CM ਫੜਨਵੀਸ ਨੇ PM ਮੋਦੀ ਨਾਲ ਮੁਲਾਕਾਤ ਕਰ ਕੇ ਵਿਕਾਸ ਦੇ ਵੱਖ-ਵੱਖ ਪ੍ਰਾਜੈਕਟਾਂ ''ਤੇ ਕੀਤੀ ਚਰਚਾ

Monday, Aug 17, 2026 - 03:25 PM (IST)

CM ਫੜਨਵੀਸ ਨੇ PM ਮੋਦੀ ਨਾਲ ਮੁਲਾਕਾਤ ਕਰ ਕੇ ਵਿਕਾਸ ਦੇ ਵੱਖ-ਵੱਖ ਪ੍ਰਾਜੈਕਟਾਂ ''ਤੇ ਕੀਤੀ ਚਰਚਾ

ਨਵੀਂ ਦਿੱਲੀ (ਏਜੰਸੀ)- ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਸੋਮਵਾਰ ਨੂੰ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਰਾਜ 'ਚ ਚੱਲ ਰਹੇ ਵਿਕਾਸ ਦੇ ਵੱਖ-ਵੱਖ ਪ੍ਰਾਜੈਕਟਾਂ ਨੂੰ ਲੈ ਕੇ ਉਨ੍ਹਾਂ ਨਾਲ ਚਰਚਾ ਕੀਤੀ ਅਤੇ ਕੇਂਦਰ-ਰਾਜ ਦੇ ਸੰਯੁਕਤ ਪ੍ਰਾਜੈਕਟਾਂ ਲਈ ਕੇਂਦਰ ਸਰਕਾਰ ਨੂੰ ਹੋਰ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ। ਫੜਨਵੀਸ ਨੇ ਪੀਐੱਮ ਮੋਦੀ ਨਾਲ ਮੁਲਾਕਾਤ ਦੀ ਤਸਵੀਰ ਨੂੰ ਸੋਸ਼ਲ ਮੀਡੀਆ 'ਐਕਸ' 'ਤੇ ਸਾਂਝਾ ਕਰਦੇ ਹੋਏ ਲਿਖਿਆ,''ਅੱਜ ਮੈਂ ਨਵੀਂ ਦਿੱਲੀ 'ਚ ਸਾਡੇ ਵਿਸ਼ਵ ਨੇਤਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਅਸੀਂ ਕਈ ਵਿਸ਼ਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ।''

PunjabKesari

ਉਨ੍ਹਾਂ ਕਿਹਾ,''ਮੈਂ ਉਨ੍ਹਾਂ ਨੂੰ ਕਈ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੱਤੀ ਅਤੇ ਕੇਂਦਰ-ਰਾਜ ਦੇ ਸੰਯੁਕਤ ਪ੍ਰਾਜੈਕਟਾਂ ਲਈ ਕੇਂਦਰ ਸਰਕਾਰ ਨੂੰ ਹੋਰ ਵੱਧ ਸਹਿਯੋਗ ਦੀ ਅਪੀਲ ਕੀਤੀ। ਹਮੇਸ਼ਾ ਦੀ ਤਰ੍ਹਾਂ ਪੀਐੱਮ ਮੋਦੀ ਨੂੰ ਮਿਲਣਾ ਪ੍ਰੇਰਨਾਦਾਇਕ ਰਿਹਾ ਅਤੇ ਉਨ੍ਹਾਂ ਨੂੰ ਮਿਲਣ ਨਾਲ ਸਕਾਰਾਤਮਕ ਊਰਜਾ ਮਿਲਦੀ ਹੈ। ਵਿਕਾਸ ਨਾਲ ਜੁੜੇ ਮੁੱਦਿਆਂ 'ਤੇ ਲਗਾਤਾਰ ਅਤੇ ਕੀਮਤੀ ਮਾਰਗਦਰਸ਼ਨ ਅਤੇ ਮਹਾਰਾਸ਼ਟਰ ਨੂੰ ਮਜ਼ਬੂਤ ਸਮਰਥਨ ਦੇਣ ਲਈ ਮੈਂ ਉਨ੍ਹਾਂ ਦਾ ਹਮੇਸ਼ਾ ਧੰਨਵਾਦੀ ਰਹਾਂਗਾ।''

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

DIsha

Content Editor

Related News