PM ਮੋਦੀ ਨੇ ਦਿੱਤੀ ਵਧਾਈ, ਬੋਲੇ- ਮਹਾਰਾਸ਼ਟਰ ਦੇ ਬਿਹਤਰ ਭਵਿੱਖ ਲਈ ਕਰਾਂਗੇ ਕੰਮ

Saturday, Nov 23, 2019 - 10:48 AM (IST)

PM ਮੋਦੀ ਨੇ ਦਿੱਤੀ ਵਧਾਈ, ਬੋਲੇ- ਮਹਾਰਾਸ਼ਟਰ ਦੇ ਬਿਹਤਰ ਭਵਿੱਖ ਲਈ ਕਰਾਂਗੇ ਕੰਮ

ਮਹਾਰਾਸ਼ਟਰ— ਮਹਾਰਾਸ਼ਟਰ ਦੀ ਸਿਆਸਤ ਵਿਚ ਜਾਰੀ ਘਮਾਸਾਨ ਦਰਮਿਆਨ ਸ਼ਨੀਵਾਰ ਦੀ ਸਵੇਰ ਨੂੰ ਵੱਡੀ ਖ਼ਬਰ ਸਾਹਮਣੇ ਆਈ ਅਤੇ ਭਾਜਪਾ-ਐੱਨ. ਸੀ. ਪੀ. ਨੇ ਮਿਲ ਕੇ ਸਰਕਾਰ ਬਣਾ ਲਈ ਹੈ। ਭਾਜਪਾ ਨੇਤਾ ਦਵਿੰਦਰ ਫੜਨਵੀਸ ਨੇ ਮੁੜ ਸੂਬੇ ਦੇ ਮੁੱਖ ਮੰਤਰੀ ਦੇ ਤੌਰ 'ਤੇ ਸਹੁੰ ਚੁੱਕੀ। ਉੱਧਰ ਐੱਨ. ਸੀ. ਪੀ. ਨੇਤਾ ਅਜੀਤ ਪਵਾਰ ਨੇ ਡਿਪਟੀ ਸੀ. ਐੱਮ. ਅਹੁਦੇ ਦੀ ਸਹੁੰ ਚੁੱਕੀ। ਸ਼ਨੀਵਾਰ ਸਵੇਰੇ ਕਰੀਬ 8 ਵਜੇ ਰਾਜਪਾਲ ਭਗਤ ਸਿੰਘ ਕਸ਼ੋਯਰੀ ਨੇ ਦੋਹਾਂ ਨੇਤਾਵਾਂ ਨੂੰ ਅਹੁਦੇ ਦੀ ਸਹੁੰ ਚੁੱਕਾਈ।

PunjabKesari

ਪੀ. ਐੱਮ. ਮੋਦੀ ਨੇ ਆਪਣੇ ਟਵਿੱਟਰ 'ਚ ਕਿਹਾ, ''ਮਹਾਰਾਸ਼ਟਰ ਦੇ ਮੁੱਖ ਮੰਤਰੀ ਅਤੇ ਉੱਪ ਮੁੱਖ ਮੰਤਰੀ ਦੇ ਰੂਪ ਵਿਚ ਸਹੁੰ ਲੈਣ 'ਤੇ ਫੜਨਵੀਸ ਅਤੇ ਅਜੀਤ ਪਵਾਰ ਨੂੰ ਵਧਾਈ। ਮੈਨੂੰ ਵਿਸ਼ਵਾਸ ਹੈ ਕਿ ਉਹ ਮਹਾਰਾਸ਼ਟਰ ਦੇ ਚਮਕਦਾਰ ਭਵਿੱਖ ਲਈ ਪੂਰੀ ਲਗਨ ਨਾਲ ਕੰਮ ਕਰਨਗੇ।'' ਜ਼ਿਕਰਯੋਗ ਹੈ ਕਿ ਮਹਾਰਾਸ਼ਟਰ ਵਿਚ ਵਿਧਾਨ ਸਭਾ ਚੋਣਾਂ ਤੋਂ ਬਾਅਦ ਚਲ ਰਹੇ ਸਿਆਸੀ ਘਟਨਾਕ੍ਰਮ 'ਤੇ ਨਾਟਕੀ ਰੂਪ ਨਾਲ ਵਿਰਾਮ ਲਗਾਉਂਦੇ ਹੋਏ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਫੜਨਵੀਸ ਨੇ ਸ਼ਨੀਵਾਰ ਦੀ ਸਵੇਰ ਨੂੰ ਮੁੜ ਮੁੱਖ ਮੰਤਰੀ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਰਾਕਾਂਪਾ) ਨੇ ਉੱਪ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕੀ।

ਭਾਜਪਾ ਪ੍ਰਧਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਮਹਾਰਾਸ਼ਟਰ ਦੇ ਮੁੱਖ ਮੰਤਰੀ ਅਤੇ ਉੱਪ ਮੁੱਖ ਮੰਤਰੀ ਦੇ ਰੂਪ ਵਿਚ ਸਹੁੰ ਚੁੱਕਣ 'ਤੇ ਦਵਿੰਦਰ ਫੜਨਵੀਸ ਅਤੇ ਅਜੀਤ ਪਵਾਰ ਨੂੰ ਵਧਾਈ ਦਿੱਤੀ। ਦੱਸਣਯੋਗ ਹੈ ਕਿ ਮਹਾਰਾਸ਼ਟਰ ਵਿਧਾਨ ਸਭਾ ਦੀਆਂ 288 ਸੀਟਾਂ ਲਈ 21 ਅਕਤੂਬਰ ਨੂੰ ਚੋਣਾਂ ਹੋਈਆਂ ਸਨ ਅਤੇ ਨਤੀਜੇ 24 ਅਕਤੂਬਰ ਨੂੰ ਆਏ ਸਨ। ਸੂਬੇ ਵਿਚ ਕਿਸੇ ਪਾਰਟੀ ਜਾਂ ਗਠਜੋੜ ਦੀ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਨਾ ਕਰਨ ਦੀ ਵਜ੍ਹਾ ਕਰ ਕੇ ਸੂਬੇ ਵਿਚ 12 ਨਵੰਬਰ ਨੂੰ ਰਾਸ਼ਟਰਪਤੀ ਸ਼ਾਸਨ ਲਾਗੂ ਕਰ ਦਿੱਤਾ ਗਿਆ ਸੀ।


author

Tanu

Content Editor

Related News