ਬੰਬ ਨਾਲ ਉਡਾ ਦੇਵਾਂਗੇ ਜ਼ਿਲ੍ਹਾ ਕੁਲੈਕਟਰ ਦਫ਼ਤਰ, ਪ੍ਰਸ਼ਾਸਨ ਤੇ ਪੁਲਸ ਨੂੰ ਪਈਆਂ ਭਾਜੜਾਂ
Thursday, Jul 16, 2026 - 02:39 PM (IST)
ਬਾਰਨ : ਰਾਜਸਥਾਨ ਦੇ ਬਾਰਨ ਵਿੱਚ ਉਸ ਸਮੇਂ ਹਫ਼ਰਾ-ਦਫ਼ੜੀ ਮਚ ਗਈ, ਜਦੋਂ ਵੀਰਵਾਰ ਨੂੰ ਜ਼ਿਲ੍ਹਾ ਕੁਲੈਕਟਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਪ੍ਰਸ਼ਾਸਨ ਅਤੇ ਪੁਲਸ ਵਿਭਾਗ ਨੇ ਧਮਕੀ ਮਿਲਣ ਤੋਂ ਬਾਅਦ ਅਲਰਟ ਜਾਰੀ ਕਰਦੇ ਹੋਏ ਤਲਾਸ਼ੀ ਮੁਹਿੰਮ ਚਲਾਈ। ਦੂਜੇ ਪਾਸੇ ਸੂਚਨਾ ਮਿਲਦੇ ਸਾਰ ਹੀ ਪੁਲਸ, ਸੁਰੱਖਿਆ ਏਜੰਸੀਆਂ ਅਤੇ ਸਬੰਧਤ ਵਿਭਾਗਾਂ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ।
ਪੜ੍ਹੋ ਇਹ ਵੀ - ਅੱਜ ਤੋਂ ਇਕ ਮਹੀਨੇ ਲਈ ਲਾਲ ਕਿਲ੍ਹੇ 'ਚ ਐਂਟਰੀ ਬੈਨ! ਘੁੰਮਣ ਦੇ ਸ਼ੌਕੀਨ ਪੜ੍ਹ ਲੈਣ ਇਹ ਖ਼ਬਰ, ਨਹੀਂ ਤਾਂ...
ਉਕਤ ਸਾਰੀਆਂ ਟੀਮਾਂ ਨੇ ਕੁਲੈਕਟਰੇਟ ਕੰਪਲੈਕਸ ਨੂੰ ਘੇਰ ਲਿਆ ਅਤੇ ਚੰਗੀ ਤਰੀਕੇ ਨਾਲ ਤਲਾਸ਼ੀ ਲੈਣੀ ਸ਼ੁਰੂ ਕਰ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ, ਸੁਰੱਖਿਆ ਕਾਰਨਾਂ ਕਰਕੇ ਕਲੈਕਟਰੇਟ ਇਮਾਰਤ ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ ਅਤੇ ਅਹਾਤੇ ਵਿੱਚ ਮੌਜੂਦ ਅਧਿਕਾਰੀਆਂ, ਕਰਮਚਾਰੀਆਂ ਅਤੇ ਆਮ ਲੋਕਾਂ ਨੂੰ ਸੁਰੱਖਿਅਤ ਥਾਂ 'ਤੇ ਭੇਜ ਦਿੱਤਾ ਗਿਆ। ਇਸ ਤੋਂ ਬਾਅਦ ਬੰਬ ਨਿਰੋਧਕ ਦਸਤੇ ਅਤੇ ਹੋਰ ਸੁਰੱਖਿਆ ਏਜੰਸੀਆਂ ਦੁਆਰਾ ਪੂਰੇ ਅਹਾਤੇ ਦੀ ਤਲਾਸ਼ੀ ਲਈ।
ਪੜ੍ਹੋ ਇਹ ਵੀ - ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ ਅਲਰਟ ਜਾਰੀ
ਜ਼ਿਕਰਯੋਗ ਹੈ ਕਿ ਬਾਰਨ ਜ਼ਿਲ੍ਹਾ ਕੁਲੈਕਟਰ ਦਫ਼ਤਰ ਨੂੰ ਪਹਿਲਾਂ ਵੀ ਇਸ ਤਰ੍ਹਾਂ ਦੀਆਂ ਧਮਕੀ ਵਾਲੀਆਂ ਈਮੇਲ ਮਿਲ ਚੁੱਕੀਆਂ ਹਨ। ਕੁਲੈਕਟਰੇਟ ਨੂੰ ਪਹਿਲਾਂ ਤਿੰਨ ਵਾਰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਅਜਿਹੀਆਂ ਧਮਕੀਆਂ ਦੇ ਵਾਰ-ਵਾਰ ਮਿਲਣ ਨਾਲ ਪ੍ਰਸ਼ਾਸਨਿਕ ਸਟਾਫ਼ ਵਿੱਚ ਚਿੰਤਾਵਾਂ ਵਧ ਗਈਆਂ ਹਨ। ਫਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਧਮਕੀ ਦੇਣ ਵਾਲੇ ਵਿਅਕਤੀ ਦੀ ਪਛਾਣ ਕਰਨ ਅਤੇ ਜਾਣਕਾਰੀ ਦੇ ਸਰੋਤ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ - ਬਦਲ ਜਾਵੇਗਾ ਸਕੂਲਾਂ ਦਾ SYLLABUS, ਹੁਣ ਇਹ ਵਿਸ਼ਾ ਹੋਵੇਗਾ ਲਾਜ਼ਮੀ, ਕੇਂਦਰ ਨੇ SC ਨੂੰ ਦਿੱਤਾ ਹਲਫਨਾਮਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
