ਕਾਂਗਰਸ ਦੇ ਸੀਨੀਅਰ ਨੇਤਾ ਦਿਗਵਿਜੇ ਸਿੰਘ ਨੂੰ ਹੋਇਆ ਕੋਰੋਨਾ
Tuesday, Aug 20, 2024 - 12:49 PM (IST)

ਭੋਪਾਲ (ਵਾਰਤਾ)- ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਦਿਗਵਿਜੇ ਸਿੰਘ ਨੂੰ ਕੋਰੋਨਾ ਹੋ ਗਿਆ ਹੈ। ਦਿਗਵਿਜੇ ਸਿੰਘ ਨੇ ਖ਼ੁਦ ਦੇ ਕੋਰੋਨਾ ਪਾਜ਼ੇਟਿਵ ਹੋਣ ਤੋਂ ਬਾਅਦ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਰੋਨਾ ਤੋਂ ਬਚਣ ਲਈ ਆਪਣਾ ਧਿਆਨ ਰੱਖਣ।
ਦਿਗਵਿਜੇ ਸਿੰਘ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਪੋਸਟ ਕਰਦੇ ਹੋਏ ਕਿਹਾ,''ਮੇਰਾ ਕੋਰੋਨਾ ਟੈਸਟ ਪਾਜ਼ੇਟਿਵ ਆਇਆ ਹੈ। ਮੈਨੂੰ 5 ਦਿਨਾਂ ਲਈ ਆਰਾਮ ਕਰਨ ਲਈ ਕਿਹਾ ਗਿਆ ਹੈ। ਇਸ ਲਈ ਮੈਂ ਕੁਝ ਸਮੇਂ ਲਈ ਨਹੀਂ ਮਿਲ ਸਕਾਂਗਾ। ਮੁਆਫ਼ ਕਰਨਾ। ਤੁਸੀਂ ਸਾਰੇ ਵੀ ਕੋਰੋਨਾ ਤੋਂ ਬਚਣ ਲਈ ਆਪਣਾ ਧਿਆਨ ਰੱਖੋ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8