ਕੋਚੀਨ ਹਵਾਈ ਅੱਡੇ ’ਤੇ 2 ਕਰੋੜ ਰੁਪਏ ਦੇ ਹੀਰੇ ਜ਼ਬਤ, ਯਾਤਰੀ ਗ੍ਰਿਫਤਾਰ
Thursday, Oct 16, 2025 - 10:59 PM (IST)

ਕੋਚੀ- ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ (ਡੀ. ਆਰ. ਆਈ.) ਦੇ ਅਧਿਕਾਰੀਆਂ ਨੇ ਕੋਚੀਨ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਇਕ ਯਾਤਰੀ ਤੋਂ 2 ਕਰੋੜ ਰੁਪਏ ਦੇ ਹੀਰੇ ਜ਼ਬਤ ਕੀਤੇ ਹਨ, ਜਿਸ ਨੂੰ ਉਹ ਦੇਸ਼ ਤੋਂ ਬਾਹਰ ਸਮੱਗਲਿੰਗ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਵਿਸ਼ੇਸ਼ ਗੁਪਤ ਜਾਣਕਾਰੀ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਡੀ. ਆਰ. ਆਈ. ਅਧਿਕਾਰੀਆਂ ਨੇ ਬੁੱਧਵਾਰ ਨੂੰ ਥਾਈਲੈਂਡ ਜਾ ਰਹੇ ਇਕ ਯਾਤਰੀ ਨੂੰ ਰੋਕਿਆ ਅਤੇ ਉਸ ਤੋਂ ਹੀਰੇ ਬਰਾਮਦ ਕੀਤੇ। ਅੱਗੇ ਦੀ ਜਾਂਚ ਚੱਲ ਰਹੀ ਹੈ।
ਅਧਿਕਾਰੀਆਂ ਨੇ ਕਿਹਾ ਕਿ ਹਾਲ ਦੇ ਦਿਨਾਂ ’ਚ ਇਹ ਪਹਿਲੀ ਘਟਨਾ ਹੈ ਜਦੋਂ ਕੇਰਲ ਦੇ ਕਿਸੇ ਹਵਾਈ ਅੱਡੇ ਰਾਹੀਂ ਭਾਰਤ ਤੋਂ ਬਾਹਰ ਹੀਰਿਆਂ ਦੀ ਸਮੱਗਲਿੰਗ ਦੀ ਕੋਸ਼ਿਸ਼ ਕੀਤੀ ਗਈ।