ਪੇਪਰ ਲੀਕ ਮਾਮਲੇ ''ਚ ਸਰਕਾਰ ਦੀ ਵੱਡੀ ਕਾਰਵਾਈ, NTA ਦੇ DG ਨੂੰ ਹਟਾਇਆ
Sunday, Jun 23, 2024 - 03:10 AM (IST)
ਨਵੀਂ ਦਿੱਲੀ- ਪੇਪਰ ਲੀਕ ਮਾਲੇ 'ਚ ਸਰਕਾਰ ਨੇ ਵੱਡਾ ਐਕਸ਼ਨ ਲੈਂਦੇ ਹੋਏ ਐੱਨ.ਟੀ.ਏ. ਦੇ ਡੀ.ਜੀ. ਸੁਬੋਧ ਕੁਮਾਰ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ। ਉਨ੍ਹਾਂ ਦੀ ਥਾਂ ਹੁਣ ਰਿਟਾਇਰਡ ਆਈ.ਏ.ਐੱਸ. ਅਧਿਕਾਰੀ ਪ੍ਰਦੀਪ ਸਿੰਘ ਖਰੋਲਾ ਨੂੰ ਕਾਰਜਭਾਰ ਸੌਂਪ ਦਿੱਤਾ ਗਿਆ ਹੈ। ਖਰੋਲਾ ਰਿਟਾਇਰ ਹੋਣ ਤੋਂ ਬਾਅਦ ਇੰਡੀਆ ਟ੍ਰੇਡ ਪ੍ਰਮੋਸ਼ਨ ਆਰਗਨਾਈਜੇਸ਼ਨ ਦੇ ਚੇਅਰਮੈਨ ਵਜੋਂ ਸੇਵਾ ਨਿਭਾਅ ਰਹੇ ਹਨ।
ਦੱਸ ਦੇਈਏ ਕਿ ਹਾਲ ਹੀ ਵਿੱਚ ਹੋਏ NEET ਪੇਪਰ ਲੀਕ ਅਤੇ UGC-NET ਪ੍ਰੀਖਿਆ ਪੇਪਰ ਲੀਕ ਮੁੱਦੇ ਨੂੰ ਲੈ ਕੇ NTA 'ਤੇ ਲਗਾਤਾਰ ਸਵਾਲ ਉਠਾਏ ਜਾ ਰਹੇ ਹਨ। ਹੁਣ ਸਰਕਾਰ ਨੇ ਇਸ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਹੈ।
ਪੇਪਰ ਲੀਕ ਨੂੰ ਲੈ ਕੇ ਵਿਰੋਧੀ ਧਿਰ ਲਗਾਤਾਰ ਸਰਕਾਰ 'ਤੇ ਸਵਾਲ ਚੁੱਕ ਰਹੀ ਹੈ ਅਤੇ ਦੇਸ਼ ਭਰ 'ਚ ਵਿਦਿਆਰਥੀਆਂ ਵੱਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ।