ਪਤਨੀ ਦੀ ਕੁੱਟਮਾਰ ਕਰਨ ਵਾਲੇ DG ਪੁਰਸ਼ੋਤਮ ਸ਼ਰਮਾ ਖ਼ਿਲਾਫ਼ ਮਹਿਕਮੇ ਦੀ ਵੱਡੀ ਕਾਰਵਾਈ
Monday, Sep 28, 2020 - 05:44 PM (IST)
ਭੋਪਾਲ- ਪਤਨੀ ਨਾਲ ਕੁੱਟਮਾਰ ਕਰਨ ਵਾਲੇ ਡੀ.ਜੀ. ਪੁਰਸ਼ੋਤਮ ਸ਼ਰਮਾ 'ਤੇ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਗ੍ਰਹਿ ਵਿਭਾਗ ਵਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ। ਪ੍ਰਸ਼ਾਸਨ ਨੇ ਉਨ੍ਹਾਂ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ। ਪੁਰਸ਼ੋਤਮ ਸ਼ਰਮਾ ਦੇ ਬੇਟੇ ਨੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਗ੍ਰਹਿ ਮੰਤਰੀ ਨਰੋਤਮ ਮਿਸ਼ਰਾ ਨੂੰ ਸ਼ਿਕਾਇਤ ਕੀਤੀ ਸੀ। ਨਾਲ ਹੀ ਸਬੂਤ ਦੇ ਤੌਰ 'ਤੇ ਵੀਡੀਓ ਵੀ ਦਿੱਤਾ ਸੀ।
ਇਹ ਸੀ ਮਾਮਲਾ
ਪੁਰਸ਼ੋਤਮ ਸ਼ਰਮਾ ਦੀ ਪਤਨੀ ਨੇ ਉਨ੍ਹਾਂ ਨੂੰ ਕਿਸੇ ਦੂਜੀ ਜਨਾਨੀ ਨਾਲ ਇਕ ਫਲੈਟ 'ਚ ਫੜਿਆ ਸੀ। ਜਨਾਨੀ ਦੇ ਫਲੈਟ ਦਾ ਉਨ੍ਹਾਂ ਦੀ ਪਤਨੀ ਨੇ ਪੂਰਾ ਵੀਡੀਓ ਬਣਾਇਆ ਸੀ। ਪਤਨੀ ਨੇ ਉਸ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤਾ। ਉਸ ਤੋਂ ਬਾਅਦ ਪੁਰਸ਼ੋਤਮ ਸ਼ਰਮਾ ਨੇ ਪਤਨੀ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਕੁੱਟਮਾਰ ਦਾ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ 'ਤੇ ਕਾਰਵਾਈ ਦੀ ਮੰਗ ਉੱਠ ਰਹੀ ਸੀ। ਮੀਡੀਆ 'ਚ ਖ਼ਬਰਾਂ ਚੱਲਣ ਤੋਂ ਬਾਅਦ ਸ਼ਿਵਰਾਜ ਸਰਕਾਰ ਨੇ ਉਨ੍ਹਾਂ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ।