ਡਿਵਾਈਡਰ 'ਚ ਜਾ ਵੱਜੀ ਸਵਾਰੀਆਂ ਨਾਲ ਭਰੀ ਪਿਕਅੱਪ ਗੱਡੀ ! 12 ਲੋਕਾਂ ਦੀ ਦਰਦਨਾਕ ਮੌਤ

Monday, Sep 07, 2026 - 04:03 PM (IST)

ਡਿਵਾਈਡਰ 'ਚ ਜਾ ਵੱਜੀ ਸਵਾਰੀਆਂ ਨਾਲ ਭਰੀ ਪਿਕਅੱਪ ਗੱਡੀ ! 12 ਲੋਕਾਂ ਦੀ ਦਰਦਨਾਕ ਮੌਤ

ਬਾਗਪਤ (ਏਜੰਸੀ)- ਰਾਜਸਥਾਨ ਤੋਂ ਉੱਤਰ ਪ੍ਰਦੇਸ਼ ਦੇ ਬਦਾਯੂੰ ਜਾ ਰਹੀ ਇਕ ਪਿਕਅੱਪ ਗੱਡੀ ਬਾਗਪਤ ਜ਼ਿਲ੍ਹੇ 'ਚ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ। ਇਸ ਹਾਦਸੇ 'ਚ 12 ਲੋਕਾਂ ਦੀ ਮੌਤ ਹੋ ਗਈ ਅਤੇ ਘੱਟੋ-ਘੱਟ 20 ਹੋਰ ਲੋਕ ਜ਼ਖ਼ਮੀ ਹੋ ਗਏ। ਪੁਲਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਬਾਗਪਤ ਦੇ ਮੁੱਖ ਮੈਡੀਕਲ ਅਫ਼ਸਰ ਡਾਕਟਰ ਤੀਰਥ ਲਾਲ ਨੇ ਦੱਸਿਆ ਕਿ ਹਾਦਸੇ 'ਚ ਹੁਣ ਤੱਕ 12 ਲੋਕਾਂ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਕੀਤੀ ਜਾ ਰਹੀ ਹੈ। 

ਇਸ ਤੋਂ ਪਹਿਲਾਂ, ਮੈਡੀਕਲ ਕਾਲਜ ਦੇ ਮੁੱਖ ਮੈਡੀਕਲ ਸੁਪਰਡੈਂਟ ਅਜੀਤ ਚੌਧਰੀ ਨੇ ਹਾਦਸੇ 'ਚ 6 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਸੀ। ਪੁਲਸ ਸੁਪਰਡੈਂਟ ਸੂਰਜ ਰਾਏ ਨੇ ਕਿਹਾ ਕਿ ਰਾਜਸਥਾਨ ਤੋਂ ਬਦਾਯੂੰ ਜਾ ਰਿਹਾ ਪਿਕਅੱਪ ਐਤਵਾਰ ਦੇਰ ਰਾਤ 12.30 ਵਜੇ ਖਏਕੜਾ ਥਾਣਾ ਖੇਤਰ 'ਚ ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਬੇਕਾਬੂ ਹੋ ਕੇ ਪਲਟ ਗਿਆ। ਉਨ੍ਹਾਂ ਦੱਸਿਆ ਕਿ ਸੂਚਨਾ ਮਿਲਣ 'ਤੇ ਪੁਲਸ ਮੌਕੇ 'ਤੇ ਪਹੁੰਚੀ ਅਤੇ ਰਾਹਤ ਤੇ ਬਚਾਅ ਕੰਮ ਸ਼ੁਰੂ ਕੀਤਾ।

ਰਾਏ ਨੇ ਦੱਸਿਆ ਕਿ ਜ਼ਖਮੀਆਂ ਨੂੰ ਖੇਕੜਾ ਅਤੇ ਬਾਗਪਤ ਦੇ ਕਮਿਊਨਿਟੀ ਸਿਹਤ ਕੇਂਦਰਾਂ ਅਤੇ ਬਾਗਪਤ ਦੇ ਜ਼ਿਲ੍ਹਾ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਗੰਭੀਰ ਜ਼ਖਮੀਆਂ ਨੂੰ ਬਿਹਤਰ ਇਲਾਜ ਲਈ ਉੱਚ ਮੈਡੀਕਲ ਸੈਂਟਰਾਂ 'ਚ ਭੇਜਿਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਜ਼ਖਮੀ ਯਾਤਰੀ ਕੁੰਵਰ ਪਾਲ ਦੇ ਅਨੁਸਾਰ, ਹਾਦਸੇ ਸਮੇਂ ਜ਼ਿਆਦਾਤਰ ਯਾਤਰੀ ਗੱਡੀ 'ਚ ਸੁੱਤੇ ਹੋਏ ਸਨ, ਉਦੋਂ ਅਚਾਨਕ ਜ਼ੋਰਦਾਰ ਆਵਾਜ਼ ਨਾਲ ਗੱਡੀ ਪਲਟ ਗਈ।

ਰਾਏ ਨੇ ਦੱਸਿਆ ਕਿ ਵਾਹਨ ਚਾਲਕ ਨੇ ਉਨ੍ਹਾਂ ਨੂੰ ਦੱਸਿਆ ਕਿ ਗੱਡੀ ਨੂੰ ਪਿੱਛੇ ਤੋਂ ਕਿਸੇ ਹੋਰ ਗੱਡੀ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਹਾਦਸਾ ਹੋਇਆ। ਉਨ੍ਹਾਂ ਅੱਗੇ ਕਿਹਾ ਕਿ ਪੁਲਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਮੈਡੀਕਲ ਕਾਲਜ ਦੇ ਮੁੱਖ ਮੈਡੀਕਲ ਸੁਪਰਡੈਂਟ ਅਜੀਤ ਚੌਧਰੀ ਨੇ ਦੱਸਿਆ ਕਿ ਪੁਲਸ ਮ੍ਰਿਤਕਾਂ ਅਤੇ ਜ਼ਖਮੀਆਂ ਦੇ ਪਰਿਵਾਰਾਂ ਨਾਲ ਸੰਪਰਕ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੁਲਸ ਨੇ ਮ੍ਰਿਤਕਾਂ ਅਤੇ ਜ਼ਖਮੀਆਂ ਬਾਰੇ ਜਾਣਕਾਰੀ ਲੈਣ ਵਾਲੇ ਪਰਿਵਾਰਾਂ ਨੂੰ ਫ਼ੋਨ ਕਰਕੇ ਬਾਗਪਤ ਪੁਲਿਸ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News