ਇਕ ਮਹੀਨੇ ਦੀ ਪੈਰੋਲ ਖ਼ਤਮ ਹੋਣ ਤੋਂ ਬਾਅਦ ਸੁਨਾਰੀਆ ਜੇਲ੍ਹ ਪਰਤਿਆ ਰਾਮ ਰਹੀਮ
Monday, Aug 21, 2023 - 11:34 AM (IST)
ਹਰਿਆਣਾ (ਭਾਸ਼ਾ)- ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਇਕ ਮਹੀਨੇ ਦੀ ਪੈਰੋਲ ਖ਼ਤਮ ਹੋਣ ਤੋਂ ਬਾਅਦ ਐਤਵਾਰ ਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ਵਾਪਸ ਆਇਆ। ਰੋਹਤਕ ਦੇ ਇਕ ਪੁਲਸ ਅਧਿਕਾਰੀ ਅਨੁਸਾਰ ਰਾਮ ਰਹੀਮ ਦੁਪਹਿਰ ਨੂੰ ਜੇਲ੍ਹ ਵਾਪਸ ਆਇਆ। ਪਿਛਲੇ ਮਹੀਨੇ ਪੈਰੋਲ ਮਿਲਣ ਤੋਂ ਬਾਅਦ ਰਾਮ ਰਹੀਮ ਉੱਤਰ ਪ੍ਰਦੇਸ਼ ਦੇ ਬਾਗਪਤ ਜ਼ਿਲ੍ਹੇ ਦੇ ਬਰਨਾਵਾ ਸਥਿਤ ਡੇਰਾ ਸੱਚਾ ਸੌਦਾ ਆਸ਼ਰਮ ਗਿਆ ਸੀ। ਇਸ ਸਾਲ ਦੂਜੀ ਵਾਰ 30 ਦਿਨ ਦੀ ਪੈਰੋਲ ਮਿਲਣ ਤੋਂ ਬਾਅਦ ਰਾਮ ਰਹੀਮ ਪਿਛਲੇ ਮਹੀਨੇ ਹਰਿਆਣਾ ਦੇ ਰੋਹਤਕ ਸਥਿਤ ਸੁਨਾਰੀਆ ਜੇਲ੍ਹ ਤੋਂ ਬਾਹਰ ਨਿਕਲਿਆ ਸੀ।
ਇਹ ਵੀ ਪੜ੍ਹੋ : ਚੰਨ ਤੋਂ ਸਿਰਫ਼ 25 ਕਿਲੋਮੀਟਰ ਦੂਰ ਹੈ ਚੰਦਰਯਾਨ-3, ਹੁਣ 23 ਅਗਸਤ ਨੂੰ ਸਾਫ਼ਟ ਲੈਂਡਿੰਗ ਦਾ ਇੰਤਜ਼ਾਰ
ਦੱਸਣਯੋਗ ਹੈ ਕਿ ਡੇਰਾ ਸੱਚਾ ਸੌਦਾ ਦਾ ਹੈੱਡ ਕੁਆਰਟਰ ਹਰਿਆਣਾ ਦੇ ਸਿਰਸਾ 'ਚ ਹੈ ਅਤੇ ਉਹ ਜਬਰ ਜ਼ਿਨਾਹ ਦੇ ਮਾਮਲੇ 'ਚ 20 ਸਾਲ ਜੇਲ੍ਹ ਦੀ ਸਜ਼ਾ ਕੱਟ ਰਿਹਾ ਹੈ। ਇਸ ਤੋਂ ਪਹਿਲਾਂ ਡੇਰਾ ਮੁਖੀ ਨੂੰ ਜਨਵਰੀ 'ਚ 40 ਦਿਨਾਂ ਦੀ ਪੈਰੋਲ ਦਿੱਤੀ ਗਈ ਸੀ। ਪਿਛਲੇ ਸਾਲ ਅਕਤੂਬਰ 'ਚ ਵੀ ਉਸ ਨੂੰ 40 ਦਿਨਾਂ ਦੀ ਪੈਰੋਲ ਦੀ ਮਨਜ਼ੂਰੀ ਮਿਲੀ ਸੀ। ਅਕਤੂਬਰ 2022 ਦੀ ਪੈਰੋਲ ਤੋਂ ਪਹਿਲਾਂ ਜੂਨ-2022 'ਚ ਵੀ ਉਹ ਇਕ ਮਹੀਨੇ ਦੀ ਪੈਰੋਲ 'ਤੇ ਜੇਲ੍ਹ ਤੋਂ ਬਾਹਰ ਸੀ। ਇਸ ਤੋਂ ਇਲਾਵਾ ਉਸ ਨੂੰ 7 ਫਰਵਰੀ 2022 ਨੂੰ ਤਿੰਨ ਹਫ਼ਤੇ ਦੀ ਫਰਲੋ ਮਿਲੀ ਸੀ। ਰਾਮ ਰਹੀਮ ਨੂੰ ਚਾਰ ਹੋਰ ਲੋਕਾਂ ਨਾਲ 2021 'ਚ ਡੇਰਾ ਮੁਖੀ ਰਣਜੀਤ ਸਿੰਘ ਦੇ ਕਤਲ ਦੀ ਸਾਜਿਸ਼ ਰਚਣ ਦਾ ਦੋਸ਼ੀ ਕਰਾਰ ਦਿੱਤਾ ਗਿਆ ਸੀ। ਰਾਮ ਰਹੀਮ ਅਤੇ ਤਿੰਨ ਹੋਰ ਨੂੰ 2019 'ਚ 16 ਸਾਲ ਪਹਿਲਾਂ ਇਕ ਪੱਤਰਕਾਰ ਦੇ ਕਤਲ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੱਤਾ ਗਿਆ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8