ਹਰਿਆਣਾ : ਡਿਪਟੀ ਸੁਪਰਡੈਂਟ ਨੇ ਕੀਤੀ ਖ਼ੁਦਕੁਸ਼ੀ, ਹਾਈ ਕੋਰਟ ਤੋਂ ਜ਼ਮਾਨਤ ਖਾਰਜ ਹੋਣ ''ਤੇ ਖਾਧਾ ਜ਼ਹਿਰ

Friday, Feb 25, 2022 - 12:11 PM (IST)

ਗੁਰੂਗ੍ਰਾਮ (ਭਾਸ਼ਾ)- ਹਰਿਆਣਾ ਦੀ ਨਾਰਨੌਲ ਜੇਲ੍ਹ ਦੇ ਡਿਪਟੀ ਸੁਪਰਡੈਂਟ ਨੇ ਵੀਰਵਾਰ ਸ਼ਾਮ ਜ਼ਹਿਰੀਲਾ ਪਦਾਰਥ ਖਾ ਕੇ ਖ਼ੁਦਕੁਸ਼ੀ ਕਰ ਲਈ। ਉਨ੍ਹਾਂ ਦੱਸਿਆ ਕਿ ਰੋਹਤਕ ਦੇ ਪੋਲੰਗੀ ਪਿੰਡ ਵਾਸੀ ਮ੍ਰਿਤਕ ਕੁਲਦੀਪ ਹੁੱਡਾ (45) ਭ੍ਰਿਸ਼ਟਾਚਾਰ ਦੇ 2 ਮਾਮਲਿਆਂ ਦਾ ਸਾਹਮਣਾ ਕਰ ਰਿਹਾ ਸੀ। ਉਹ ਆਪਣੀ ਭਰਜਾਈ ਨੂੰ ਮਿਲਣ ਰਾਜੇਂਦਰ ਪਾਰਕ ਥਾਣਾ ਖੇਤਰ ਦੇ ਮਕਰੋਲਾ ਪਿੰਡ ਪੁੱਜਿਆ ਸੀ, ਜਿੱਥੇ ਉਸ ਨੇ ਜ਼ਹਿਰੀਲਾ ਪਦਾਰਥ ਖਾ ਲਿਆ ਸੀ। ਪੁਲਸ ਨੇ ਕਿਹਾ ਕਿ ਐੱਸ.ਜੀ.ਟੀ. ਮੈਡੀਕਲ ਕਾਲਜ ਅਤੇ ਹਸਪਤਾਲ 'ਚ ਉਸ ਦੀ ਮੌਤ ਹੋ ਗਈ। ਭ੍ਰਿਸ਼ਟਾਚਾਰ ਦੇ 2 ਮਾਮਲਿਆਂ 'ਚੋਂ ਇਕ ਪੁਲਸ ਨੇ ਨਾਰਨੌਲ 'ਚ ਅਤੇ ਦੂਜਾ ਰਾਜ ਵਿਜੀਲੈਂਸ ਬਿਊਰੋ ਨੇ ਦਰਜ ਕੀਤਾ ਸੀ।

ਇਹ ਵੀ ਪੜ੍ਹੋ : ਯੂਕ੍ਰੇਨ 'ਚ ਫਸੇ ਭਾਰਤੀ ਵਿਦਿਆਰਥੀਆਂ ਦਾ ਛਲਕਿਆ ਦਰਦ, ਬੋਲੇ- ਸਾਡੀ ਸੁਰੱਖਿਆ ਦੇ ਕੀਤੇ ਜਾਣ ਇੰਤਜ਼ਾਮ

ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ। ਗੁਰੂਗ੍ਰਾਮ ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ,''ਕੁਲਦੀਪ ਵਿਰੁੱਧ ਨਾਰਨੌਲ ਪੁਲਸ ਅਤੇ ਰਾਜ ਵਿਜੀਲੈਂਸ ਬਿਊਰੋ ਨਾਲ ਭ੍ਰਿਸ਼ਟਾਚਾਰ ਦੇ ਮਾਮਲੇ ਹਨ। ਹਾਈ ਕੋਰਟ 'ਚ ਵੀਰਵਾਰ ਨੂੰ ਉਨ੍ਹਾਂ ਦੀ ਜ਼ਮਾਨਤ ਲਈ ਸੁਣਵਾਈ ਸੀ ਅਤੇ ਇਸ ਨੂੰ ਖਾਰਜ ਕਰ ਦਿੱਤਾ ਗਿਆ ਸੀ। ਹੋ ਸਕਦਾ ਹੈ ਕਿ ਇਸ ਨੇ ਉਸ ਨੂੰ ਪਰੇਸ਼ਾਨ ਕਰ ਦਿੱਤਾ ਹੋਵੇ। ਅਸੀਂ ਉਨ੍ਹਾਂ ਦੇ ਪਰਿਵਾਰ ਨਾਲ ਗੱਲ ਕਰ ਰਹੇ ਹਨ ਅਤੇ ਜਾਂਚ ਕਰ ਰਹੇ ਹਨ।''

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News