ਕਾਂਗਰਸ-''ਆਪ'' ''ਚ ਸੀਟਾਂ ਦੀ ਵੰਡ ਨੂੰ ਲੈ ਕੇ ਚਰਚਾ, ਢਾਈ ਘੰਟੇ ਚੱਲੀ ਮੀਟਿੰਗ
Tuesday, Jan 09, 2024 - 11:45 AM (IST)
ਨਵੀਂ ਦਿੱਲੀ (ਏਜੰਸੀ)- ਕਾਂਗਰਸ ਗੱਠਜੋੜ ਕਮੇਟੀ ਦੇ ਕਨਵੀਨਰ ਮੁਕੁਲ ਵਾਸਨਿਕ ਨੇ ਕਿਹਾ ਹੈ ਕਿ ‘ਇੰਡੀਆ’ ਗੱਠਜੋੜ ਦੀ ਸਹਿਯੋਗੀ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾਵਾਂ ਨਾਲ ਸੋਮਵਾਰ ਹੋਈ ਬੈਠਕ ਵਿਚ ਵੱਖ-ਵੱਖ ਮੁੱਦਿਆਂ ’ਤੇ ਚਰਚਾ ਕੀਤੀ ਗਈ। ਦੋਹਾਂ ਪਾਰਟੀਆਂ ਦੀ ਇਸ ਮਾਮਲੇ ’ਤੇ ਫਿਰ ਮੀਟਿੰਗ ਹੋਵੇਗੀ ਅਤੇ ਉਸ ਵਿੱਚ ਅੰਤਿਮ ਫੈਸਲਾ ਲਿਆ ਜਾਵੇਗਾ। ਵਾਸਨਿਕ ਨੇ ਦੱਸਿਆ ਕਿ ਗਠਜੋੜ ਅੰਦਰ ਸੀਟਾਂ ਦੀ ਵੰਡ ਨੂੰ ਲੈ ਕੇ ਦੋਵਾਂ ਪਾਰਟੀਆਂ ਦੇ ਆਗੂਆਂ ਦੀ ਮੀਟਿੰਗ ਢਾਈ ਘੰਟੇ ਚੱਲੀ। ਗਠਜੋੜ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਅਰਵਿੰਦ ਕੇਜਰੀਵਾਲ ਨੇ ਅੱਜ ਦੀ ਮੀਟਿੰਗ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਭੇਜਿਆ ਸੀ।
ਇਹ ਵੀ ਪੜ੍ਹੋ : ਠੰਡ ਕਾਰਨ ਸਕੂਲਾਂ 'ਚ ਮੁੜ ਛੁੱਟੀਆਂ ਦਾ ਐਲਾਨ, ਇਸ ਤਾਰੀਖ਼ ਤੱਕ ਰਹਿਣਗੇ ਬੰਦ
ਉਨ੍ਹਾਂ ਕਿਹਾ ਕਿ ਚਰਚਾ ਦੌਰਾਨ ਸੀਨੀਅਰ ਆਗੂਆਂ ਨਾਲ ਸੀਟਾਂ ਦੀ ਵੰਡ ਅਤੇ ਵੱਖ-ਵੱਖ ਵਿਸ਼ਿਆਂ ਬਾਰੇ ਡੂੰਘਾਈ ਨਾਲ ਗੱਲਬਾਤ ਕੀਤੀ ਗਈ। ਕੁਝ ਦਿਨਾਂ ਬਾਅਦ ਅਸੀਂ ਦੁਬਾਰਾ ਮਿਲਾਂਗੇ ਅਤੇ ਸੀਟਾਂ ਦੀ ਵੰਡ ’ਤੇ ਅੰਤਿਮ ਚਰਚਾ ਹੋਵੇਗੀ। ਅਸੀਂ ਇਕੱਠੇ ਹੋ ਕੇ ਪੂਰੀ ਤਿਆਰੀ ਨਾਲ ਚੋਣਾਂ ਲੜਾਂਗੇ ਅਤੇ ਭਾਜਪਾ ਨੂੰ ਹਰਾਵਾਂਗੇ। ਮੀਟਿੰਗ ਚ ਸ਼ਾਮਲ ਹੋਏ ਸੀਨੀਅਰ ਕਾਂਗਰਸੀ ਆਗੂ ਅਸ਼ੋਕ ਗਹਿਲੋਤ ਨੇ ਕਿਹਾ ਕਿ ਕਿਸੇ ਨੂੰ ਵੀ ਕਿਸੇ ਦੀਆਂ ਗੱਲਾਂ ਨਾਲ ਪ੍ਰਭਾਵਿਤ ਨਹੀਂ ਕਰਨਾ ਚਾਹੀਦਾ। ਜਦੋਂ ਵੱਡਾ ਗਠਜੋੜ ਬਣਦਾ ਹੈ ਤਾਂ ਸਾਰਿਆਂ ਨੂੰ ਕਈ ਚਰ੍ਹਾਂ ਨਾਲ ਸਮਝੌਤਾ ਕਰਨਾ ਪੈਂਦਾ ਹੈ। ਕੁਝ ਕੁਰਬਾਨੀਆਂ ਵੀ ਕਰਨੀਆਂ ਪੈਂਦੀਆਂ ਹਨ। ਕਾਂਗਰਸ ਅਤੇ ਆਮ ਆਦਮੀ ਪਾਰਟੀ ‘ਇੰਡੀਆ’ ਗਠਜੋੜ ਦਾ ਇੱਕ ਮਜ਼ਬੂਤ ਅਤੇ ਮਹੱਤਵਪੂਰਨ ਹਿੱਸਾ ਹਨ। ਗਠਜੋੜ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ ਕਰਾਰੀ ਹਾਰ ਦੇਵੇਗਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8