ਦਿਗਵਿਜੇ ਦੇ ਭਰਾ ਲਕਸ਼ਮਣ ਸਿੰਘ ਨੂੰ 6 ਸਾਲਾ ਲਈ ਕਾਂਗਰਸ ਤੋਂ ਕੱਢਿਆ
Wednesday, Jun 11, 2025 - 06:14 PM (IST)

ਨਵੀਂ ਦਿੱਲੀ (ਭਾਸ਼ਾ) - ਕਾਂਗਰਸ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਮੱਧ ਪ੍ਰਦੇਸ਼ ਦੇ ਸਾਬਕਾ ਵਿਧਾਨ ਸਭਾ ਮੈਂਬਰ ਲਕਸ਼ਮਣ ਸਿੰਘ ਨੂੰ 6 ਸਾਲ ਲਈ ਪਾਰਟੀ ’ਚੋਂ ਕੱਢ ਦਿੱਤਾ ਹੈ। ਉਹ ਸੀਨੀਅਰ ਕਾਂਗਰਸੀ ਨੇਤਾ ਦਿਗਵਿਜੇ ਸਿੰਘ ਦੇ ਭਰਾ ਹਨ। ਇਹ ਜਾਣਕਾਰੀ ਅਨੁਸ਼ਾਸਨੀ ਕਾਰਵਾਈ ਕਮੇਟੀ ਦੇ ਮੈਂਬਰ ਸਕੱਤਰ ਤਾਰਿਕ ਅਨਵਰ ਵੱਲੋਂ ਬੁੱਧਵਾਰ ਨੂੰ ਜਾਰੀ ਇਕ ਪ੍ਰੈੱਸ ਬਿਆਨ ’ਚ ਦਿੱਤੀ ਗਈ ਹੈ।
ਇਹ ਵੀ ਪੜ੍ਹੋ : Rain Alert: 9,10,11,12 ਅਤੇ 13 ਜੂਨ ਨੂੰ ਤੇਜ਼ ਹਨ੍ਹੇਰੀ-ਤੂਫਾਨ, ਪਵੇਗਾ ਭਾਰੀ ਮੀਂਹ, IMD ਵਲੋਂ ਅਲਰਟ ਜਾਰੀ
ਬਿਆਨ ’ਚ ਕਿਹਾ ਗਿਆ ਹੈ, ''ਕਾਂਗਰਸ ਪ੍ਰਧਾਨ (ਮਲਿਕਾਰਜੁਨ ਖੜਗੇ) ਨੇ ਮੱਧ ਪ੍ਰਦੇਸ਼ ਦੇ ਸਾਬਕਾ ਵਿਧਾਇਕ ਲਕਸ਼ਮਣ ਸਿੰਘ ਨੂੰ ਉਨ੍ਹਾਂ ਦੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਤੁਰੰਤ ਪ੍ਰਭਾਵ ਨਾਲ 6 ਸਾਲਾਂ ਲਈ ਭਾਰਤੀ ਰਾਸ਼ਟਰੀ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢ ਦਿੱਤਾ ਹੈ।'' ਲਕਸ਼ਮਣ ਸਿੰਘ ਨੇ ਹਾਲ ਹੀ ’ਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਪਾਰਟੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਦੇ ਪਤੀ ਰਾਬਰਟ ਵਡੇਰਾ ਬਾਰੇ ਆਲੋਚਨਾਤਮਕ ਟਿੱਪਣੀ ਕੀਤੀ ਸੀ।
ਇਹ ਵੀ ਪੜ੍ਹੋ : 7 ਜੂਨ ਨੂੰ ਹੋਣ ਵਾਲਾ ਕੁਝ ਵੱਡਾ! ਬਾਬਾ ਵਾਂਗਾ ਦੀ ਡਰਾਉਣੀ ਭਵਿੱਖਬਾਣੀ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।