ਦਿਗਵਿਜੇ ਨਹੀਂ ਲੜਨਗੇ ਕਾਂਗਰਸ ਪ੍ਰਧਾਨ ਅਹੁਦੇ ਦੀ ਚੋਣ, ਮਲਿਕਾਰਜੁਨ ਖੜਗੇ ਦਾ ਕਰਨਗੇ ਸਮਰਥਨ

Friday, Sep 30, 2022 - 02:13 PM (IST)

ਦਿਗਵਿਜੇ ਨਹੀਂ ਲੜਨਗੇ ਕਾਂਗਰਸ ਪ੍ਰਧਾਨ ਅਹੁਦੇ ਦੀ ਚੋਣ, ਮਲਿਕਾਰਜੁਨ ਖੜਗੇ ਦਾ ਕਰਨਗੇ ਸਮਰਥਨ

ਨਵੀਂ ਦਿੱਲੀ (ਭਾਸ਼ਾ)- ਕਾਂਗਰਸ ਦੇ ਸੀਨੀਅਰ ਨੇਤਾ ਦਿਗਵਿਜੇ ਸਿੰਘ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਪਾਰਟੀ ਦੇ ਪ੍ਰਧਾਨ ਦੇ ਅਹੁਦੇ ਲਈ ਚੋਣ ਨਹੀਂ ਲੜਨਗੇ ਪਰ ਆਪਣੇ ਸਹਿਯੋਗੀ ਮਲਿਕਾਰਜੁਨ ਖੜਗੇ ਦੀ ਨਾਮਜ਼ਦਗੀ 'ਚ ਪ੍ਰਸਤਾਵਕ ਬਣਨਗੇ। ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਸਾਰੀ ਉਮਰ ਕਾਂਗਰਸ ਲਈ ਕੰਮ ਕੀਤਾ ਹੈ ਅਤੇ ਅੱਗੇ ਵੀ ਕਰਦੇ ਰਹਿਣਗੇ। ਸਿੰਘ ਨੇ ਕਿਹਾ,''ਖੜਗੇ ਜੀ ਮੇਰੇ ਨੇਤਾ ਅਤੇ ਮੇਰੇ ਸੀਨੀਅਰ ਹਨ। ਮੈਂ ਕੱਲ੍ਹ ਉਨ੍ਹਾਂ ਨੂੰ ਪੁੱਛਿਆ ਸੀ ਕਿ ਕੀ ਉਹ ਚੋਣ ਲੜਨਾ ਚਾਹੁੰਦੇ ਹਨ। ਉਨ੍ਹਾਂ ਨੇ ਇਨਕਾਰ ਕਰ ਦਿੱਤਾ ਸੀ। ਮੈਂ ਅੱਜ ਉਨ੍ਹਾਂ ਨੂੰ ਫਿਰ ਮਿਲਿਆ। ਮੈਂ ਉਨ੍ਹਾਂ ਨੂੰ ਕਿਹਾ ਕਿ ਜੇਕਰ ਉਹ ਚੋਣ ਲੜਦਾ ਹੈ ਤਾਂ ਮੈਂ ਉਨ੍ਹਾਂ ਦਾ ਪੂਰਾ ਸਮਰਥਨ ਕਰਾਂਗਾ। ਮੈਂ ਉਨ੍ਹਾਂ ਖ਼ਿਲਾਫ਼ ਚੋਣ ਲੜਨ ਬਾਰੇ ਸੋਚ ਵੀ ਨਹੀਂ ਸਕਦਾ। ਉਹ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ ਅਤੇ ਮੈਂ ਉਸ ਦਾ ਪ੍ਰਸਤਾਵਕ ਬਣਾਂਗਾ।''

ਇਹ ਵੀ ਪੜ੍ਹੋ : ਕੇਜਰੀਵਾਲ ਦਾ ਵੱਡਾ ਬਿਆਨ, ਰਾਘਵ ਚੱਢਾ ਹੋਣਗੇ ਗ੍ਰਿਫ਼ਤਾਰ

ਉਨ੍ਹਾਂ ਕਿਹਾ,“ਮੈਂ ਜ਼ਿੰਦਗੀ ਵਿਚ ਕੁਝ ਚੀਜ਼ਾਂ ਨਾਲ ਸਮਝੌਤਾ ਨਹੀਂ ਕਰ ਸਕਦਾ। ਮੈਂ ਦਲਿਤ, ਆਦਿਵਾਸੀ ਅਤੇ ਹੋਰ ਪਿਛੜੇ ਵਰਗ ਨਾਲ ਜੁੜੇ ਮੁੱਦਿਆਂ 'ਤੇ ਸਮਝੌਤਾ ਨਹੀਂ ਕਰ ਸਕਦਾ। ਮੈਂ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਵਾਲਿਆਂ ਨਾਲ ਸਮਝੌਤਾ ਨਹੀਂ ਕਰ ਸਕਦਾ ਅਤੇ ਗਾਂਧੀ ਪਰਿਵਾਰ ਪ੍ਰਤੀ ਆਪਣੀ ਵਚਨਬੱਧਤਾ ਨਾਲ ਸਮਝੌਤਾ ਨਹੀਂ ਕਰ ਸਕਦਾ।'' ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਵੀਰਵਾਰ ਨੂੰ ਚੋਣਾਂ ਨਾ ਲੜਨ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਸਿੰਘ ਨੇ ਚੋਣ ਲੜਨ ਦੀ ਇੱਛਾ ਜ਼ਾਹਰ ਕਰਦੇ ਹੋਏ ਨਾਮਜ਼ਦਗੀ ਪੱਤਰਾਂ ਦੇ 10 'ਸੈੱਟ' ਲਏ ਸਨ। ਗਹਿਲੋਤ ਨੂੰ ਕਾਂਗਰਸ ਦੇ 'ਇਕ ਵਿਅਕਤੀ, ਇਕ ਅਹੁਦੇ' ਦੇ ਨਿਯਮ ਤਹਿਤ ਚੋਣ ਲੜਨ ਲਈ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਲਈ ਕਿਹਾ ਗਿਆ ਸੀ। ਕਾਂਗਰਸ ਪ੍ਰਧਾਨ ਦੀ ਚੋਣ ਲਈ 17 ਅਕਤੂਬਰ ਨੂੰ ਵੋਟਿੰਗ ਹੋਵੇਗੀ ਅਤੇ 19 ਅਕਤੂਬਰ ਨੂੰ ਨਤੀਜੇ ਐਲਾਨੇ ਜਾਣਗੇ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News