ਨੂੰ ਕਿਸੇ ਅਣਪਛਾਤੇ ਵਿਅਕਤੀ ਵਲੋਂ ਕਥਿਤ ਤੌਰ 'ਤੇ ਜਾਨੋਂ ਮਾਰਨ ਦੀ ਧਮਕੀ ਦੇਣ ਦੀ ਸੂਚਨਾ ਮਿਲੀ ਹੈ। ਪੁਲਸ ਨੇ ਐਤਵਾਰ ਨੂੰ ਇਸ ਗੱਲ ਦੀ ਜਾਣਕਾਰੀ ਦਿੱਤੀ। ਇਸ ਮਾਮਲੇ ਦੀ ਜਾਂਚ ਕਰਦੇ ਹੋਏ ਪੁਲਸ ਨੇ ਦੱਸਿਆ ਕਿ ਇਕ ਸਮਰਥਕ ਦੇ ਮੋਬਾਈਲ ਫੋਨ 'ਤੇ ਇੱਕ ਸੁਨੇਹਾ ਭੇਜਿਆ ਗਿਆ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਉਪ ਮੁੱਖ ਮੰਤਰੀ ਦਾ 24 ਘੰਟਿਆਂ ਦੇ ਅੰਦਰ ਗੋਲੀ ਮਾਰ ਕੇ ਕਤਲ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ - ਹੋਮ ਗਾਰਡ ਭਰਤੀ ਦੌੜ 'ਚ ਬੇਹੋਸ਼ ਹੋਈ ਔਰਤ, ਹਸਪਤਾਲ ਲਿਜਾਂਦੇ ਸਮੇਂ ਐਂਬੂਲੈਂਸ 'ਚ ਹੋਇਆ ਸਮੂਹਿਕ ਬਲਾਤਕਾਰ
ਜਦੋਂ ਪੱਤਰਕਾਰਾਂ ਨੇ ਇਸ ਮਾਮਲੇ ਦੇ ਸਬੰਧ ਵਿਚ ਸਮਰਾਟ ਚੌਧਰੀ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ, "ਬਿਹਾਰ ਦੇ ਲੋਕ ਜਾਣਦੇ ਹਨ ਕਿ ਅਸੀਂ ਰਾਜ ਦੇ ਸਮੁੱਚੇ ਵਿਕਾਸ ਲਈ ਵਚਨਬੱਧ ਹਾਂ ਅਤੇ ਅਸੀਂ ਬਿਹਾਰ ਵਿੱਚ ਅਜਿਹਾ ਕਰਦੇ ਰਹਾਂਗੇ।" ਇਸ ਘਟਨਾਕ੍ਰਮ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਪਟਨਾ (ਕੇਂਦਰੀ) ਦੇ ਪੁਲਸ ਸੁਪਰਡੈਂਟ ਦੀਕਸ਼ਾ ਨੇ ਕਿਹਾ ਕਿ ਪੁਲਸ ਨੂੰ ਇਸ ਸਬੰਧ ਵਿੱਚ ਕੋਈ ਰਸਮੀ ਸ਼ਿਕਾਇਤ ਨਹੀਂ ਮਿਲੀ ਹੈ। ਉਹਨਾਂ ਕਿਹਾ, "ਪਰ, ਅਸੀਂ (ਧਮਕੀ ਦੇ ਮਿਲੇ ਸੰਦੇਸ਼ ਦੇ ਆਧਾਰ 'ਤੇ) ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ ਅਤੇ ਤਕਨੀਕੀ ਸਬੂਤ ਇਕੱਠੇ ਕਰ ਰਹੇ ਹਾਂ। ਜਲਦੀ ਹੀ ਕੇਸ ਦਰਜ ਕੀਤਾ ਜਾਵੇਗਾ।"
ਇਹ ਵੀ ਪੜ੍ਹੋ - ਧਰਤੀ ਤੋਂ 35,000 ਫੁੱਟ ਦੀ ਉਚਾਈ 'ਤੇ ਹੋਇਆ ਬੱਚੇ ਦਾ ਜਨਮ, ਜਹਾਜ਼ 'ਚ ਇੰਝ ਕਰਵਾਈ ਡਿਲੀਵਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8