ਕੇਂਦਰੀ ਸਿੱਖਿਆ ਮੰਤਰੀ ਦਾ ਯੂਕ੍ਰੇਨ ਤੋਂ ਪਰਤੇ ਮੈਡੀਕਲ ਵਿਦਿਆਰਥੀਆਂ ਬਾਰੇ ਵੱਡਾ ਬਿਆਨ

03/14/2022 1:22:31 PM

ਨਵੀਂ ਦਿੱਲੀ (ਭਾਸ਼ਾ)– ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਸੋਮਵਾਰ ਯਾਨੀ ਕਿ ਅੱਜ ਲੋਕ ਸਭਾ ’ਚ ਕਿਹਾ ਕਿ ਯੂਕ੍ਰੇਨ ’ਚ ਹਮਲਿਆਂ ਦਰਮਿਆਨ ਉੱਥੋਂ ਵਾਪਸ ਲਿਆਂਦੇ ਗਏ ਭਾਰਤੀ ਵਿਦਿਆਰਥੀਆਂ ਨੂੰ ਡਾਕਟਰ ਬਣਾਉਣ ਲਈ ਭਾਰਤ ਸਰਕਾਰ ਹਰ ਸੰਭਵ ਵਿਵਸਥਾ ਕਰੇਗੀ। ਪ੍ਰਸ਼ਨਕਾਲ ’ਚ ਕਾਂਗਰਸ ਆਗੂ ਗੌਰਵ ਗੋਗੋਈ ਦੇ ਪ੍ਰਸ਼ਨ ਦਾ ਉੱਤਰ ਦਿੰਦੇ ਹੋਏ ਸਿੱਖਿਆ ਮੰਤਰੀ ਨੇ ਇਹ ਗੱਲ ਆਖੀ। ਦਰਅਸਲ ਗੋਗੋਈ ਨੇ ਪੁੱਛਿਆ ਸੀ ਕਿ ਯੂਕ੍ਰੇਨ ਸੰਕਟ ਕਾਰਨ ਉੱਥੇ ਮੈਡੀਕਲ ਦੀ ਪੜ੍ਹਾਈ ਵਿਚਾਲੇ ਹੀ ਛੱਡ ਕੇ ਪਰਤੇ ਵਿਦਿਆਰਥੀਆਂ ਲਈ ਕੀ ਸਰਕਾਰ ਕੇਂਦਰੀ ਯੂਨੀਵਰਸਿਟੀਆਂ ਨਾਲ ਮਿਲ ਕੇ ਜਾਂ ਹੋਰ ਕੋਸ਼ਿਸ਼ ਕਰੇਗੀ, ਜਿਸ ਨਾਲ ਉਨ੍ਹਾਂ ਦਾ ਭਵਿੱਖ ਹਨ੍ਹੇਰੇ ’ਚ ਨਾ ਰਹੇ?

ਇਹ ਵੀ ਪੜ੍ਹੋ: ਜਹਾਜ਼ ’ਚ ਯਾਤਰੀ ਦੀ ਵਿਗੜੀ ਸਿਹਤ ਤਾਂ ਕਰਾਉਣੀ ਪਈ ਐਮਰਜੈਂਸੀ ਲੈਂਡਿੰਗ, ਫਿਰ ਵੀ ਨਹੀਂ ਬਚੀ ਜਾਨ

 

ਪ੍ਰਧਾਨ ਨੇ ਕਿਹਾ, ‘‘ਜਦੋਂ ਉਨ੍ਹਾਂ ਨੂੰ ਲੈ ਕੇ ਆਏ ਹਾਂ ਤਾਂ ਭਾਰਤ ਸਰਕਾਰ ਸਮੂਹਕ ਰੂਪ ਨਾਲ ਉਨ੍ਹਾਂ ਨੂੰ ਡਾਕਟਰ ਬਣਾਉਣ ਲਈ ਜੋ ਵੀ ਵਿਵਸਥਾ ਦੀ ਜ਼ਰੂਰਤ ਹੋਵੇਗੀ, ਉਸ ਦੀ ਚਿੰਤਾ ਕਰੇਗੀ। ਤੁਸੀਂ ਭਰੋਸੇਮੰਦ ਰਹੋ। ਅਸੀਂ ਸਾਰੇ ਲੋਕ ਉਸੇ ਕੰਮ ’ਚ ਲੱਗੇ ਹੋਏ ਹਾਂ।’’ਕੇਂਦਰੀ ਸਿੱਖਿਆ ਮੰਤਰੀ ਨੇ ਇਹ ਵੀ ਕਿਹਾ ਕਿ ਫ਼ਿਲਹਾਲ ਇਹ ਸਮਾਂ ਤਾਂ ਸੰਕਟ ਤੋਂ ਸੁਰੱਖਿਅਤ ਵਾਪਸ ਪਰਤੇ ਵਿਦਿਆਰਥੀਆਂ ਨੂੰ ਸੰਭਾਲਣ ਦਾ, ਉਨ੍ਹਾਂ ਨੂੰ ਦਹਿਸ਼ਤ ’ਚੋਂ ਬਾਹਰ ਕੱਢਣ ਦਾ ਹੈ।

