ਜੰਮੂ-ਕਸ਼ਮੀਰ ਦੇ ਡਿਪਟੀ CM ਨੇ ''ਐਕਸ'' ''ਤੇ ਜਾਅਲੀ ''ਖਾਤੇ'' ਦਾ ਚੁੱਕਿਆ ਮੁੱਦਾ, ਪੁਲਸ ਨੂੰ ਕੀਤਾ ''ਟੈਗ''

Monday, Oct 28, 2024 - 02:16 PM (IST)

ਜੰਮੂ (ਭਾਸ਼ਾ) : ਜੰਮੂ-ਕਸ਼ਮੀਰ ਦੇ ਉਪ ਮੁੱਖ ਮੰਤਰੀ ਸੁਰਿੰਦਰ ਚੌਧਰੀ ਨੇ ਸੋਮਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਆਪਣੇ ਨਾਂ 'ਤੇ ਬਣੇ ਇਕ ਫਰਜ਼ੀ 'ਖਾਤੇ' ਦਾ ਮੁੱਦਾ ਉਠਾਇਆ। ਉਹਨਾਂ ਨੇ ਆਪਣੀ ਇਸ ਪੋਸਟ ਨਾਲ ਪੁਲਸ ਨੂੰ 'ਟੈਗ' ਕਰਕੇ ਇਸ ਮੁੱਦੇ 'ਤੇ ਕਾਰਵਾਈ ਕਰਨ ਦੀ ਬੇਨਤੀ ਕੀਤੀ ਹੈ। ਮੁੱਖ ਮੰਤਰੀ ਉਮਰ ਅਬਦੁੱਲਾ ਦੀ ਅਗਵਾਈ 'ਚ ਨਵੀਂ ਸਰਕਾਰ ਦੇ ਗਠਨ ਦੇ ਪੰਦਰਵਾੜੇ ਦੇ ਅੰਦਰ ਹੀ 'ਐਕਸ' 'ਤੇ ਚੌਧਰੀ ਦੇ ਨਾਂ ਦਾ ਫਰਜ਼ੀ ਖਾਤਾ ਸਾਹਮਣੇ ਆਇਆ ਹੈ।

ਇਹ ਵੀ ਪੜ੍ਹੋ - ਵੱਡੀ ਖ਼ਬਰ : ਪੱਪੂ ਯਾਦਵ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਕਿਹਾ-'ਇੱਧਰ-ਉਧਰ ਕੀਤਾ ਤਾਂ...'

ਦੱਸ ਦੇਈਏ ਕਿ 'ਐਕਸ' 'ਤੇ ਜਾਅਲੀ ਪ੍ਰੋਫਾਈਲ ਵਾਲੇ ਖਾਤੇ ਦੀ ਤਸਵੀਰ ਸਾਂਝੀ ਕਰਦਿਆਂ ਉਪ ਮੁੱਖ ਮੰਤਰੀ ਨੇ ਕਿਹਾ, "ਇਹ ਕਿਸੇ ਸ਼ਰਾਰਤੀ ਅਨਸਰ ਦੁਆਰਾ ਬਣਾਇਆ ਗਿਆ ਜਾਅਲੀ ਖਾਤਾ ਹੈ...।" ਇਸ ਦੇ ਨਾਲ ਹੀ ਉਹਨਾਂ ਨੇ ਇਸ ਮੌਕੇ ਲੋਕਾਂ ਨੂੰ ਫਰਜ਼ੀ ਖਾਤਿਆਂ ਦੀ ਪਾਲਣਾ ਨਾ ਕਰਨ ਦੀ ਅਪੀਲ ਕੀਤੀ ਅਤੇ ਨਾਲ ਹੀ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਅਤੇ ਪੁਲਸ ਨੂੰ ਵੀ ਟੈਗ ਕੀਤਾ। ਤਾਂਕਿ ਉਹ ਇਸ ਮਾਮਲੇ ਦੀ ਜਾਂਚ ਕਰਕੇ ਕਾਰਵਾਈ ਕਰਨ।

ਇਹ ਵੀ ਪੜ੍ਹੋ - ਅਯੁੱਧਿਆ ਦੀ ਦੀਵਾਲੀ ਇਸ ਸਾਲ ਹੋਵੇਗੀ ਬਹੁਤ ਖ਼ਾਸ, 28 ਲੱਖ ਵਿਸ਼ੇਸ਼ ਦੀਵਿਆਂ ਨਾਲ ਚਮਕੇਗਾ ਰਾਮਲੱਲਾ ਦਾ ਮੰਦਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News