PM ਮੋਦੀ ਨਾਲ ਦਿਲਜੀਤ ਦੋਸਾਂਝ ਨੇ ਕੀਤੀ ਮੁਲਾਕਾਤ, ਪ੍ਰਧਾਨ ਮੰਤਰੀ ਨੇ ਖੁਦ ਸਾਂਝੀ ਕੀਤੀ ਵੀਡੀਓ
Thursday, Jan 02, 2025 - 05:53 AM (IST)
ਵੈੱਬ ਡੈਸਕ : ਦੁਨੀਆ ਵਿਚ ਆਪਣਾ ਲੋਹਾ ਮਨਵਾ ਚੁੱਕੇ ਪੰਜਾਬੀ ਗਾਇਤ ਦਿਲਜੀਤ ਦੋਸਾਂਝ ਦੇ ਨਾਂ ਇਕ ਹੋਰ ਉਪਲੱਬਧੀ ਜੁੜ ਗਈ ਹੈ। ਪੰਜਾਬੀ ਗਾਇਤ ਦਿਲਜੀਤ ਦੋਸਾਂਝ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨੇ ਖੁਦ ਇਸ ਦੀ ਵੀਡੀਓ ਸਾਂਝੀ ਕੀਤੀ ਹੈ।
ਇਸ ਦੇ ਨਾਲ ਹੀ ਮੈਨੇਜਰ ਸੋਨਾਲੀ ਸਿੰਘ ਨੇ ਆਪਣੇ ਇੰਸਟਾਗ੍ਰਾਮ ਪੇਜ ਉੱਤੇ ਇਸ ਸਬੰਧੀ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ ਕਿ ਸਾਡੇ ਮਾਣਯੋਗ ਪ੍ਰਧਾਨ ਮੰਤਰੀ ਨੂੰ ਮਿਲਣਾ ਮਾਣ ਵਾਲੀ ਗੱਲ ਹੈ, ਉਨ੍ਹਾਂ ਨੇ ਭਾਰਤੀ ਇਤਿਹਾਸ ਦੇ ਸਭ ਤੋਂ ਵੱਡੇ ਦੌਰੇ -ਦਿਲੁਮਿਨਾਤੀ ਟੂਰ ਦੀ ਸਫਲਤਾ ਲਈ ਸਾਨੂੰ ਵਧਾਈ ਦਿੱਤੀ! ਕਿਵੇਂ ਦਿਲਜੀਤ ਦੋਸਾਂਝ ਅਤੇ ਦਿਲ-ਲੁਮਿਨਾਤੀ ਟੂਰ ਨੇ ਭਾਰਤੀ ਸੰਗੀਤ, ਸੱਭਿਆਚਾਰ, ਸੈਰ-ਸਪਾਟਾ ਅਤੇ ਆਰਥਿਕਤਾ ਨੂੰ ਹੁਲਾਰਾ ਦਿੱਤਾ, ਇਸ ਦੀ ਸਫਲਤਾ ਦੀ ਰਿਪੋਰਟ ਦਿੰਦਿਆਂ ਮਾਣ ਮਹਿਸੂਸ ਹੋ ਰਿਹਾ ਹੈ।