ਸੰਭਲ ਹਿੰਸਾ ''ਚ ਸ਼ਾਮਲ ਲੋਕਾਂ ਦੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਲਗਾਏ ਜਾਣਗੇ ਪੋਸਟਰ
Thursday, Dec 05, 2024 - 01:26 PM (IST)
ਸੰਭਲ (ਉੱਤਰ ਪ੍ਰਦੇਸ਼) : ਸੰਭਲ 'ਚ 24 ਨਵੰਬਰ ਨੂੰ ਮੁਗਲਕਾਲੀਨ ਦੌਰ ਦੀ ਮਸਜਿਦ ਦੇ ਸਰਵੇਖਣ ਦੌਰਾਨ ਭੜਕੀ ਹਿੰਸਾ 'ਚ ਸ਼ਾਮਲ ਲੋਕਾਂ ਦੇ ਪੋਸਟਰ ਜ਼ਿਲ੍ਹਾ ਪ੍ਰਸ਼ਾਸਨ ਵੀਰਵਾਰ ਨੂੰ ਜਾਰੀ ਕਰੇਗਾ। ਸੰਭਲ ਦੇ ਜ਼ਿਲ੍ਹਾ ਮੈਜਿਸਟ੍ਰੇਟ ਰਾਜੇਂਦਰ ਪੇਸੀਆ ਨੇ ਦੱਸਿਆ ਕਿ 24 ਨਵੰਬਰ ਨੂੰ ਹੋਈ ਹਿੰਸਾ ਤੋਂ ਬਾਅਦ 400 ਤੋਂ ਵੱਧ ਬਦਮਾਸ਼ਾਂ ਦੀ ਪਛਾਣ ਕੀਤੀ ਜਾ ਚੁੱਕੀ ਹੈ ਅਤੇ ਹੁਣ ਤੱਕ 32 ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਜਾ ਚੁੱਕਾ ਹੈ।
ਇਹ ਵੀ ਪੜ੍ਹੋ - ਆਧਾਰ ਕਾਰਡ ਧਾਰਕਾਂ ਲਈ ਜ਼ਰੂਰੀ ਖ਼ਬਰ, ਜੇ ਫਿੰਗਰ ਪ੍ਰਿੰਟ 'ਚ ਆਵੇ ਦਿੱਕਤ ਤਾਂ ਜਲਦੀ ਕਰੋ ਇਹ ਕੰਮ
ਉਨ੍ਹਾਂ ਕਿਹਾ, ''ਹੁਣ ਤੱਕ 400 ਤੋਂ ਵੱਧ ਲੋਕਾਂ ਦੀ ਪਛਾਣ ਹੋ ਚੁੱਕੀ ਹੈ। ਅੱਜ ਪੋਸਟਰ ਲਗਾਏ ਜਾਣਗੇ। ਅੱਜ ਬਾਅਦ ਦੁਪਹਿਰ 3 ਵਜੇ ਸ਼ਾਂਤੀ ਕਮੇਟੀ ਦੀ ਮੀਟਿੰਗ ਹੋ ਰਹੀ ਹੈ, ਜਿਸ 'ਚ ਵਿਚਾਰ ਕੀਤਾ ਜਾਵੇਗਾ ਕਿ ਕਿੰਨੇ ਲੋਕਾਂ ਦੇ ਪੋਸਟਰ ਲਗਾਏ ਜਾਣ।'' ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕਿੰਨੇ ਲੋਕਾਂ ਦੇ ਪੋਸਟਰ ਲਗਾਏ ਜਾਣਗੇ, ਤਾਂ ਉਨ੍ਹਾਂ ਕਿਹਾ, ''ਫਿਲਹਾਲ ਅਸੀਂ ਡਿਜ਼ਾਈਨ ਕਰ ਰਹੇ ਹਾਂ ਅਤੇ ਜਲਦੀ ਹੀ ਇਸ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ। 