DGP ਦੀ ਨਿਯੁਕਤੀ ਲਈ ਸੂਬਿਆਂ ’ਚ ਲਾਗੂ ਨਿਯਮਾਂ ਦਾ ਵੇਰਵਾ ਦੇਵੇ ਕੇਂਦਰ : ਸੁਪਰੀਮ ਕੋਰਟ
Wednesday, Nov 04, 2026 - 03:03 PM (IST)
ਨਵੀਂ ਦਿੱਲੀ (ਏਜੰਸੀ) - ਸੁਪਰੀਮ ਕੋਰਟ ਨੇ ਡਾਇਰੈਕਟਰ ਜਨਰਲ ਆਫ ਪੁਲਸ (ਡੀ. ਜੀ. ਪੀ.) ਦੀ ਨਿਯੁਕਤੀ ਨਾਲ ਜੁੜੇ ਮਾਮਲੇ ਵਿਚ ਆਪਣੀ ਸਮੀਖਿਆ ਦਾ ਦਾਇਰਾ ਮੰਗਲਵਾਰ ਨੂੰ ਵਧਾਉਂਦੇ ਹੋਏ ਕੇਂਦਰ ਸਰਕਾਰ ਨੂੰ ਕਿਹਾ ਕਿ ਉਹ ਸਾਰੇ ਸੂਬਿਆਂ ਵਿਚ ਪੁਲਸ ਮੁਖੀਆਂ ਦੀ ਚੋਣ ਅਤੇ ਨਿਯੁਕਤੀ ਲਈ ਲਾਗੂ ਕਾਨੂੰਨਾਂ, ਨਿਯਮਾਂ ਅਤੇ ਪ੍ਰਸ਼ਾਸਨਿਕ ਵਿਵਸਥਾਵਾਂ ਦਾ ਵੇਰਵਾ ਉਪਲਬਧ ਕਰਵਾਏ।
ਇਹ ਵੀ ਪੜ੍ਹੋ: ਦੰਦ ਸਾਫ਼ ਕਰਦਾ-ਕਰਦਾ ਬੁਰਸ਼ ਹੀ ਖਾ ਗਿਆ ਬੰਦਾ ! ਡਾਕਟਰਾਂ ਨੇ ਇੰਝ ਕੱਢਿਆ ਬਾਹਰ
ਚੀਫ਼ ਜਸਟਿਸ ਸੂਰਿਆ ਕਾਂਤ, ਜਸਟਿਸ ਜੋਏਮਾਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨਾ ਦੀ ਬੈਂਚ ਨੇ ਝਾਰਖੰਡ ਸਰਕਾਰ ਅਤੇ ਸੂਬੇ ਦੀ ਪੁਲਸ ਡਾਇਰੈਕਟਰ ਜਨਰਲ ਤਦਾਸ਼ਾ ਮਿਸ਼ਰਾ ਨੂੰ ਵੀ 16 ਨਵੰਬਰ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। ਮਿਸ਼ਰਾ ਨੂੰ ਉਨ੍ਹਾਂ ਦੀ ਸੇਵਾਮੁਕਤੀ ਤੋਂ ਇਕ ਦਿਨ ਪਹਿਲਾਂ ਪੁਲਸ ਮੁਖੀ ਨਿਯੁਕਤ ਕੀਤਾ ਗਿਆ ਸੀ। ਕੇਂਦਰ ਅਤੇ ਹੋਰਾਂ ਨੇ ਉਨ੍ਹਾਂ ਦੀ ਨਿਯੁਕਤੀ ਨੂੰ ਚੁਣੌਤੀ ਦਿੰਦੇ ਹੋਏ ਪਟੀਸ਼ਨ ਦਾਇਰ ਕੀਤੀ ਹੈ।
ਇਹ ਵੀ ਪੜ੍ਹੋ: ਦੀਵਾਲੀ ਮੌਕੇ 7000 ਬੋਨਸ ਤੇ ਦੁੱਗਣੀ ਤਨਖ਼ਾਹ! 3.5 ਲੱਖ ਕਰਮਚਾਰੀਆਂ ਨੂੰ CM ਯੋਗੀ ਦਾ ਵੱਡਾ ਤੋਹਫ਼ਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
