ਡੈਰੇਕ ਓ''ਬ੍ਰਾਇਨ ਦੀ PM ਮੋਦੀ ਨੂੰ ਚੁਣੌਤੀ: ''ਬੰਗਾਲ ਚੋਣਾਂ ਹਾਰੇ ਤਾਂ ਪ੍ਰਧਾਨ ਮੰਤਰੀ ਅਹੁਦੇ ਤੋਂ ਦੇਣ ਅਸਤੀਫ਼ਾ''

Wednesday, Apr 29, 2026 - 01:01 PM (IST)

ਡੈਰੇਕ ਓ''ਬ੍ਰਾਇਨ ਦੀ PM ਮੋਦੀ ਨੂੰ ਚੁਣੌਤੀ: ''ਬੰਗਾਲ ਚੋਣਾਂ ਹਾਰੇ ਤਾਂ ਪ੍ਰਧਾਨ ਮੰਤਰੀ ਅਹੁਦੇ ਤੋਂ ਦੇਣ ਅਸਤੀਫ਼ਾ''

ਕੋਲਕਾਤਾ- ਤ੍ਰਿਣਮੂਲ ਕਾਂਗਰਸ ਦੇ ਰਾਜ ਸਭਾ ਮੈਂਬਰ ਡੈਰੇਕ ਓ'ਬ੍ਰਾਇਨ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਾਜਪਾ ਦੇ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਮਮਤਾ ਬੈਨਰਜੀ ਦੀ ਅਗਵਾਈ ਵਾਲੀ ਪਾਰਟੀ ਤੋਂ ਹਾਰਨ ਮਗਰੋਂ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਚੁਣੌਤੀ ਦਿੱਤੀ। ਓ'ਬ੍ਰਾਇਨ ਨੇ ਇਕ ਵੀਡੀਓ ਸੰਦੇਸ਼ 'ਚ ਦਾਅਵਾ ਕੀਤਾ ਕਿ ਮੋਦੀ ਨੇ ਖੁਦ ਨੂੰ ਰਾਜ ਦੀਆਂ ਸਾਰੀਆਂ 294 ਵਿਧਾਨ ਸਭਾ ਸੀਟਾਂ 'ਤੇ ਭਾਜਪਾ ਦੇ ਚਿਹਰੇ ਵਜੋਂ ਪੇਸ਼ ਕੀਤਾ ਹੈ ਅਤੇ ਉਨ੍ਹਾਂ ਨੂੰ ਚੁਣੌਤੀ ਸਵੀਕਾਰ ਕਰਨ ਲਈ ਕਿਹਾ ਹੈ। 

 

ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਓ'ਬ੍ਰਾਇਨ ਨੇ ਕਿਹਾ,''ਤੁਸੀਂ ਖੁਦ ਹੀ ਬੰਗਾਲ ਦੀਆਂ ਸਾਰੀਆਂ 294 ਸੀਟਾਂ 'ਤੇ ਉਮੀਦਵਾਰ ਹੋਣ ਦਾ ਐਲਾਨ ਕੀਤਾ ਹੈ। ਵੱਡੇ-ਵੱਡੇ ਦਾਅਵੇ ਕਰਨਾ ਬੰਦ ਕਰੋ ਅਤੇ ਇਸ ਚੁਣੌਤੀ ਨੂੰ ਸਵੀਕਾਰ ਕਰੋ। 4 ਮਈ ਨੂੰ ਜਦੋਂ ਮਮਤਾ ਬੈਨਰਜੀ ਅਤੇ ਤ੍ਰਿਣਮੂਲ ਕਾਂਗਰਸ ਬੰਗਾਲ 'ਚ ਜਿੱਤ ਹਾਸਲ ਕਰੇ ਤਾਂ ਮੋਦੀ ਪ੍ਰਧਾਨ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਸਾਹਸ ਦਿਖਾਉਣ।'' ਓ'ਬ੍ਰਾਇਨ ਦੀ ਇਹ ਟਿੱਪਣੀ ਰਾਜ 'ਚ ਵਿਧਾਨ ਸਭਾ ਚੋਣਾਂ ਵਿਚਾਲੇ ਆਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News