ਦੇਵੇਂਦਰ ਯਾਦਵ ਹੋਣਗੇ ਦਿੱਲੀ ਕਾਂਗਰਸ ਦੇ ਨਵੇਂ ਪ੍ਰਧਾਨ, ਮਲਿਕਾਰਜੁਨ ਖੜਗੇ ਨੇ ਲਿਆ ਫ਼ੈਸਲਾ
Tuesday, Apr 30, 2024 - 02:05 PM (IST)
ਨਵੀਂ ਦਿੱਲੀ (ਭਾਸ਼ਾ)- ਰਾਸ਼ਟਰੀ ਰਾਜਧਾਨੀ ਦਿੱਲੀ 'ਚ ਆਮ ਆਦਮੀ ਪਾਰਟੀ (ਆਪ) ਨਾਲ ਹੋਏ ਗਠਜੋੜ ਖ਼ਿਲਾਫ਼ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ (ਡੀਪੀਸੀਸੀ) ਦੇ ਪ੍ਰਧਾਨ ਅਹੁਦੇ ਤੋਂ ਅਰਵਿੰਦਰ ਸਿੰਘ ਲਵਲੀ ਦੇ ਅਸਤੀਫ਼ੇ ਦੇ 2 ਦਿਨ ਬਾਅਦ ਕਾਂਗਰਸ ਨੇ ਮੰਗਲਵਾਰ ਨੂੰ ਦੇਵੇਂਦਰ ਯਾਦਵ ਨੂੰ ਦਿੱਲੀ ਇਕਾਈ ਦਾ ਅੰਤਰਿਮ ਪ੍ਰਧਾਨ ਨਿਯੁਕਤ ਕੀਤਾ। ਪਾਰਟੀ ਵਲੋਂ ਜਾਰੀ ਕੀਤੇ ਗਏ ਇਕ ਬਿਆਨ 'ਚ ਕਿਹਾ ਗਿਆ ਹੈ ਕਿ ਕਾਂਗਰਸ ਪਾਰਟੀ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਯਾਦਵ ਨੂੰ ਤੁਰੰਤ ਪ੍ਰਭਾਵ ਤੋਂ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ (ਡੀਪੀਸੀਸੀ) ਦਾ ਅੰਤਰਿਮ ਪ੍ਰਧਾਨ ਨਿਯੁਕਤ ਕੀਤਾ ਹੈ।
ਬਿਆਨ 'ਚ ਕਿਹਾ ਗਿਆ ਕਿ ਯਾਦਵ ਪੰਜਾਬ ਲਈ ਏ.ਆਈ.ਸੀ.ਸੀ. ਇੰਚਾਰਜ ਦੇ ਅਹੁਦੇ 'ਤੇ ਵੀ ਕੰਮ ਕਰਦੇ ਰਹਿਣਗੇ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਸ਼ਨੀਵਾਰ ਨੂੰ ਭੇਜੇ ਆਪਣੇ ਅਸਤੀਫ਼ੇ 'ਚ ਲਵਲੀ ਨੇ ਕਿਹਾ ਸੀ ਕਿ ਉਹ ਆਪਣੇ ਆਪ ਨੂੰ 'ਲਾਚਾਰ' ਮਹਿਸੂਸ ਕਰ ਰਹੇ ਸਨ, ਕਿਉਂਕਿ ਦਿੱਲੀ ਇਕਾਈ ਦੇ ਸੀਨੀਅਰ ਨੇਤਾਵਾਂ ਵਲੋਂ ਸਰਬ ਸੰਮਤੀ ਨਾਲ ਲਏ ਗਏ ਸਾਰੇ ਫ਼ੈਸਲਿਆਂ 'ਤੇ ਅਖਿਲ ਭਾਰਤੀ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਦੇ ਦਿੱਲੀ ਇੰਚਾਰਜ ਦੀਪਕ ਬਾਬਰੀਆ 'ਇਕ ਪੱਖੀ ਤਰੀਕੇ ਨਾਲ' ਰੋਕ ਲਗਾ ਦਿੰਦੇ ਸਨ। ਲਵਲੀ ਨੇ ਕਿਹਾ ਸੀ ਕਿ ਕਾਂਗਰਸ ਦੀ ਦਿੱਲੀ ਇਕਾਈ 'ਆਪ' ਨਾਲ ਗਠਜੋੜ ਖ਼ਿਲਾਫ਼ ਸੀ ਪਰ ਪਾਰਟੀ ਹਾਈ ਕਮਾਨ ਨੇ ਫਿਰ ਵੀ ਉਨ੍ਹਾਂ ਨਾਲ ਗਠਜੋੜ ਕੀਤਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e