400 ਲੋਕਾਂ ਦੀ ਪਛਾਣ ਕੀਤੀ ਗਈ ਹੈ। ਫੜੇ ਗਏ ਲੋਕਾਂ ਨੂੰ ਛੱਡ ਕੇ ਬਾਕੀ ਸਾਰੇ ਲੋਕਾਂ ਦੇ ਪੋਸਟਰ ਲਗਾਏ ਜਾਣਗੇ।'' ਇਹ ਪੁੱਛੇ ਜਾਣ 'ਤੇ ਕਿ ਕੀ ਇਸ ਮਾਮਲੇ 'ਚ ਵਿਦੇਸ਼ੀ ਫੰਡਿੰਗ ਦਾ ਮਾਮਲਾ ਵੀ ਸਾਹਮਣੇ ਆ ਰਿਹਾ ਹੈ ਤਾਂ ਉਨ੍ਹਾਂ ਕਿਹਾ ਕਿ ਇਸ ਗੱਲ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਜਾਂਚ ਅਜੇ ਵੀ ਜਾਰੀ ਹੈ।
ਇਹ ਵੀ ਪੜ੍ਹੋ - ਨਿੱਕਾ ਜਿਹਾ ਘਰ ਤੇ ਬਿਜਲੀ ਦਾ ਬਿੱਲ 355 ਕਰੋੜ ਰੁਪਏ, ਸੁਣ ਉੱਡ ਜਾਣਗੇ ਹੋਸ਼
ਵਰਣਨਯੋਗ ਹੈ ਕਿ ਉੱਤਰ ਪ੍ਰਦੇਸ਼ ਸਰਕਾਰ ਨੇ 27 ਨਵੰਬਰ ਨੂੰ ਕਿਹਾ ਸੀ ਕਿ ਉਹ ਸੰਭਲ ਹਿੰਸਾ ਵਿਚ ਸ਼ਾਮਲ ਲੋਕਾਂ ਦੇ ਪੋਸਟਰ ਬਣਾਏਗੀ ਅਤੇ ਜਨਤਕ ਜਾਇਦਾਦ ਦੇ ਨੁਕਸਾਨ ਦੀ ਭਰਪਾਈ ਕਰੇਗੀ ਅਤੇ ਪਥਰਾਅ ਕਰਨ ਵਾਲਿਆਂ ਦੇ ਪੋਸਟਰ ਜਨਤਕ ਥਾਵਾਂ 'ਤੇ ਲਗਾਏ ਜਾਣਗੇ। ਸੰਭਲ ਪੁਲਸ ਇਸ ਹਿੰਸਾ ਵਿੱਚ ਸ਼ਾਮਲ ਲੋਕਾਂ ਦੀਆਂ ਕਈ ਤਸਵੀਰਾਂ ਪਹਿਲਾਂ ਹੀ ਜਾਰੀ ਕਰ ਚੁੱਕੀ ਹੈ। ਇਨ੍ਹਾਂ ਤਸਵੀਰਾਂ ਵਿੱਚ ਨੌਂ ਵਿਅਕਤੀਆਂ ਦੀ ਪਛਾਣ ਕੀਤੀ ਗਈ ਹੈ ਅਤੇ ਚਿਹਰੇ ਦੇ ਮਾਸਕ ਪਹਿਨਣ ਵਾਲਿਆਂ ਦੀ ਪਛਾਣ ਕਰਨ ਲਈ ਲੋਕਾਂ ਤੋਂ ਮਦਦ ਮੰਗੀ ਗਈ ਹੈ।
ਇਹ ਵੀ ਪੜ੍ਹੋ - ਬਿਨਾਂ ਸੱਦੇ ਵਿਆਹ 'ਚ ਦਾਖਲ ਹੋਏ ਕਾਲਜ ਵਿਦਿਆਰਥੀ, ਬਰਾਤੀਆਂ ਨਾਲ ਪਿਆ ਪੰਗਾ, ਚੱਲੀਆਂ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8