ਡਿਪਟੀ CMO ਦੀ ਪਤਨੀ ਦੀ ਸ਼ੱਕੀ ਹਾਲਾਤ ''ਚ ਮੌਤ

Wednesday, Oct 23, 2024 - 06:30 PM (IST)

ਔਰਈਆ : ਉੱਤਰ ਪ੍ਰਦੇਸ਼ ਦੇ ਔਰੈਯਾ ਜ਼ਿਲ੍ਹੇ ਵਿੱਚ ਡਿਪਟੀ ਚੀਫ਼ ਮੈਡੀਕਲ ਅਫ਼ਸਰ (ਡਿਪਟੀ ਸੀਐੱਮਓ) ਦੀ ਪਤਨੀ ਦੀ ਲਾਸ਼ ਬੁੱਧਵਾਰ ਨੂੰ ਅਜੀਤਮਲ ਵਿੱਚ ਸੀਐੱਚਸੀ ਦੇ ਸਰਕਾਰੀ ਨਿਵਾਸ ਵਿੱਚ ਮਿਲਣ ਦੀ ਸੂਚਨਾ ਮਿਲੀ ਹੈ। ਕਮਰੇ ਦੇ ਫਰਸ਼ 'ਤੇ ਖੂਨ ਦੇ ਧੱਬਿਆਂ ਤੋਂ ਇਲਾਵਾ ਟੁੱਟੀਆਂ ਹੋਈਆਂ ਚੂੜੀਆਂ ਮਿਲੀਆਂ। ਉੱਥੇ ਇੱਕ ਚੱਪਲ ਅਤੇ ਟੀਕੇ ਦੀ ਸਰਿੰਜ ਅਤੇ ਸੂਈ ਵੀ ਪਈ ਸੀ। ਡਿਪਟੀ ਸੀਐੱਮਓ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਪੁਲਸ ਨੇ ਫੋਰੈਂਸਿਕ ਟੀਮ ਸਮੇਤ ਮੌਕੇ 'ਤੇ ਪਹੁੰਚ ਕੇ ਸਬੂਤ ਇਕੱਠੇ ਕੀਤੇ ਅਤੇ ਲੋੜੀਂਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ - ਵੱਡੀ ਖ਼ਬਰ : ਰਾਹੁਲ ਗਾਂਧੀ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਸ ਸੂਤਰਾਂ ਨੇ ਦੱਸਿਆ ਕਿ ਡਿਪਟੀ ਸੀਐੱਮਓ ਡਾਕਟਰ ਬਿਕਰਮ ਸਵਰੂਪ ਪਹਿਲੇ ਜ਼ਿਲ੍ਹੇ ਦੇ ਸੀਐੱਚਸੀ ਅਜੀਤਮਲ ਵਿੱਚ ਤਾਇਨਾਤ ਹਨ। ਜਿੱਥੇ ਉਹ ਆਪਣੀ ਦੂਸਰੀ ਪਤਨੀ ਸ੍ਰਿਸ਼ਟੀ ਸਿੰਘ (46) ਨਾਲ ਡਾਕਟਰਾਂ ਦੀ ਸਰਕਾਰੀ ਰਿਹਾਇਸ਼ ਦੀ ਦੂਸਰੀ ਮੰਜ਼ਿਲ 'ਤੇ ਬਣੇ ਦੋ ਕਮਰਿਆਂ ਦੇ ਮਕਾਨ 'ਚ ਰਹਿ ਰਿਹਾ ਸੀ। ਦੱਸਿਆ ਗਿਆ ਕਿ ਡਿਪਟੀ ਸੀਐੱਮਓ ਦਾ ਆਪਣੀ ਪਹਿਲੀ ਪਤਨੀ ਨਾਲ ਵਿਵਾਦ ਚੱਲ ਰਿਹਾ ਸੀ, ਜਿਸ ਕਾਰਨ ਦੋਵੇਂ ਵੱਖ ਹੋ ਗਏ ਸਨ। ਇਸ ਤੋਂ ਬਾਅਦ ਉਹਨਾਂ ਨੇ ਸ੍ਰਿਸ਼ਟੀ ਸਿੰਘ ਨਾਲ ਦੂਜਾ ਵਿਆਹ ਕਰਵਾ ਲਿਆ ਸੀ। ਉਹ ਉਸ ਨਾਲ ਅਜੀਤਮਲ ਸੀ.ਐੱਚ.ਸੀ ਸਥਿਤ ਡਾਕਟਰਾਂ ਦੀ ਸਰਕਾਰੀ ਰਿਹਾਇਸ਼ ਵਿੱਚ ਰਹਿ ਰਹੇ ਸਨ।

ਇਹ ਵੀ ਪੜ੍ਹੋ - ਸਕੂਲੀ ਬੱਚਿਆਂ ਲਈ Good News, ਨਵੰਬਰ ਮਹੀਨੇ 'ਚ ਇੰਨੇ ਦਿਨ ਬੰਦ ਰਹਿਣਗੇ ਸਕੂਲ

ਦੂਸਰੀ ਪਤਨੀ ਸ੍ਰਿਸ਼ਟੀ ਦੀ ਤਬੀਅਤ ਕਾਫੀ ਸਮੇਂ ਤੋਂ ਖ਼ਰਾਬ ਸੀ, ਜਿਸ ਕਾਰਨ ਉਹ ਤੁਰਨ-ਫਿਰਨ ਤੋਂ ਵੀ ਬੇਵੱਸ ਸੀ। ਬੁੱਧਵਾਰ ਨੂੰ ਡਾਕਟਰ ਵਿਕਰਮ ਸਵਰੂਪ ਨੇ 112 'ਤੇ ਸੂਚਨਾ ਦਿੱਤੀ ਕਿ ਉਸ ਦੀ ਪਤਨੀ ਨੇ ਖ਼ੁਦਕੁਸ਼ੀ ਕਰ ਲਈ। ਜਦੋਂ ਪੁਲਸ ਮੌਕੇ 'ਤੇ ਪਹੁੰਚੀ ਤਾਂ ਉਸ ਦੀ ਪਤਨੀ ਦੀ ਲਾਸ਼ ਜ਼ਮੀਨ 'ਤੇ ਪਈ ਹੋਈ ਸੀ ਅਤੇ ਸਿਰ 'ਤੇ ਸੱਟਾਂ ਦੇ ਨਿਸ਼ਾਨ ਸਨ। ਕਮਰੇ ਦੇ ਫਰਸ਼ 'ਤੇ ਖੂਨ ਸੀ, ਚੂੜੀਆਂ ਵੀ ਟੁੱਟੀਆਂ ਹੋਈਆਂ ਸਨ, ਇਕ ਚੱਪਲ ਅਤੇ ਇਕ ਸਰਿੰਜ ਅਤੇ ਸੂਈ ਨੇੜੇ ਹੀ ਪਈ ਸੀ। ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ 'ਚ ਮੌਤ ਦਾ ਕਾਰਨ ਸਪੱਸ਼ਟ ਹੋਵੇਗਾ। ਪੁਲਸ ਹਰ ਪੁਆਇੰਟ 'ਤੇ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ - ਸੁਹਾਗਰਾਤ ਮੌਕੇ ਲਾੜੀ ਨੇ ਕੀਤੀ ਅਜਿਹੀ ਮੰਗ ਕਿ ਵਿਗੜ ਗਈ ਲਾੜੇ ਦੀ ਹਾਲਤ, ਮਾਮਲਾ ਜਾਣ ਹੋਵੋਗੇ ਹੈਰਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News