ਨਾਮਜ਼ਦਗੀ ਪੱਤਰ ਭਰਨ ਮਗਰੋਂ ਵਾਰਾਣਸੀ ’ਚ ਨਰਿੰਦਰ ਮੋਦੀ ਦੀ ਜਿੱਤ ਦੇ ਫਰਕ ਨੂੰ ਲੈ ਕੇ ਚਰਚਾ
Wednesday, May 15, 2024 - 05:30 PM (IST)
ਨੈਸ਼ਨਲ ਡੈਸਕ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੰਗਲਵਾਰ ਨੂੰ ਵਾਰਾਣਸੀ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਬਾਅਦ ਉਨ੍ਹਾਂ ਦੀ ਜਿੱਤ ਦੇ ਫਰਕ ਨੂੰ ਲੈ ਕੇ ਚਰਚਾ ਸ਼ੁਰੂ ਹੋ ਗਈ ਹੈ। ਇਸ ਸੀਟ ’ਤੇ ਪਿਛਲੀਆਂ ਚੋਣਾਂ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 63.60 ਫੀਸਦੀ ਵੋਟਾਂ ਮਿਲੀਆਂ ਸਨ। ਉਨ੍ਹਾਂ ਨੂੰ ਕੁੱਲ 674664 ਲੋਕਾਂ ਨੇ ਵੋਟ ਪਾਈ ਸੀ ਅਤੇ ਉਨ੍ਹਾਂ ਨੇ ਇਸ ਸੀਟ ’ਤੇ 479505 ਵੋਟਾਂ ਨਾਲ ਜਿੱਤ ਹਾਸਲ ਕੀਤੀ ਸੀ, ਜਦਕਿ 2014 ਦੀਆਂ ਲੋਕ ਸਭਾ ਚੋਣਾਂ ’ਚ ਮੋਦੀ ਦੀ ਜਿੱਤ ਦਾ ਫਰਕ 3.71 ਲੱਖ ਵੋਟਾਂ ਦਾ ਸੀ। ਇਨ੍ਹਾਂ ਚੋਣਾਂ ’ਚ ਭਾਜਪਾ ਘੱਟੋ-ਘੱਟ 10 ਲੱਖ ਵੋਟਾਂ ਹਾਸਲ ਕਰਨ ਦੀ ਰਣਨੀਤੀ ’ਤੇ ਕੰਮ ਕਰ ਰਹੀ ਹੈ। ਇਸ ਸੀਟ ’ਤੇ ਆਖਰੀ ਪੜਾਅ ’ਚ 1 ਜੂਨ ਨੂੰ ਵੋਟਾਂ ਪੈਣੀਆਂ ਹਨ।
ਇਹ ਵੀ ਪੜ੍ਹੋ- Fact Check: ਰਾਹੁਲ ਗਾਂਧੀ ਬੋਲੇ- ਨਰਿੰਦਰ ਮੋਦੀ ਜੀ ਪ੍ਰਧਾਨ ਮੰਤਰੀ ਬਣ ਰਹੇ ਹਨ, ਖ਼ਤਮ ਕਹਾਣੀ!
ਕਾਂਗਰਸ ਨੇ ਇਸ ਸੀਟ ’ਤੇ ਅਜੇ ਰਾਏ ਨੂੰ ਮੈਦਾਨ ’ਚ ਉਤਾਰਿਆ ਹੈ, ਜਦਕਿ ਬਸਪਾ ਵਲੋਂ ਵਾਰਾਣਸੀ ਸੀਟ ’ਤੇ ਅਤਹਰ ਜਮਾਲ ਲਾਰੀ ਨੂੰ ਮੈਦਾਨ ’ਚ ਉਤਾਰਿਆ ਗਿਆ ਹੈ। ਪਿਛਲੀਆਂ ਚੋਣਾਂ ’ਚ ਮਾਇਆਵਤੀ ਦੀ ਬਹੁਜਨ ਸਮਾਜ ਪਾਰਟੀ ਅਤੇ ਅਖਿਲੇਸ਼ ਯਾਦਵ ਦੀ ਸਮਾਜਵਾਦੀ ਪਾਰਟੀ ਵਿਚਾਲੇ ਗੱਠਜੋੜ ਸੀ। ਲਿਹਾਜ਼ਾ ਇਹ ਸੀਟ ਸਮਾਜਵਾਦੀ ਪਾਰਟੀ ਦੇ ਹਿੱਸੇ ਆਈ ਸੀ। ਸਮਾਜਵਾਦੀ ਪਾਰਟੀ ਨੇ ਇੱਥੇ ਸ਼ਾਲਿਨੀ ਯਾਦਵ ਨੂੰ ਮੈਦਾਨ ’ਚ ਉਤਾਰਿਆ ਸੀ ਪਰ ਉਨ੍ਹਾਂ ਨੂੰ ਸਿਰਫ 18.4 ਫੀਸਦੀ ਵੋਟਾਂ ਹੀ ਮਿਲੀਆਂ ਸਨ ਅਤੇ ਉਨ੍ਹਾਂ ਦੀ ਜ਼ਮਾਨਤ ਬਹੁਤ ਮੁਸ਼ਕਲ ਨਾਲ ਬਚ ਸਕੀ ਸੀ।
