ਡਾਇਨਾਸੌਰ ਵਾਪਸ ਆ ਸਕਦੇ ਨੇ ਪਰ ਕਾਂਗਰਸ ਨਹੀਂ : ਰਵਨੀਤ ਬਿੱਟੂ

Wednesday, Oct 09, 2024 - 12:15 PM (IST)

ਡਾਇਨਾਸੌਰ ਵਾਪਸ ਆ ਸਕਦੇ ਨੇ ਪਰ ਕਾਂਗਰਸ ਨਹੀਂ : ਰਵਨੀਤ ਬਿੱਟੂ

ਨਵੀਂ ਦਿੱਲੀ- ਹਰਿਆਣਾ ਵਿਚ ਕਾਂਗਰਸ ਦੀ ਕਰਾਰੀ ਹਾਰ 'ਤੇ ਰਾਜਸਥਾਨ ਦੇ ਰਾਜ ਸਭਾ ਮੈਂਬਰ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਚੁਟਕੀ ਲਈ ਹੈ। ਬਿੱਟੂ ਨੇ ਕਿਹਾ ਕਿ ਇਸ ਯੁੱਗ ਵਿਚ ਡਾਇਨਾਸੌਰ ਤਾਂ ਵਾਪਸ ਆ ਸਕਦੇ ਹਨ ਪਰ ਕਾਂਗਰਸ ਦੀ ਵਾਪਸੀ ਨਹੀਂ ਹੋ ਸਕਦੀ । ਉਨ੍ਹਾਂ ਕਿਹਾ ਕਿ ਇਹ ਪਾਰਟੀ ਆਪਣੇ ਪਰਿਵਾਰ ਤੇ ਬੱਚਿਆਂ ਤੱਕ ਸੀਮਿਤ ਹੈ। ਬਾਕੀ ਪਾਰਟੀਆਂ ਬਹੁਤ ਅੱਗੇ ਪਹੁੰਚ ਗਈਆਂ ਹਨ। ਦੱਸ ਦੇਈਏ ਕਿ ਭਾਜਪਾ ਦੀ ਜਿੱਤ ਤੋਂ ਬਾਅਦ ਕਾਂਗਰਸ ਵਲੋਂ ਲਗਾਤਾਰ ਈ.ਵੀ.ਐੱਮ. 'ਚ ਗੜਬੜੀ ਦੇ ਦੋਸ਼ ਲਗਾਏ ਜਾ ਰਹੇ ਸਨ। ਜਿਸ ਤੋਂ ਬਾਅਦ ਰਵਨੀਤ ਬਿੱਟੂ ਦਾ ਇਹ ਬਿਆਨ ਸਾਹਮਣੇ ਆਇਆ ਹੈ। 

ਦੱਸਣਯੋਗ ਹੈ ਕਿ ਹਰਿਆਣਾ ਦੀ ਸਿਆਸਤ ਵਿਚ ਇਸ ਵਾਰ ਨਵਾਂ ਇਤਿਹਾਸ ਰਚਿਆ ਗਿਆ ਹੈ। ਪਹਿਲੀ ਵਾਰ ਕਿਸੇ ਸਿਆਸੀ ਪਾਰਟੀ ਨੇ ਜਿੱਤ ਦੀ ਹੈਟ੍ਰਿਕ ਲਾਈ ਹੈ। ਭਾਜਪਾ ਨੂੰ ਪਿਛਲੀਆਂ 2 ਚੋਣਾਂ ਨਾਲੋਂ ਵੀ ਵੱਧ ਇਸ ਵਾਰ 48 ਸੀਟਾਂ ਮਿਲੀਆਂ ਹਨ। ਭਾਜਪਾ ਦੂਜੀ ਵਾਰ ਆਪਣੇ ਦਮ ’ਤੇ ਸਰਕਾਰ ਬਣਾਏਗੀ। 2019 ਦੀਆਂ ਚੋਣਾਂ ’ਚ ਭਾਜਪਾ ਨੂੰ ਸਪੱਸ਼ਟ ਬਹੁਮਤ ਨਾ ਮਿਲਣ ਕਾਰਨ ਗੱਠਜੋੜ ਸਰਕਾਰ ਬਣਾਉਣੀ ਪਈ ਸੀ। ਇਸ ਦੇ ਨਾਲ ਹੀ ਜਿੱਤ ਕਾਂਗਰਸ ਦੇ ਹੱਥੋਂ ਖਿਸਕ ਗਈ। ਉਸ ਨੂੰ ਸਿਰਫ਼ 37 ਸੀਟਾਂ ਹੀ ਮਿਲੀਆਂ ਹਨ। ਭਾਜਪਾ ਨੇ 2014 ਤੇ 2019 ਤੋਂ ਬਾਅਦ ਹੁਣ 2024 ’ਚ ਲਗਾਤਾਰ ਤੀਜੀ ਵਾਰ ਸੱਤਾ ਹਾਸਲ ਕੀਤੀ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਜਿੱਤ ਦੇ ਹੀਰੋ ਬਣੇ ਹਨ, ਕਿਉਂਕਿ ਭਾਜਪਾ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਵਜੋਂ ਆਪਣਾ ਚਿਹਰਾ ਬਣਾ ਕੇ ਚੋਣ ਲੜੀ ਸੀ। ਇਸ ਚੋਣ ’ਚ ਮੰਤਰੀਆਂ ਸਮੇਤ ਕਈ ਵੱਡੇ ਚਿਹਰਿਆਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News