ਸਰਕਾਰ ਨੇ ਲਿਆ ਵੱਡਾ ਫ਼ੈਸਲਾ; ਦਿਨਕਰ ਗੁਪਤਾ ਨੂੰ ਮਿਲੀ ਜ਼ੈੱਡ ਪਲੱਸ ਸੁਰੱਖਿਆ

05/16/2024 6:47:14 PM

ਨਵੀਂ ਦਿੱਲੀ- ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਦੇ ਸਾਬਕਾ ਡਾਇਰੈਕਟਰ ਜਨਰਲ ਦਿਨਕਰ ਗੁਪਤਾ ਨੂੰ ਖਾਲਿਸਤਾਨ ਪੱਖੀ ਤੱਤਾਂ ਤੋਂ ਸੰਭਾਵਿਤ ਖ਼ਤਰੇ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਜ਼ੈੱਡ ਪਲੱਸ ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕੀਤੀ ਹੈ। ਅਧਿਕਾਰਤ ਸੂਤਰਾਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੰਜਾਬ ਪੁਲਸ ਦੇ ਸਾਬਕਾ ਡਾਇਰੈਕਟਰ ਜਨਰਲ ਗੁਪਤਾ ਅਪ੍ਰੈਲ 'ਚ ਸੇਵਾਮੁਕਤ ਹੋਏ ਸਨ। ਸੂਤਰਾਂ ਅਨੁਸਾਰ 1987 ਬੈਚ ਦੇ ਭਾਰਤੀ ਪੁਲਸ ਸੇਵਾ (IPS) ਅਧਿਕਾਰੀ ਦਿਨਕਰ ਗੁਪਤਾ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਕੇਂਦਰੀ ਰਿਜ਼ਰਵ ਪੁਲਸ ਫੋਰਸ (CRPF) ਨੂੰ ਸੌਂਪੀ ਗਈ ਹੈ। ਸੂਤਰਾਂ ਨੇ ਦੱਸਿਆ ਕਿ ਗੁਪਤਾ ਦੀ ਪੰਜਾਬ ਅਤੇ ਦਿੱਲੀ ਵਿਚ ਮੌਜੂਦਗੀ ਦੌਰਾਨ CRPF ਦੇ ਕਰੀਬ 40 ਜਵਾਨਾਂ ਦੀ ਟੁਕੜੀ ਵੱਖ-ਵੱਖ ਸ਼ਿਫਟਾਂ ਵਿਚ ਤਾਇਨਾਤ ਕੀਤੀ ਜਾਵੇਗੀ।

ਇਹ ਵੀ ਪੜ੍ਹੋ- 17.50 ਕਰੋੜ ਦੇ ਟੀਕੇ ਨਾਲ ਬਚੀ ਹਿਰਦੇਆਂਸ਼ ਦੀ ਜਾਨ, ਕੰਪਨੀ ਤੇ ਪੁਲਸ ਦੀ ਮਦਦ ਨਾਲ ਬੱਚੇ ਨੂੰ ਮਿਲੀ ਨਵੀ ਜ਼ਿੰਦਗੀ

ਸੂਤਰਾਂ ਮੁਤਾਬਕ  NIA ਅਤੇ ਪੰਜਾਬ ਪੁਲਸ ਦੇ ਕਾਰਜਕਾਲ ਦੌਰਾਨ ਖਾਲਿਸਤਾਨ ਪੱਖੀ ਤੱਤਾਂ ਅਤੇ ਸਮਰਥਕਾਂ ਵਿਰੁੱਧ ਗੁਪਤਾ ਵਲੋਂ ਕੀਤੀਆਂ ਗਈਆਂ ਕਾਰਵਾਈਆਂ ਕਾਰਨ ਜ਼ੈੱਡ ਪਲੱਸ ਸੁਰੱਖਿਆ ਦੀ ਲੋੜ ਨੂੰ ਦੇਖਦੇ ਹੋਏ ਕੇਂਦਰੀ ਏਜੰਸੀਆਂ ਅਤੇ ਸੁਰੱਖਿਆ ਏਜੰਸੀਆਂ ਨੇ ਖ਼ਤਰੇ ਨਾਲ ਜੁੜੀ ਇਕ ਧਮਕੀ ਰਿਪੋਰਟ ਤਿਆਰ ਕੀਤੀ ਹੈ। ਕੇਂਦਰ ਸਰਕਾਰ ਨੇ ਪਿਛਲੇ ਮਹੀਨੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਅਤੇ ਪਿਛਲੇ ਸਾਲ ਸਤੰਬਰ 'ਚ ਰਾਅ ਦੇ ਸਾਬਕਾ ਮੁਖੀ ਸਾਮੰਤ ਗੋਇਲ ਨੂੰ ਵੀ ਇਸੇ ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕੀਤੀ ਸੀ। ਦੋਹਾਂ ਦੇ ਖਿਲਾਫ ਵੀ ਇਸੇ ਤਰ੍ਹਾਂ ਦੀ ਧਮਕੀ ਮਿਲੀ ਸਨ। ਦੋਵਾਂ ਅਧਿਕਾਰੀਆਂ ਨੂੰ ਹਥਿਆਰਬੰਦ CRPF ਜਵਾਨਾਂ ਦੀ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ। VIP ਸੁਰੱਖਿਆ ਕਵਰ ਦਾ ਵਰਗੀਕਰਨ 'Z Plus' ਨਾਲ ਸ਼ੁਰੂ ਹੁੰਦਾ ਹੈ, ਇਸ ਤੋਂ ਬਾਅਦ 'Z', 'Y Plus', Y ਅਤੇ X ਆਉਂਦਾ ਹੈ।

 ਇਹ ਵੀ ਪੜ੍ਹੋ-  ਵਿਦੇਸ਼ੀ ਰੇਡੀਓ ਅਤੇ ਟੀ. ਵੀ . ’ਤੇ ਪੰਜਾਬੀ ਐੱਨ. ਆਰ. ਆਈਜ਼. ਦਾ ਰੌਲਾ, ਵੋਟ ਪਾਉਣ ’ਚ ਫਾਡੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e

 


Tanu

Content Editor

Related News