ਬੇਅਦਬੀ ਕਾਂਡ : ਡੇਰਾ ਮੁਖੀ ਨੂੰ ਵੀਡੀਓ ਕਾਨਫਰੰਸ ਰਾਹੀਂ ਅਦਾਲਤ ’ਚ ਪੇਸ਼ ਹੋਣ ਦੇ ਹੁਕਮ

Saturday, Mar 26, 2022 - 10:08 AM (IST)

ਬੇਅਦਬੀ ਕਾਂਡ : ਡੇਰਾ ਮੁਖੀ ਨੂੰ ਵੀਡੀਓ ਕਾਨਫਰੰਸ ਰਾਹੀਂ ਅਦਾਲਤ ’ਚ ਪੇਸ਼ ਹੋਣ ਦੇ ਹੁਕਮ

ਫਰੀਦਕੋਟ (ਜਗਦੀਸ਼)– 24-25 ਸਤੰਬਰ 2015 ਦੀ ਦਰਮਿਆਨੀ ਰਾਤ ਨੂੰ ਇਤਰਾਜ਼ਯੋਗ ਪੋਸਟਰ ਲਾਉਣ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਉਸ ਦੇ ਅੰਗ ਗਲੀਆਂ ਵਿਖੇ ਖਿਲਾਰਨ ਦੇ ਮਾਮਲੇ ਵਿਚ ਨਾਮਜ਼ਦ ਡੇਰਾ ਪ੍ਰੇਮੀਆਂ ਖਿਲਾਫ ਸੁਣਵਾਈ ਇਥੇ ਜੁਡੀਸ਼ੀਅਲ ਮੈਜਿਸਟਰੇਟ ਮਿਸ ਤਰਜਨੀ ਦੀ ਅਦਾਲਤ ਵਿਚ ਹੋਈ। ਵਿਸ਼ੇਸ਼ ਜਾਂਚ ਟੀਮ ਨੇ ਅਦਾਲਤ ਨੂੰ ਦੱਸਿਆ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਉਸ ਦੇ ਅੰਗ ਗਲੀਆਂ ’ਚ ਖਿਲਾਰਨ ਅਤੇ ਇਤਰਾਜ਼ਯੋਗ ਪੋਸਟਰ ਲਾਉਣ ਦੇ ਮਾਮਲੇ ’ਚ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁਲਜ਼ਮ ਵਜੋਂ ਨਾਮਜ਼ਦ ਕਰ ਲਿਆ ਹੈ, ਜੋ ਕਿ ਸੁਨਾਰੀਆ ਜੇਲ ’ਚ ਨਜ਼ਰਬੰਦ ਹੈ।

ਇਹ ਵੀ ਪੜ੍ਹੋ : ਗੁਰੂਗ੍ਰਾਮ ਦੇ ਹਸਪਤਾਲ 'ਚ ਬੰਬ ਹੋਣ ਦੀ ਫਰਜ਼ੀ ਖ਼ਬਰ, ਪੁਲਸ ਨੇ FIR ਦਰਜ ਕੀਤੀ

ਜਾਣਕਾਰੀ ਦੇ ਅਨੁਸਾਰ ਵਿਸੇਸ਼ ਜਾਂਚ ਟੀਮ ਨੇ ਇਸ ਮਾਮਲੇ ’ਚ ਡੇਰਾ ਪ੍ਰੇਮੀ ਨਿਸ਼ਾਨ ਸਿੰਘ, ਰਣਜੀਤ ਸਿੰਘ, ਪ੍ਰਦੀਪ ਸਿੰਘ, ਬਲਜੀਤ ਸਿੰਘ, ਸ਼ਕਤੀ ਸਿੰਘ, ਸੁਖਜਿੰਦਰ ਸਿੰਘ ਸੰਨੀ ਆਦਿ ਦੇ ਖਿਲਾਫ ਪਹਿਲਾਂ ਹੀ ਅਦਾਲਤ ’ਚ ਚਲਾਨ ਪੇਸ਼ ਕਰ ਚੁੱਕੀ ਹੈ। ਜਾਂਚ ਟੀਮ ਨੇ ਅਦਾਲਤ ਨੂੰ ਦੱਸਿਆ ਕਿ ਇਸ ਮਾਮਲੇ ਵਿਚ ਸਾਜਿਸ਼ ਰਚਣ ’ਚ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਵੀ ਸ਼ਾਮਲ ਹਨ, ਜੋ ਇਸ ਸਮੇਂ ਸੁਨਾਰੀਆ ਜੇਲ ’ਚ ਨਜ਼ਰਬੰਦ ਹਨ। ਜਿਸ ’ਤੇ ਅਦਾਲਤ ਨੇ ਸੁਨਾਰੀਆਂ ਜੇਲ ਦੇ ਸੁਪਰਡੈਂਟ ਨੂੰ ਲਿਖਤੀ ਹਦਾਇਤ ਕੀਤੀ ਹੈ ਕਿ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ 4 ਮਈ ਨੂੰ ਸਵੇਰੇ 10 ਵਜੇ ਵੀਡੀਓ ਕਾਨਫਰੰਸ ਰਾਹੀ ਅਦਾਲਤ ’ਚ ਪੇਸ਼ ਕੀਤਾ ਜਾਵੇ, ਜਦ ਕਿ ਡੇਰਾ ਸੱਚਾ ਸੌਦਾ ਦੇ ਮੁਖੀ ਫਰੀਦਕੋਟ ਦੀ ਅਦਾਲਤ ’ਚ ਪੇਸ਼ ਨਹੀਂ ਹੋਏ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News