ਮੁੰਬਈ ਦੇ ਤਾਜ ਹੋਟਲ ਨੇੜੇ ਹੀਰਾ ਵਪਾਰੀ ਨੇ ਸਮੁੰਦਰ ''ਚ ਛਾਲ ਮਾਰ ਕੀਤੀ ਖੁਦਕੁਸ਼ੀ
Tuesday, Jul 23, 2024 - 01:59 AM (IST)
ਮੁੰਬਈ — ਮੁੰਬਈ 'ਚ 65 ਸਾਲਾ ਹੀਰਾ ਵਪਾਰੀ ਨੇ ਕੋਲਾਬਾ 'ਚ ਤਾਜ ਹੋਟਲ ਨੇੜੇ ਸਮੁੰਦਰ 'ਚ ਛਾਲ ਮਾਰ ਕੇ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ। ਇਕ ਪੁਲਸ ਅਧਿਕਾਰੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਕੋਲਾਬਾ ਥਾਣੇ ਦੇ ਅਧਿਕਾਰੀ ਨੇ ਦੱਸਿਆ ਕਿ ਸੰਜੇ ਸ਼ਾਂਤੀਲਾਲ ਸ਼ਾਹ ਆਰਥਿਕ ਨੁਕਸਾਨ ਕਾਰਨ ਤਣਾਅ ਵਿੱਚ ਸੀ, ਉਸ ਨੇ ਆਪਣੇ ਪਰਿਵਾਰ ਨੂੰ ਦੱਸਿਆ ਸੀ ਕਿ ਉਹ ਸਵੇਰ ਦੀ ਸੈਰ ਲਈ ਜਾ ਰਿਹਾ ਹੈ ਅਤੇ ਉਸ ਨੇ ਐਤਵਾਰ ਸਵੇਰੇ ਸਮੁੰਦਰ ਵਿੱਚ ਛਾਲ ਮਾਰ ਦਿੱਤੀ।
ਇਹ ਵੀ ਪੜ੍ਹੋ- ਇਸ ਸੂਬੇ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, 12ਵੀਂ ਤੱਕ ਦੇ ਸਕੂਲਾਂ 'ਚ ਛੁੱਟੀ ਦਾ ਐਲਾਨ
ਅਧਿਕਾਰੀ ਨੇ ਕਿਹਾ, "ਆਪਣੀ ਇਮਾਰਤ ਤੋਂ ਹੇਠਾਂ ਆਉਣ ਤੋਂ ਬਾਅਦ, ਉਸਨੇ ਇੱਕ ਟੈਕਸੀ ਬੁੱਕ ਕੀਤੀ ਅਤੇ ਬਾਂਦਰਾ ਵਰਲੀ ਸੀ ਲਿੰਕ 'ਤੇ ਗਿਆ।" ਅਧਿਕਾਰੀ ਨੇ ਦੱਸਿਆ ਕਿ ਉੱਥੇ ਤਿੰਨ-ਚਾਰ ਚੱਕਰ ਲਗਾਉਣ ਤੋਂ ਬਾਅਦ, ਉਸਨੇ ਟੈਕਸੀ ਡਰਾਈਵਰ ਨੂੰ ਗੇਟਵੇ ਆਫ ਇੰਡੀਆ ਜਾਣ ਲਈ ਕਿਹਾ। ਅਧਿਕਾਰੀ ਨੇ ਕਿਹਾ, ਉਸਨੇ ਤਾਜ ਹੋਟਲ ਦੇ ਕੋਲ ਸਮੁੰਦਰ ਵਿੱਚ ਛਾਲ ਮਾਰ ਦਿੱਤੀ। ਸੂਚਨਾ ਮਿਲਣ ਤੋਂ ਬਾਅਦ ਪੁਲਸ ਅਤੇ ਫਾਇਰ ਬ੍ਰਿਗੇਡ ਦੇ ਕਰਮਚਾਰੀ ਮੌਕੇ 'ਤੇ ਪਹੁੰਚ ਗਏ। ਉਸ ਨੂੰ ਪਾਣੀ 'ਚੋਂ ਬਾਹਰ ਕੱਢ ਕੇ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।''
ਇਹ ਵੀ ਪੜ੍ਹੋ- ਪਿੰਡ 'ਚ ਵੜਿਆ ਚੀਤਾ, ਘਰ 'ਚ ਖੇਡ ਰਹੀ 9 ਸਾਲਾ ਬੱਚੀ 'ਤੇ ਕਰ 'ਤਾ ਹਮਲਾ, ਦਿੱਤੀ ਦਰਦਨਾਕ ਮੌਤ
ਅਧਿਕਾਰੀ ਨੇ ਕਿਹਾ, “ਅਸੀਂ ਜਲਦੀ ਹੀ ਉਸ ਦੇ ਪਰਿਵਾਰ ਦੇ ਬਿਆਨ ਦਰਜ ਕਰਾਂਗੇ। ਸ਼ਾਹ ਮਹਾਲਕਸ਼ਮੀ ਮੰਦਰ ਦੇ ਕੋਲ ਭੁੱਲਾਭਾਈ ਦੇਸਾਈ ਰੋਡ 'ਤੇ ਇੱਕ ਇਮਾਰਤ ਵਿੱਚ ਰਹਿੰਦੇ ਸਨ। ਉਹ ਹੀਰਿਆਂ ਦੀ ਖਰੀਦੋ-ਫਰੋਖਤ ਦਾ ਕਾਰੋਬਾਰ ਕਰਦਾ ਸੀ। ਪਿਛਲੇ ਦੋ-ਤਿੰਨ ਸਾਲਾਂ ਤੋਂ ਉਹ ਆਪਣੇ ਕਾਰੋਬਾਰ ਵਿਚ ਭਾਰੀ ਘਾਟੇ ਦਾ ਸਾਹਮਣਾ ਕਰ ਰਿਹਾ ਸੀ, ਜਿਸ ਕਾਰਨ ਉਹ ਆਰਥਿਕ ਤੰਗੀ ਦਾ ਸਾਹਮਣਾ ਕਰ ਰਿਹਾ ਸੀ। ਕੋਲਾਬਾ ਪੁਲਸ ਸਟੇਸ਼ਨ ਦੇ ਅਧਿਕਾਰੀ ਨੇ ਦੱਸਿਆ ਕਿ ਘਟਨਾ ਦੇ ਸਬੰਧ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e