ਇਹ ਵੀ ਪੜ੍ਹੋ: ਯੂਕ੍ਰੇਨ-ਰੂਸ ਜੰਗ ਨੇ 25 ਲੱਖ ਲੋਕਾਂ ਨੂੰ ਬਣਾਇਆ ਸ਼ਰਨਾਰਥੀ, ਯੂਨਾਈਟਿਡ ਸਿੱਖਸ ਇੰਝ ਕਰ ਰਿਹੈ ਮਦਦ

ਧਰਮਿੰਦਰ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਸੰਸਦ ਮੈਂਬਰ ਗੋਗੋਈ ਨੂੰ ਯੂਕ੍ਰੇਨ ਦੇ ਵਿਦਿਆਰਥੀਆਂ ਬਾਰੇ ਪ੍ਰਸ਼ਨ ਪੁੱਛਦੇ ਸਮੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ‘ਆਪ੍ਰੇਸ਼ਨ ਗੰਗਾ’ ਲਈ ਵਧਾਈ ਵੀ ਦੇਣੀ ਚਾਹੀਦੀ ਸੀ। ਯੂਕ੍ਰੇਨ ’ਤੇ ਰੂਸ ਦੇ ਹਮਲਿਆਂ ਦਰਮਿਆਨ ਉੱਥੇ ਫਸ ਗਏ ਭਾਰਤੀ ਨਾਗਰਿਕਾਂ, ਜਿਨ੍ਹਾਂ ’ਚ ਖ਼ਾਸ ਰੂਪ ਨਾਲ ਮੈਡੀਕਲ ਵਿਦਿਆਰਥੀ ਸ਼ਾਮਲ ਹਨ, ਉਨ੍ਹਾਂ ਨੂੰ ‘ਆਪ੍ਰੇਸ਼ਨ ਗੰਗਾ’ ਵਿਚਾਲੇ ਸੁਰੱਖਿਅਤ ਵਾਪਸ ਲਿਆਂਦਾ ਗਿਆ ਹੈ। 

ਇਹ ਵੀ ਪੜ੍ਹੋ: ਸੰਸਦ ਦੇ ਸੈਸ਼ਨ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ, ਵਿੱਤ ਮੰਤਰੀ ਜੰਮੂ-ਕਸ਼ਮੀਰ ਦਾ ਬਜਟ ਕਰੇਗੀ ਪੇਸ਼

ਦੱਸ ਦੇਈਏ ਕਿ ਸੰਸਦ ਦੇ ਬਜਟ ਸੈਸ਼ਨ ਦਾ ਦੂਜਾ ਪੜਾਅ ਅੱਜ ਤੋਂ ਯਾਨੀ ਕਿ ਸੋਮਵਾਰ ਤੋਂ ਸ਼ੁਰੂ ਹੋ ਰਿਹਾ ਹੈ, ਜੋ ਕਿ 8 ਅਪ੍ਰੈਲ ਤੱਕ ਚਲੇਗਾ। ਬਜਟ ਸੈਸ਼ਨ ਦਾ ਪਹਿਲਾਂ ਪੜਾਅ 29 ਜਨਵਰੀ ਤੋਂ 11 ਫਰਵਰੀ ਤੱਕ ਦੋ ਵੱਖ-ਵੱਖ ਹਿੱਸਿਆਂ ’ਚ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਸੰਚਾਲਤ ਕੀਤੀ ਗਈ ਸੀ।

ਨੋਟ- ਕੇਂਦਰੀ ਸਿੱਖਿਆ ਮੰਤਰੀ ਦੇ ਇਸ ਬਿਆਨ ਸਬੰਧੀ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ


Tanu

Content Editor

Related News