ਦਿਵਿਆਂਗ ਅਧਿਕਾਰੀ ਕੈਡੇਟਾਂ ਦੇ ਮਾਮਲੇ ’ਚ ਹੁਕਮ ਦੀ ਪਾਲਣਾ ਨਾ ਕਰਨ ’ਤੇ ਕੇਂਦਰ ਨੂੰ ਸੁਪਰੀਮ ਕੋਰਟ ਦੀ ਝਾੜ

Thursday, Oct 08, 2026 - 10:35 AM (IST)

ਦਿਵਿਆਂਗ ਅਧਿਕਾਰੀ ਕੈਡੇਟਾਂ ਦੇ ਮਾਮਲੇ ’ਚ ਹੁਕਮ ਦੀ ਪਾਲਣਾ ਨਾ ਕਰਨ ’ਤੇ ਕੇਂਦਰ ਨੂੰ ਸੁਪਰੀਮ ਕੋਰਟ ਦੀ ਝਾੜ

ਨਵੀਂ ਦਿੱਲੀ (ਏਜੰਸੀ) - ਸੁਪਰੀਮ ਕੋਰਟ ਨੇ ਸਿਖਲਾਈ ਦੌਰਾਨ ਹੋਈ ਕਿਸੇ ਵੀ ਦਿਵਿਆਂਗਤਾ ਕਾਰਨ ਸੇਵਾ ਲਈ ਅਯੋਗ ਹੋਏ ਫ਼ੌਜੀ ਅਧਿਕਾਰੀ ਕੈਡੇਟਾਂ ਦੀ ਭਲਾਈ ਨਾਲ ਜੁੜੇ ਉਪਾਵਾਂ ’ਤੇ ਮੁੜ ਵਿਚਾਰ ਕਰਨ ਦੇ ਆਪਣੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਬੁੱਧਵਾਰ ਨੂੰ ਕੇਂਦਰ ਸਰਕਾਰ ਨੂੰ ਝਾੜ ਪਾਈ। ਜਸਟਿਸ ਬੀ. ਵੀ. ਨਾਗਰਤਨਾ, ਜਸਟਿਸ ਆਰ. ਮਹਾਦੇਵਨ ਅਤੇ ਜਸਟਿਸ ਡੀ. ਕੇ. ਉਪਾਧਿਆਏ ਦੀ ਬੈਂਚ ਸਿਖਲਾਈ ਦੌਰਾਨ ਸੱਟ ਲੱਗਣ ਜਾਂ ਦਿਵਿਆਂਗ ਹੋਣ ਕਾਰਨ ਫ਼ੌਜੀ ਸਿਖਲਾਈ ਤੋਂ ਬਾਹਰ ਕੀਤੇ ਗਏ ਕੈਡੇਟਾਂ ਦੀਆਂ ਪ੍ਰੇਸ਼ਾਨੀਆਂ ਨਾਲ ਸਬੰਧਤ ਸੂਓ ਮੋਟੋ ਮਾਮਲੇ ਦੀ ਸੁਣਵਾਈ ਕਰ ਰਹੇ ਸਨ।

ਇਹ ਵੀ ਪੜ੍ਹੋ : Big Breaking : ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ ਦੇਹਾਂਤ

ਸੁਪਰੀਮ ਕੋਰਟ ਨੇ ਕਿਹਾ ਕਿ 4 ਅਗਸਤ 2026 ਨੂੰ ਦਿੱਤੇ ਗਏ ਸਪਸ਼ਟ ਹੁਕਮਾਂ ਦੇ ਬਾਵਜੂਦ 2015 ਦੀ ਸਭਰਵਾਲ ਕਮੇਟੀ ਦੀ ਰਿਪੋਰਟ ਦੀਆਂ ਸਿਫ਼ਾਰਸ਼ਾਂ ’ਤੇ ਅਸਲ ਵਿਚ ਮੁੜ ਵਿਚਾਰ ਨਹੀਂ ਕੀਤਾ ਗਿਆ। ਸਾਲ 2015 ਵਿਚ ਸੇਵਾ ਅਤੇ ਪੈਨਸ਼ਨ ਨਾਲ ਜੁੜੇ ਮਾਮਲਿਆਂ, ਸੰਭਾਵਿਤ ਵਿਵਾਦਾਂ, ਮੁਕੱਦਮਿਆਂ ਨੂੰ ਘਟਾਉਣ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਨਾਲ ਸਬੰਧਤ ਸੰਸਥਾਗਤ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਸਭਰਵਾਲ ਕਮੇਟੀ ਦਾ ਗਠਨ ਕੀਤਾ ਗਿਆ ਸੀ। ਜਸਟਿਸ ਨਾਗਰਤਨਾ ਨੇ ਜ਼ੁਬਾਨੀ ਤੌਰ ’ਤੇ ਕਿਹਾ ਕਿ ਤੁਸੀਂ ਅਦਾਲਤ ਪ੍ਰਤੀ ਇਸ ਤਰ੍ਹਾਂ ਦਾ ਰਵੱਈਆ ਕਿਉਂ ਦਿਖਾ ਰਹੇ ਹੋ?

