ਜ਼ਿਲ੍ਹਾ ਅਧਿਕਾਰੀ ਦੇ ''ਐਕਸ'' ਅਕਾਊਂਟ ਤੋਂ ਰਾਹੁਲ ਗਾਂਧੀ ''ਤੇ ਟਿੱਪਣੀ, ਪੁਲਸ ਕਰ ਰਹੀ ਜਾਂਚ

Saturday, Sep 14, 2024 - 04:17 PM (IST)

ਨੋਇਡਾ (ਭਾਸ਼ਾ)- ਨੋਇਡਾ ਦੇ ਗੌਤਮਬੁੱਧ ਨਗਰ ਦੇ ਜ਼ਿਲ੍ਹਾ ਅਧਿਕਾਰੀ ਮਨੀਸ਼ ਕੁਮਾਰ ਵਰਮਾ ਦੇ 'ਐਕਸ' ਅਕਾਊਂਟ ਨੂੰ ਹੈਕ ਕਰ ਕੇ ਕਾਂਗਰਸ ਆਗੂ ਰਾਹੁਲ ਗਾਂਧੀ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਕਾਂਗਰਸ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਗੌਤਮ ਅਵਾਨਾ ਦੀ ਅਗਵਾਈ 'ਚ ਸੈਂਕੜੇ ਪਾਰਟੀ ਵਰਕਰਾਂ ਨੇ ਸ਼ਨੀਵਾਰ ਨੂੰ ਸੂਰਜਪੁਰ ਜ਼ਿਲ੍ਹਾ ਕਲੈਕਟ੍ਰੇਟ ਪਹੁੰਚ ਕੇ ਵਿਰੋਧ ਜਤਾਇਆ। ਅਵਾਨਾ ਨੇ ਦਾਅਵਾ ਕੀਤਾ ਕਿ ਗੌਤਮਬੁੱਧ ਨਗਰ ਦੇ ਜ਼ਿਲ੍ਹਾ ਅਧਿਕਾਰੀ ਦੇ 'ਐਕਸ' ਅਕਾਊਂਟ ਤੋਂ ਰਾਹੁਲ ਗਾਂਧੀ ਲਈ ਇਤਰਾਜ਼ਯੋਗ ਟਿੱਪਣੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਤੋਂ ਨਾਰਾਜ਼ ਕਾਂਗਰਸ ਵਰਕਰ ਸ਼ਨੀਵਾਰ ਨੂੰ ਜ਼ਿਲ੍ਹਾ ਅਧਿਕਾਰੀ ਦਫ਼ਤਰ ਪਹੁੰਚੇ ਅਤੇ ਐਡੀਸ਼ਨਲ ਜ਼ਿਲ੍ਹਾ ਅਧਿਕਾਰੀ ਨੂੰ ਮਿਲ ਕੇ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ। 

ਅਵਾਨਾ ਨੇ ਕਿਹਾ ਕਿ ਇਸ ਮਾਮਲੇ 'ਚ ਜਲਦ ਕਾਰਵਾਈ ਨਹੀਂ ਹੁੰਦੀ ਹੈ ਤਾਂ ਕਾਂਗਰਸ ਵਰਕਰ ਸੜਕਾਂ 'ਤੇ ਉਤਰਨਗੇ। ਪੁਲਸ ਬੁਲਾਰੇ ਨੇ ਦੱਸਿਆ ਕਿ ਗੌਤਮਬੁੱਧ ਨਗਰ ਦੇ ਸਹਾਇਕ ਡਾਇਰੈਕਟਰ ਸੁਨੀਲ ਕੁਮਾਰ ਕਨੌਜੀਆ ਨੇ 13 ਸਤੰਬਰ ਨੂੰ ਸੈਕਟਰ-20 ਥਾਣੇ 'ਚ ਰਿਪੋਰਟ ਦਰਜ ਕਰਵਾਈ ਕਿ ਅਣਪਛਾਤੇ ਸਾਈਬਰ ਅਪਰਾਧੀਆਂ ਨੇ ਗੌਤਮਬੁੱਧ ਨਗਰ ਦੇ ਜ਼ਿਲ੍ਹਾ ਅਧਿਕਾਰੀ ਦੇ ਅਧਿਕਾਰਤ 'ਐਕਸ' ਅਕਾਊਂਟ ਨੂੰ ਹੈਕ ਕਰ ਲਿਆ ਹੈ। ਬੁਲਾਰੇ ਨੇ ਸ਼ਿਕਾਇਤ ਦੇ ਹਵਾਲੇ ਤੋਂ ਕਿਹਾ ਕਿ ਹੈਕਰ ਨੇ ਅਕਾਊਂਟ ਦੀ ਗਲਤ ਵਰਤੋਂ ਕਰਦੇ ਹੋਏ ਇਸ ਤੋਂ ਇਤਰਾਜ਼ਯੋਗ ਟਿੱਪਣੀ ਕੀਤੀ, ਜੋ ਬੇਹੱਦ ਇਤਰਾਜ਼ਯੋਗ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤ ਦੇ ਆਧਾਰ 'ਤੇ ਸੈਕਟਰ-20 ਥਾਣਾ ਪੁਲਸ ਨੇ ਸੂਚਨਾ ਤਕਨਾਲੋਜੀ (ਆਈ.ਟੀ.) ਐਕਟ ਦੀਆਂ ਧਾਰਾਵਾਂ ਦੇ ਅਧੀਨ ਮੁਕੱਦਮਾ ਦਰਜ ਕਰ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਬੁਲਾਰੇ ਅਨੁਸਾਰ, ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜਾਂਚ ਲਈ ਇਕ ਵਿਸ਼ੇਸ਼ ਟੀਮ ਗਠਿਤ ਕੀਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News