ਜੰਮੂ-ਕਸ਼ਮੀਰ ''ਚ ਹੋਣਗੀਆਂ ਜ਼ਿਲ੍ਹਾ ਪੰਚਾਇਤ ਦੀਆਂ ਚੋਣਾਂ, ਜਲਦ ਹੋਵੇਗਾ ਤਾਰੀਖ਼ਾਂ ਦਾ ਐਲਾਨ
Wednesday, Nov 04, 2020 - 01:14 AM (IST)
ਸ਼੍ਰੀਨਗਰ - ਜੰਮੂ ਅਤੇ ਕਸ਼ਮੀਰ 'ਚ ਜ਼ਿਲ੍ਹਾ ਵਿਕਾਸ ਪ੍ਰੀਸ਼ਦ (ਡੀ.ਡੀ.ਸੀ.) ਲਈ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਇਸ ਹਫਤੇ ਹੋ ਸਕਦਾ ਹੈ। ਜੰਮੂ ਅਤੇ ਕਸ਼ਮੀਰ 'ਚ ਪਹਿਲੀ ਵਾਰ ਡੀ.ਡੀ.ਸੀ. ਦਾ ਚੋਣ ਹੋਵੇਗਾ। ਹਾਲ ਹੀ 'ਚ ਮੋਦੀ ਸਰਕਾਰ ਨੇ ਜੰਮੂ-ਕਸ਼ਮੀਰ 'ਚ ਇਸ ਨੂੰ ਕਰਾਉਣ ਨੂੰ ਮਨਜ਼ੂਰੀ ਦਿੱਤੀ ਹੈ।
ਮੋਦੀ ਸਰਕਾਰ ਨੇ ਜੰਮੂ-ਕਸ਼ਮੀਰ ਪੰਚਾਇਤੀ ਰਾਜ ਐਕਟ 1989 'ਚ ਸੋਧ ਨੂੰ ਮਨਜ਼ੂਰੀ ਦਿੱਤੀ। ਸੋਧੇ ਕਾਨੂੰਨ ਦੇ ਅਨੁਸਾਰ, ਜੰਮੂ-ਕਸ਼ਮੀਰ 'ਚ ਤਿੰਨ ਪੱਧਰੀ ਪੰਚਾਇਤੀ ਰਾਜ ਵਿਵਸਥਾ ਲਾਗੂ ਕੀਤੀ ਗਈ ਹੈ। ਹੁਣ, ਜ਼ਿਲ੍ਹਾ ਵਿਕਾਸ ਪ੍ਰੀਸ਼ਦ ਦਾ ਗਠਨ ਕੀਤਾ ਜਾਵੇਗਾ ਅਤੇ ਲੋਕ ਸਿੱਧੇ ਆਪਣੇ ਨੁਮਾਇੰਦਿਆਂ ਦੀ ਚੋਣ ਕਰਣਗੇ। ਧਾਰਾ 370 ਅਤੇ 35A ਦੇ ਹਟਣ ਤੋਂ ਪਹਿਲਾਂ, ਜੰਮੂ ਅਤੇ ਕਸ਼ਮੀਰ 'ਚ ਤਿੰਨ ਪੱਧਰੀ ਪੰਚਾਇਤੀ ਰਾਜ ਵਿਵਸਥਾ ਨਹੀਂ ਸੀ।
ਇਸ 'ਚ, ਬੀਜੇਪੀ ਨੇ ਕਿਹਾ ਹੈ ਕਿ ਉਹ ਡੀ.ਡੀ.ਸੀ. ਚੋਣਾਂ ਲਈ ਤਿਆਰ ਹੈ। ਬੀਜੇਪੀ ਦੇ ਸੀਨੀਅਰ ਨੇਤਾ ਕਵਿੰਦਰ ਗੁਪਤਾ ਨੇ ਕਿਹਾ ਕਿ ਡੀ.ਡੀ.ਸੀ. ਦੇ ਚੋਣ ਨਾਲ ਜੰਮੂ-ਕਸ਼ਮੀਰ 'ਚ ਜ਼ਮੀਨੀ ਪੱਧਰ 'ਤੇ ਲੋਕਤੰਤਰ ਮਜ਼ਬੂਤ ਹੋਵੇਗਾ।
ਉਨ੍ਹਾਂ ਕਿਹਾ ਕਿ ਬੀਜੇਪੀ ਈਮਾਨਦਾਰ ਉਮੀਦਵਾਰਾਂ ਦਾ ਸਮਰਥਨ ਕਰੇਗੀ। ਕਾਂਗਰਸ ਨੇ ਵੀ ਕਿਹਾ ਹੈ ਕਿ ਉਹ ਚੋਣਾਂ 'ਚ ਭਾਗ ਲੈਣ ਤੋਂ ਪਿਛੇ ਨਹੀਂ ਹਟੇਗੀ। ਜੰਮੂ-ਕਸ਼ਮੀਰ ਕਾਂਗਰਸ ਦੇ ਉਪ-ਪ੍ਰਧਾਨ ਰਮਨ ਭੱਲਾ ਨੇ ਕਿਹਾ ਕਿ ਪ੍ਰਸ਼ਾਸਨ ਨੇ ਮਤਦਾਨ ਦੀ ਕੋਈ ਤਿਆਰੀ ਨਹੀਂ ਕੀਤੀ ਹੈ।