ਕੇਰਲ ''ਚ ਮੁੜ ਹੋਵੇਗੀ ਆਫ਼ਤ ਦੀ ਬਾਰਿਸ਼; ''ਆਰੇਂਜ ਅਲਰਟ ਜਾਰੀ'', ਅਗਲੇ 5 ਦਿਨਾਂ ਲਈ IMD ਨੇ ਦਿੱਤੀ ਇਹ ਅਪਡੇਟ
Sunday, Aug 18, 2024 - 05:37 AM (IST)
ਤਿਰੂਵਨੰਤਪੁਰਮ : ਭਾਰਤੀ ਮੌਸਮ ਵਿਭਾਗ (IMD) ਨੇ ਸ਼ਨੀਵਾਰ ਨੂੰ ਅਗਲੇ 5 ਦਿਨਾਂ ਦੌਰਾਨ ਕੇਰਲ ਵਿਚ ਭਾਰੀ ਬਾਰਿਸ਼ ਅਤੇ ਤੇਜ਼ ਹਵਾਵਾਂ ਦੀ ਭਵਿੱਖਬਾਣੀ ਕੀਤੀ ਹੈ ਅਤੇ ਚਾਰ ਜ਼ਿਲ੍ਹਿਆਂ ਵਿਚ ਆਰੇਂਜ ਅਲਰਟ ਜਾਰੀ ਕੀਤਾ ਹੈ। ਸ਼ਨੀਵਾਰ ਨੂੰ ਸੂਬੇ ਦੇ ਕਈ ਹਿੱਸਿਆਂ 'ਚ ਵੱਖ-ਵੱਖ ਥਾਵਾਂ 'ਤੇ ਰੁਕ-ਰੁਕ ਕੇ ਬਾਰਿਸ਼ ਜਾਰੀ ਰਹੀ ਅਤੇ ਮਨੀਮਾਲਾ ਅਤੇ ਪੰਬਾ ਸਮੇਤ ਕਈ ਨਦੀਆਂ 'ਚ ਪਾਣੀ ਦਾ ਪੱਧਰ ਵੀ ਵੱਧ ਗਿਆ।
ਆਈਐੱਮਡੀ ਮੁਤਾਬਕ, ਪਠਾਨਮਥਿੱਟਾ, ਕੋਟਾਯਮ, ਇਡੁੱਕੀ ਅਤੇ ਏਰਨਾਕੁਲਮ ਜ਼ਿਲ੍ਹਿਆਂ ਵਿਚ ਅੱਜ 'ਆਰੇਂਜ ਅਲਰਟ' ਜਾਰੀ ਕੀਤਾ ਗਿਆ ਹੈ ਜਿੱਥੇ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਵਿਚ ਕਿਹਾ ਗਿਆ ਹੈ ਕਿ ਕੋਟਾਯਮ, ਇਡੁੱਕੀ, ਕੋਜ਼ੀਕੋਡ, ਪਠਾਨਮਥਿੱਟਾ ਅਤੇ ਏਰਨਾਕੁਲਮ ਜ਼ਿਲ੍ਹਿਆਂ ਨੂੰ ਕ੍ਰਮਵਾਰ ਐਤਵਾਰ ਅਤੇ ਸੋਮਵਾਰ ਲਈ 'ਆਰੇਂਜ ਅਲਰਟ' ਸ਼੍ਰੇਣੀ ਵਿਚ ਰੱਖਿਆ ਗਿਆ ਹੈ। ਜਦੋਂ 11 ਸੈਂਟੀਮੀਟਰ ਤੋਂ 20 ਸੈਂਟੀਮੀਟਰ ਤੱਕ ਬਾਰਿਸ਼ ਹੋਣ ਦੀ ਸੰਭਾਵਨਾ ਹੁੰਦੀ ਹੈ ਤਾਂ ਇਕ 'ਆਰੇਂਜ ਅਲਰਟ' ਜਾਰੀ ਕੀਤਾ ਜਾਂਦਾ ਹੈ।
ਇਸ ਦੌਰਾਨ ਮੌਸਮ ਵਿਭਾਗ ਨੇ ਕਿਹਾ ਕਿ ਆਉਣ ਵਾਲੇ ਘੰਟਿਆਂ ਵਿਚ ਤਿਰੂਵਨੰਤਪੁਰਮ, ਕੋਲਮ, ਪਠਾਨਮਥਿੱਟਾ, ਅਲਾਪੁਝਾ, ਕੋਟਾਯਮ, ਇਡੁੱਕੀ, ਏਰਨਾਕੁਲਮ ਅਤੇ ਤ੍ਰਿਸੂਰ ਜ਼ਿਲ੍ਹਿਆਂ ਵਿਚ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਦੇ ਨਾਲ ਇਕ ਜਾਂ ਦੋ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8