ਇਹ ਵੀ ਪੜ੍ਹੋ : ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ ਪ੍ਰਸ਼ਾਸਨ ਨੇ ਦਿੱਤੀ ਮਨਜ਼ੂਰੀ

ਤੁਸੀਂ ਕਹਿੰਦੇ ਹੋ ਕਿ ਅਸੀਂ 2022 ਵਿਚ ਇਸ ਦਾ ਨਿਪਟਾਰਾ ਕਰ ਦਿੱਤਾ ਅਤੇ ਮਾਮਲਾ ਉੱਥੇ ਹੀ ਖ਼ਤਮ ਹੋ ਗਿਆ। ਵਿਭਾਗ ਦਾ ਇਹ ਕਿਹੋ ਜਿਹਾ ਰਵੱਈਆ ਹੈ? ਸੁਪਰੀਮ ਕੋਰਟ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਦਾਇਰ ਹਲਫ਼ਨਾਮੇ ਵਿਚ ਸਿਰਫ਼ 2022 ਵਿਚ ਹੋਈਆਂ ਬੈਠਕਾਂ ਅਤੇ ਉਨ੍ਹਾਂ ਪੁਰਾਣੇ ਫੈਸਲਿਆਂ ਦਾ ਜ਼ਿਕਰ ਕੀਤਾ ਗਿਆ ਹੈ, ਜਿਨ੍ਹਾਂ ਵਿਚ ਸਿਖਲਾਈ ਤੋਂ ਬਾਹਰ ਕੀਤੇ ਗਏ ਅਧਿਕਾਰੀ ਕੈਡੇਟਾਂ ਨੂੰ ਦਿਵਿਆਂਗਤਾ ਪੈਨਸ਼ਨ ਅਤੇ ਸਾਬਕਾ ਫੌਜੀਆਂ ਦਾ ਦਰਜਾ ਦੇਣ ਤੋਂ ਇਨਕਾਰ ਕੀਤਾ ਗਿਆ ਸੀ। ਅਦਾਲਤ ਨੇ ਕਿਹਾ ਕਿ ਇਸ ਵਿਚ ਅਜਿਹਾ ‘ਇਕ ਸ਼ਬਦ ਵੀ ਨਹੀਂ’ ਹੈ, ਜਿਸ ਤੋਂ ਇਹ ਪਤਾ ਚੱਲੇ ਕਿ 4 ਅਗਸਤ ਨੂੰ ਅਦਾਲਤ ਵੱਲੋਂ ਦਿੱਤੇ ਗਏ ਹੁਕਮ ਅਨੁਸਾਰ ਸਭਰਵਾਲ ਕਮੇਟੀ ਦੀਆਂ ਸਿਫ਼ਾਰਸ਼ਾਂ ’ਤੇ ਦੁਬਾਰਾ ਵਿਚਾਰ ਕੀਤਾ ਗਿਆ।

ਇਹ ਵੀ ਪੜ੍ਹੋ : ਦਿੱਗਜ ਅਦਾਕਾਰ ਨਾਨਾ ਪਾਟੇਕਰ ਦਾ ਦੇਹਾਂਤ, ਮੌਤ ਦੀ ਅਸਲ ਵਜ੍ਹਾ ਆਈ ਸਾਹਮਣੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News