5 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ''ਚ NBCC ਦਾ DGM ਗ੍ਰਿਫ਼ਤਾਰ

Thursday, Aug 01, 2024 - 06:36 PM (IST)

5 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ''ਚ NBCC ਦਾ DGM ਗ੍ਰਿਫ਼ਤਾਰ

ਨੈਸ਼ਨਲ ਡੈਸਕ : ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਲੇਹ ਵਿੱਚ ਇੱਕ ਪ੍ਰਾਜੈਕਟ ਲਈ ਇੱਕ ਨਿਰਮਾਣ ਠੇਕੇਦਾਰ ਤੋਂ ਕਥਿਤ ਤੌਰ 'ਤੇ ਪੰਜ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਇੱਕ ਐਨਬੀਸੀਸੀ ਦੇ ਡਿਪਟੀ ਜਨਰਲ ਮੈਨੇਜਰ (ਡੀਜੀਐਮ) ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਲੱਦਾਖ ਵਿੱਚ ਤਾਇਨਾਤ ਡੀਜੀਐੱਮ ਵਰੁਣ ਪੋਪਲੀ ਨੇ ਠੇਕੇਦਾਰ ਤੋਂ ਕਥਿਤ ਤੌਰ ’ਤੇ 11.40 ਲੱਖ ਰੁਪਏ ਦੀ ਮੰਗ ਕੀਤੀ ਸੀ।

ਇਹ ਵੀ ਪੜ੍ਹੋ - ਸਿਰਸਾ ਦੇ ਡੇਰੇ 'ਚ ਚੱਲੀ ਗੋਲੀ, ਗੱਦੀ 'ਤੇ ਬੈਠ ਗਿਆ ਡਰਾਈਵਰ, ਲੋਕਾਂ ਨੇ ਚਾੜ੍ਹਿਆ ਕੁਟਾਪਾ

ਉਨ੍ਹਾਂ ਨੇ ਦੱਸਿਆ ਕਿ ਗੱਲਬਾਤ ਦੌਰਾਨ ਉਹ ਕਥਿਤ ਤੌਰ 'ਤੇ ਦਿੱਲੀ ਵਿੱਚ 5 ਲੱਖ ਰੁਪਏ ਦਾ ਅੰਸ਼ਕ ਭੁਗਤਾਨ ਲੈਣ ਲਈ ਰਾਜ਼ੀ ਹੋ ਗਿਆ ਸੀ, ਜਿਸ ਲਈ ਉਹ ਵਿਸ਼ੇਸ਼ ਤੌਰ 'ਤੇ ਰਾਸ਼ਟਰੀ ਰਾਜਧਾਨੀ ਆਇਆ ਸੀ। ਲੇਹ ਵਿੱਚ ਇੱਕ ਨਿਰਮਾਣ ਪ੍ਰਾਜੈਕਟ 'ਤੇ ਕੰਮ ਕਰਵਾ ਰਹੇ ਸ਼ਿਕਾਇਤਕਰਤਾ ਨੇ ਡੀਜੀਐੱਮ ਵਿਰੁੱਧ ਇਕ ਲਿਖਤੀ ਸ਼ਿਕਾਇਤ ਦਿੱਤੀ ਸੀ। ਦੋਸ਼ ਲਗਾਇਆ ਗਿਆ ਸੀ ਕਿ ਡੀਜੀਐੱਮ ਇੱਕ ਠੇਕੇ ਦੇ ਕੰਮ ਦੀ ਇਜ਼ਾਜਤ ਦੇਣ ਲਈ 7.40 ਲੱਖ ਰੁਪਏ ਦੀ ਰਿਸ਼ਵਤ ਮੰਗ ਰਿਹਾ ਸੀ। ਸੀਬੀਆਈ ਦੇ ਬੁਲਾਰੇ ਨੇ ਇੱਕ ਬਿਆਨ ਵਿੱਚ ਕਿਹਾ, “ਸ਼ਿਕਾਇਤ ਦੀ ਪੜਤਾਲ ਦੌਰਾਨ ਦੋਸ਼ੀ ਡੀਜੀਐੱਮ ਨੇ 11.40 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ। ਇਸ ਤੋਂ ਬਾਅਦ ਸੀਬੀਆਈ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ।''

ਇਹ ਵੀ ਪੜ੍ਹੋ - TV ਤੇ Mobile ਦੇਖਣ ਨੂੰ ਲੈ ਕੇ ਹੋਇਆ ਝਗੜਾ, ਮਾਪਿਆਂ ਖਿਲਾਫ਼ ਥਾਣੇ ਪਹੁੰਚ ਗਏ ਪੁੱਤ ਤੇ ਧੀ

ਉਨ੍ਹਾਂ ਨੇ ਦੱਸਿਆ ਕਿ ਪੋਪਲੀ ਨੂੰ ਬੁੱਧਵਾਰ ਸ਼ਾਮ ਨੂੰ ਕਥਿਤ ਤੌਰ 'ਤੇ ਰਿਸ਼ਵਤ ਲੈਂਦੇ ਹੋਏ ਫੜਿਆ ਗਿਆ ਸੀ। NBCC ਇੱਕ ਕੇਂਦਰੀ ਜਨਤਕ ਖੇਤਰ ਦਾ ਉੱਦਮ ਹੈ, ਜਿਸਨੂੰ ਪਹਿਲਾਂ ਨੈਸ਼ਨਲ ਬਿਲਡਿੰਗ ਕੰਸਟ੍ਰਕਸ਼ਨ ਕਾਰਪੋਰੇਸ਼ਨ ਦੇ ਨਾਮ ਨਾਲ ਜਾਣਿਆ ਜਾਂਦਾ ਸੀ। ਬੁਲਾਰੇ ਨੇ ਕਿਹਾ, ''ਦੋਸ਼ੀ ਡੀਜੀਐੱਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਵੀਰਵਾਰ ਨੂੰ ਦਿੱਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦਿੱਲੀ ਵਿੱਚ ਮੁਲਜ਼ਮਾਂ ਦੇ ਰਿਹਾਇਸ਼ੀ ਸਥਾਨਾਂ ਦੀ ਤਲਾਸ਼ੀ ਲਈ ਗਈ।''

ਇਹ ਵੀ ਪੜ੍ਹੋ - ਨਵੇਂ ਸੰਸਦ ਭਵਨ ਦੀ ਛੱਤ ਤੋਂ ਟਪਕਿਆ ਪਾਣੀ, ਕਾਂਗਰਸੀ ਸਾਂਸਦ ਨੇ ਸ਼ੇਅਰ ਕੀਤੀ ਵੀਡੀਓ, ਅਖਿਲੇਸ਼ ਨੇ ਕੱਸਿਆ ਤੰਜ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News