ਗਣਤੰਤਰ ਦਿਵਸ ''ਤੇ ਰਾਮ ਮੰਦਰ ''ਚ ਉਮੜਿਆ ਸ਼ਰਧਾਲੂਆਂ ਦਾ ਇਕੱਠ, ਲੱਖਾਂ ਰਾਮ ਭਗਤਾਂ ਨੇ ਕੀਤੇ ਦਰਸ਼ਨ
Saturday, Jan 27, 2024 - 07:04 PM (IST)
ਨਵੀਂ ਦਿੱਲੀ - ਗਣਤੰਤਰ ਦਿਵਸ ਮੌਕੇ ਸ਼ੁੱਕਰਵਾਰ ਨੂੰ ਛੁੱਟੀ ਵਾਲੇ ਦਿਨ ਅਯੁੱਧਿਆ ਦੇ ਸ਼੍ਰੀ ਰਾਮ ਜਨਮ ਭੂਮੀ ਮੰਦਰ ਵਿਚ ਸਾਢੇ ਤਿੰਨ ਲੱਖ ਤੋਂ ਵੱਧ ਸ਼ਰਧਾਲੂਆਂ ਨੇ ਆਸਾਨੀ ਨਾਲ ਰਾਮ ਲੱਲਾ ਦੇ ਦਰਸ਼ਨ ਕੀਤੇ। ਜੈਸ਼੍ਰੀ ਰਾਮ ਦੇ ਨਾਰਿਆਂ ਵਿਚਕਾਰ ਸ਼ਰਧਾਲੂਆਂ ਨੇ ਲਾਈਨਾਂ ਵਿਚ ਖੜ੍ਹੇ ਹੋ ਕੇ ਆਪਣੀ ਵਾਰੀ ਦੀ ਉਡੀਕ ਕੀਤੀ ਅਤੇ ਫਿਰ ਆਸਾਨੀ ਨਾਲ ਸ਼੍ਰੀ ਰਾਮ ਲੱਲਾ ਦੇ ਦਰਸ਼ਨ ਕੀਤੇ।
ਇਹ ਵੀ ਪੜ੍ਹੋ : ਦੇਸ਼ ਭਰ 'ਚ ਗਣਤੰਤਰ ਦਿਵਸ ਦਾ ਉਤਸ਼ਾਹ : 16 ਸੂਬਿਆਂ ਦੀਆਂ ਝਾਂਕੀਆਂ ਨੇ ਵਧਾਈ ਦੇਸ਼ ਦੀ ਸ਼ਾਨ(ਦੇਖੋ ਤਸਵੀਰਾਂ)
ਦੱਸ ਦਈਏ ਕਿ ਮੁੱਖ ਮੰਤਰੀ ਯੋਗੀ ਦੇ ਨਿਰਦੇਸ਼ਾਂ 'ਤੇ ਸ਼ੁੱਕਰਵਾਰ ਨੂੰ ਇਕ ਵਾਰ ਫਿਰ ਪ੍ਰਮੁੱਖ ਸਕੱਤਰ ਗ੍ਰਹਿ ਸੰਜੇ ਪ੍ਰਸਾਦ ਅਤੇ ਡੀਜੀ ਕਾਨੂੰਨ ਵਿਵਸਥਾ ਪ੍ਰਸ਼ਾਂਤ ਕੁਮਾਰ ਅਯੁੱਧਿਆ ਪਹੁੰਚੇ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਦੋਵੇਂ ਸੀਨੀਅਰ ਅਧਿਕਾਰੀ ਦੇਰ ਸ਼ਾਮ ਲਖਨਊ ਪਰਤੇ ਅਤੇ ਮੁੱਖ ਮੰਤਰੀ ਨੂੰ ਅਯੁੱਧਿਆ ਦੇ ਆਮ ਹਾਲਾਤ ਬਾਰੇ ਜਾਣਕਾਰੀ ਦਿੱਤੀ। ਅਯੁੱਧਿਆ ਪਹੁੰਚੇ ਦੋਵੇਂ ਸੀਨੀਅਰ ਅਧਿਕਾਰੀਆਂ ਨੇ ਪੁਲਸ ਇੰਸਪੈਕਟਰ ਜਨਰਲ, ਡਿਵੀਜ਼ਨਲ ਕਮਿਸ਼ਨਰ, ਜ਼ਿਲ੍ਹਾ ਅਧਿਕਾਰੀ, ਸੀਨੀਅਰ ਪੁਲਸ ਕਪਤਾਨ ਆਦਿ ਦੇ ਨਾਲ ਸ਼੍ਰੀ ਰਾਮ ਜਨਮ ਭੂਮੀ ਮੰਦਰ ਕੰਪਲੈਕਸ ਦਾ ਦੌਰਾ ਕੀਤਾ। ਸੰਗਤਾਂ ਨਾਲ ਗੱਲਬਾਤ ਕੀਤੀ ਅਤੇ ਸੁੱਖਿਅਤ ਤੇ ਆਸਾਨ ਦਰਸ਼ਨਾਂ ਲ਼ਈ ਲੋੜੀਂਦੀ ਸਹੂਲਤ ਪ੍ਰਦਾਨ ਕੀਤੀ।
ਇਹ ਵੀ ਪੜ੍ਹੋ : ਅਯੁੱਧਿਆ 'ਚ 'ਰਾਮ ਭਗਤਾਂ' ਲਈ ਬਣਾਈ ਗਈ ਹਾਈ ਟੈਕ ਟੈਂਟ ਸਿਟੀ, ਇਕੱਠੇ ਰਹਿ ਸਕਣਗੇ 25 ਹਜ਼ਾਰ ਸ਼ਰਧਾਲੂ
ਵਰਣਨਯੋਗ ਹੈ ਕਿ ਭਗਵਾਨ ਸ਼੍ਰੀ ਰਾਮ ਦੇ ਪ੍ਰਾਣ ਪ੍ਰਤਿਸ਼ਠਾ ਤੋਂ ਬਾਅਦ ਤੋਂ ਹੀ ਮੁੱਖ ਮੰਤਰੀ ਯੋਗੀ ਸ਼ਰਧਾਲੂਆਂ ਦੇ ਦਰਸ਼ਨ, ਰਿਹਾਇਸ਼, ਆਵਾਜਾਈ, ਸੁਰੱਖਿਆ ਆਦਿ ਸਮੇਤ ਹਰ ਪੁਆਇੰਟ 'ਤੇ ਪ੍ਰਬੰਧਾਂ ਦਾ ਲਗਾਤਾਰ ਜਾਇਜ਼ਾ ਲੈਂਦੇ ਹੋਏ ਹਰ ਸਹੂਲਤ ਯਕੀਨੀ ਬਣਾ ਰਹੇ ਹਨ। ਠੰਢ ਦੇ ਮੱਦੇਨਜ਼ਰ ਸ਼ਰਧਾਲੂਆਂ ਲਈ ਅੱਗ ਆਦਿ ਦੇ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਪਹਿਲਾਂ ਸ਼ੁੱਕਰਵਾਰ ਸਵੇਰੇ ਵੀ ਸਥਾਨਕ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਮੰਦਰ ਕੰਪਲੈਕਸ ਦਾ ਨਿਰੀਖਣ ਕੀਤਾ ਗਿਆ ਸੀ। ਸਾਰੇ ਸ਼ਰਧਾਲੂ ਦਰਸ਼ਨਾਂ ਲਈ ਸ਼ਰਧਾ ਨਾਲ ਲਾਈਨਾਂ ਵਿੱਚ ਲੱਗੇ ਹੋਏ ਹਨ ਅਤੇ ਪ੍ਰਸ਼ਾਦ ਵੀ ਪ੍ਰਾਪਤ ਕਰ ਰਹੇ ਹਨ।
ਅਯੁੱਧਿਆ ਨੂੰ ਸੱਭਿਆਚਾਰਕ ਰਾਜਧਾਨੀ ਵਜੋਂ ਵਿਕਸਤ ਕਰਨ ਵਾਲੀ ਯੋਗੀ ਸਰਕਾਰ ਨੇ ਸ਼ਰਧਾਲੂਆਂ ਅਤੇ ਸੈਲਾਨੀਆਂ ਨੂੰ ਆਧੁਨਿਕ ਸਿਹਤ ਸੇਵਾਵਾਂ ਦਾ ਲਾਭ ਪ੍ਰਦਾਨ ਕਰਨ ਦੇ ਇਰਾਦੇ ਨਾਲ ਦੇਵਗਾਂਵ ਮਿਲਕੀਪੁਰ ਵਿੱਚ 50 ਬਿਸਤਰਿਆਂ ਦੀ ਸਮਰੱਥਾ ਵਾਲੇ ਸੰਯੁਕਤ ਹਸਪਤਾਲ ਦੇ ਨੇਤਰ ਵਿਗਿਆਨ ਵਿਭਾਗ ਨੂੰ ਮੁੜ ਸੁਰਜੀਤ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : Republic Day ਮੌਕੇ ਬੁੱਕ ਕਰੋ ਸਸਤੀਆਂ ਹਵਾਈ ਟਿਕਟਾਂ , Air India ਐਕਸਪ੍ਰੈਸ ਲੈ ਕੇ ਆਈ ਇਹ ਆਫ਼ਰ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8