ਧਰਮੇਂਦਰ ਪ੍ਰਧਾਨ ਵਲੋਂ ਰਾਹੁਲ ਗਾਂਧੀ ਦੀ ਆਲੋਚਨਾ ਦਾ ਜੈਰਾਮ ਰਮੇਸ਼ ਨੇ ਦਿੱਤਾ ਪਲਟਵਾਰ ਜਵਾਬ
Wednesday, Jul 22, 2026 - 01:46 PM (IST)
ਨਵੀਂ ਦਿੱਲੀ- ਕਾਂਗਰਸ ਨੇ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਵੱਲੋਂ ਰਾਹੁਲ ਗਾਂਧੀ ਦੀ ਕੀਤੀ ਗਈ ਆਲੋਚਨਾ 'ਤੇ ਪਲਟਵਾਰ ਕਰਦੇ ਹੋਏ ਕਿਹਾ ਕਿ ਭਾਜਪਾ ਨੇਤਾ "ਅਸੰਵੇਦਨਸ਼ੀਲ, ਅਯੋਗ ਅਤੇ ਆਦਤਨ ਝੂਠ ਬੋਲਣ ਵਾਲੇ ਹੈ।" ਪਾਰਟੀ ਨੇ ਇਹ ਵੀ ਕਿਹਾ ਕਿ ਕੇਂਦਰੀ ਸਿੱਖਿਆ ਮੰਤਰੀ ਵਜੋਂ ਪ੍ਰਧਾਨ ਦੇ ਬੇਹੱਦ ਖਰਾਬ ਕਾਰਜਕਾਲ ਦਾ ਪੂਰਾ ਹਿਸਾਬ ਜਲਦ ਦੇਸ਼ ਦੇ ਸਾਹਮਣੇ ਰੱਖਿਆ ਜਾਵੇਗਾ।
ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕਿਹਾ ਕਿ ਅਜਿਹੇ ਸਮੇਂ 'ਚ ਜਦੋਂ ਉਨ੍ਹਾਂ ਨੇ ਕਰੋੜਾਂ ਵਿਦਿਆਰਥੀਆਂ ਦੀਆਂ ਇੱਛਾਵਾਂ ਨੂੰ ਬੁਰੀ ਤਰ੍ਹਾਂ ਠੇਸ ਪਹੁੰਚਾਈ ਹੈ, ਉਹ ਅਸਤੀਫਾ ਦੇਣ ਤੋਂ ਇਨਕਾਰ ਕਰ ਰਹੇ ਹਨ ਅਤੇ ਸੋਸ਼ਲ ਮੀਡੀਆ ਪੋਸਟਾਂ ਰਾਹੀਂ ਲਗਾਤਾਰ ਆਪਣੀ "ਬੇਲਗਾਮ ਹੰਕਾਰ" ਦਾ ਪ੍ਰਦਰਸ਼ਨ ਕਰ ਰਹੇ ਹਨ। ਰਮੇਸ਼ ਦੀਆਂ ਇਹ ਟਿੱਪਣੀਆਂ ਪ੍ਰਧਾਨ ਵੱਲੋਂ ਮੰਗਲਵਾਰ ਨੂੰ ਕਿਹਾ ਗਿਆ ਸੀ ਕਿ ਸਰਕਾਰ ਰਾਸ਼ਟਰੀ ਯੋਗਤਾ ਕਮ ਪ੍ਰਵੇਸ਼ ਪ੍ਰੀਖਿਆ (ਨੀਟ) ਨਾਲ ਸਬੰਧਤ ਮੁੱਦਿਆਂ 'ਤੇ ਚਰਚਾ ਕਰਨ ਅਤੇ ਸੰਸਦ 'ਚ ਨੌਜਵਾਨਾਂ ਦੀ ਹਰ ਜਾਇਜ਼ ਚਿੰਤਾ ਨੂੰ ਦੂਰ ਕਰਨ ਲਈ ਵਚਨਬੱਧ ਹੈ।

ਪ੍ਰਧਾਨ ਨੇ ਪ੍ਰਧਾਨ ਨਰਿੰਦਰ ਮੋਦੀ ਦੇ ਨਿਵਾਸ ਸਥਾਨ ਦੇ ਬਾਹਰ ਧਰਨਾ ਦੇਣ ਲਈ ਗਾਂਧੀ ਦੀ ਆਲੋਚਨਾ ਕੀਤੀ ਅਤੇ ਉਨ੍ਹਾਂ 'ਤੇ ਸੰਸਦ ਦੇ ਮਾਨਸੂਨ ਸੈਸ਼ਨ ਨੂੰ ਵਿਗਾੜਨ ਲਈ ਵਿਦਿਆਰਥੀਆਂ ਨੂੰ "ਰਾਜਨੀਤਿਕ ਹਥਿਆਰ" ਵਜੋਂ ਵਰਤਣ ਦਾ ਦੋਸ਼ ਲਗਾਇਆ। ਪ੍ਰਧਾਨ 'ਤੇ ਪਲਟਵਾਰ ਕਰਦੇ ਹੋਏ ਰਮੇਸ਼ ਨੇ ਕਿਹਾ,"ਮੰਤਰੀ ਪ੍ਰਧਾਨ, ਪ੍ਰਧਾਨ ਮੰਤਰੀ ਵਾਂਗ, ਉਦਾਸੀਨ, ਅਸੰਵੇਦਨਸ਼ੀਲ, ਅਯੋਗ ਅਤੇ ਆਦਤਨ ਝੂਠੇ ਹਨ। ਅਜਿਹੇ ਸਮੇਂ ਜਦੋਂ ਉਨ੍ਹਾਂ ਨੇ ਲੱਖਾਂ ਵਿਦਿਆਰਥੀਆਂ ਦੀਆਂ ਇੱਛਾਵਾਂ ਨੂੰ ਡੂੰਘਾ ਠੇਸ ਪਹੁੰਚਾਈ ਹੈ, ਉਹ ਅਸਤੀਫਾ ਦੇਣ ਤੋਂ ਇਨਕਾਰ ਕਰ ਰਹੇ ਹਨ ਅਤੇ ਇਸ ਦੀ ਬਜਾਏ ਸੋਸ਼ਲ ਮੀਡੀਆ ਪੋਸਟਾਂ ਰਾਹੀਂ ਲਗਾਤਾਰ ਆਪਣੇ ਬੇਲਗਾਮ ਹੰਕਾਰ ਦਾ ਪ੍ਰਦਰਸ਼ਨ ਕਰ ਰਹੇ ਹਨ।"
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
