ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਉਪ-ਮੁੱਖ ਮੰਤਰੀ ਸ਼ਿਵਕੁਮਾਰ ਦੀਆਂ ਵਧੀਆਂ ਮੁਸ਼ਕਿਲਾਂ
Wednesday, Feb 14, 2024 - 12:03 PM (IST)
ਬੈਂਗਲੁਰੂ-ਕਰਨਾਟਕ ਦੀ ਲੋਕਾਯੁਕਤ ਪੁਲਸ ਨੇ ਉਪ-ਮੁੱਖ ਮੰਤਰੀ ਡੀ. ਕੇ. ਸ਼ਿਵਕੁਮਾਰ ਦੇ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਜਾਂਚ ਸੀ. ਬੀ. ਆਈ. ਤੋਂ ਆਪਣੇ ਕੋਲ ਆਉਣ ਦੀ ਸੰਭਾਵਨਾ ਤਹਿਤ ਇਕ ਮਾਮਲਾ ਦਰਜ ਕੀਤਾ ਹੈ। ਇਸ ਸਮੇਂ ਸੀ. ਬੀ. ਆਈ. ਮਾਮਲੇ ਦੀ ਜਾਂਚ ਕਰ ਰਹੀ ਹੈ।
ਕਰਨਾਟਕ ਸਰਕਾਰ ਦੇ ਮੰਤਰੀ ਮੰਡਲ ਨੇ ਪਿਛਲੇ ਸਾਲ ਨਵੰਬਰ ’ਚ ਸ਼ਿਵਕੁਮਾਰ, ਜੋ ਕਾਂਗਰਸ ਦੀ ਸੂਬਾ ਇਕਾਈ ਦੇ ਪ੍ਰਧਾਨ ਵੀ ਹਨ, ਦੇ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਮੁਕੱਦਮਾ ਚਲਾਉਣ ਲਈ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਨੂੰ ਮਨਜ਼ੂਰੀ ਦੇਣ ਦੇ ਪਿਛਲੀ ਭਾਜਪਾ ਸਰਕਾਰ ਦੇ ਫੈਸਲੇ ਨੂੰ ਇਹ ਕਹਿੰਦੇ ਹੋਏ ਵਾਪਸ ਲੈ ਲਿਆ ਸੀ ਕਿ ਇਹ ਕਾਨੂੰਨ ਅਨੁਸਾਰ ਨਹੀਂ ਹੈ। ਲੋਕਾਯੁਕਤ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਲੋਕਾਯੁਕਤ ਪੁਲਸ ਨੂੰ ਇਹ ਮਾਮਲਾ ਸੀ. ਬੀ. ਆਈ. ਤੋਂ ਲੋਕਾਯੁਕਤ ਨੂੰ ਤਬਦੀਲ ਹੋਣ ਦੀ ਉਮੀਦ ਹੈ।