ਇਹ ਵੀ ਪੜ੍ਹੋ- ਕਾਲ ਭੈਰਵ ਦਾ ਆਸ਼ੀਰਵਾਦ ਲੈ ਕੇ PM ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਭਰਿਆ ਨਾਮਜ਼ਦਗੀ ਪੱਤਰ
ਦੋ ਵਾਰ ਜ਼ਮਾਨਤ ਜ਼ਬਤ ਕਰਵਾ ਚੁੱਕੇ ਹਨ ਅਜੇ ਰਾਏ
ਉੱਤਰ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਜੇ ਰਾਏ ਇਸ ਸੀਟ ’ਤੇ 2009 ਤੋਂ ਬਾਅਦ ਹੁਣ ਚੌਥੀ ਵਾਰ ਚੋਣ ਲੜ ਰਹੇ ਹਨ। ਇਸ ਦੌਰਾਨ ਉਹ 2009 ਦੀ ਆਪਣੀ ਪਹਿਲੀ ਚੋਣ ਦੌਰਾਨ ਖੁਸ਼ਕਿਸਮਤ ਰਹੇ ਅਤੇ ਉਨ੍ਹਾਂ ਦੀ ਜ਼ਮਾਨਤ ਬਚ ਗਈ। ਇਨ੍ਹਾਂ ਚੋਣਾਂ ਦੌਰਾਨ ਉਹ ਸਮਾਜਵਾਦੀ ਪਾਰਟੀ ਦੇ ਉਮੀਦਵਾਰ ਸਨ ਅਤੇ ਉਨ੍ਹਾਂ ਨੂੰ 18.61 ਫੀਸਦੀ ਵੋਟਾਂ ਮਿਲੀਆਂ ਸਨ। ਉਸ ਸਮੇਂ ਇਹ ਸੀਟ ਭਾਜਪਾ ਦੇ ਮੁਰਲੀ ਮਨੋਹਰ ਜੋਸ਼ੀ ਨੇ ਜਿੱਤੀ ਸੀ, ਜਦਕਿ ਬਸਪਾ ਦੇ ਮੁਖਤਾਰ ਅੰਸਾਰੀ ਲੱਗਭਗ 28 ਫੀਸਦੀ ਵੋਟਾਂ ਨਾਲ ਦੂਜੇ ਸਥਾਨ ’ਤੇ ਰਹੇ ਸਨ। 2014 ਦੀਆਂ ਚੋਣਾਂ ਦੌਰਾਨ ਅਜੇ ਰਾਏ ਨੇ ਕਾਂਗਰਸ ਦੀ ਟਿਕਟ ’ਤੇ ਚੋਣ ਮੈਦਾਨ ’ਚ ਉੱਤਰੇ ਅਤੇ ਬੁਰੀ ਤਰ੍ਹਾਂ ਚੋਣ ਹਾਰੇ ਸਨ। ਉਨ੍ਹਾਂ ਨੂੰ ਇਨ੍ਹਾਂ ਚੋਣਾਂ ਦੌਰਾਨ ਸਿਰਫ 7.34 ਫੀਸਦੀ ਵੋਟਾਂ ਹੀ ਮਿਲੀਆਂ ਸਨ ਅਤੇ 2019 ਦੀਆਂ ਪਿਛਲੀਆਂ ਚੋਣਾਂ ਦੌਰਾਨ ਵੀ ਉਹ ਤੀਜੇ ਨੰਬਰ ’ਤੇ ਰਹੇ ਅਤੇ 14.38 ਫੀਸਦੀ ਵੋਟਾਂ ਹਾਸਲ ਕਰਨ ਕਰ ਕੇ ਉਨ੍ਹਾਂ ਦੀ ਜ਼ਮਾਨਤ ਜ਼ਬਤ ਹੋ ਗਈ ਸੀ।
ਇਹ ਵੀ ਪੜ੍ਹੋ- ਬੈਲਗੱਡੀ ਰਾਹੀਂ ਵੋਟਾਂ ਮੰਗਣ ਨਿਕਲੇ ਨੇਤਾਜੀ, ਬੋਲੇ- ਬਿਜਲੀ ਅਤੇ ਖਾਦ ਫਰੀ, ਕਿਸਾਨਾਂ ਨੂੰ ਦੇਵਾਂਗੇ ਪੈਨਸ਼ਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e