ਸਮਰਾਟ ਚੌਧਰੀ ਬਣੇ ਗ੍ਰਹਿ ਮੰਤਰੀ, ਵਿਜੇ ਸਿਨਹਾ ਨੂੰ ਮਿਲਿਆ ਮਾਲ ਵਿਭਾਗ, ਬਿਹਾਰ 'ਚ ਮੰਤਰੀਆਂ ਨੂੰ ਮਿਲੇ ਮਹਿਕਮੇ
Friday, Nov 21, 2025 - 05:12 PM (IST)
ਨੈਸ਼ਨਲ ਡੈਸਕ : ਬਿਹਾਰ ਵਿੱਚ ਨਵੀਂ ਸਰਕਾਰ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਆਖਰਕਾਰ ਮੰਤਰੀਆਂ ਦੇ ਵਿਭਾਗਾਂ ਦੀ ਵੰਡ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਨਿਤੀਸ਼ ਕੁਮਾਰ ਤੇ ਉਪ ਮੁੱਖ ਮੰਤਰੀ ਸਮਰਾਟ ਚੌਧਰੀ ਵਿਚਾਲੇ ਲਗਭਗ ਅੱਧੇ ਘੰਟੇ ਦੀ ਬੈਠਕ ਹੋਣ ਤੋਂ ਬਾਅਦ ਵਿਭਾਗਾਂ ਦੀ ਪੂਰੀ ਸੂਚੀ ਰਾਜਪਾਲ ਨੂੰ ਸੌਂਪ ਦਿੱਤੀ ਗਈ। ਨਿਤੀਸ਼ ਕੁਮਾਰ ਦੀ ਨਵੀਂ ਕੈਬਨਿਟ ਵਿੱਚ ਸਮਰਾਟ ਚੌਧਰੀ (ਡਿਪਟੀ ਸੀਐੱਮ) ਨੂੰ ਗ੍ਰਹਿ ਮੰਤਰੀ ਬਣਾਇਆ ਗਿਆ ਹੈ। ਸਮਰਾਟ ਚੌਧਰੀ ਅਤੇ ਵਿਜੇ ਸਿਨਹਾ ਇੱਕ ਵਾਰ ਫਿਰ ਬਿਹਾਰ ਦੇ ਡਿਪਟੀ ਸੀਐੱਮ ਦੀ ਜ਼ਿੰਮੇਵਾਰੀ ਸੰਭਾਲਣਗੇ। ਜ਼ਿਕਰਯੋਗ ਹੈ ਕਿ ਪਹਿਲੀ ਵਾਰ ਭਾਜਪਾ ਕੋਲ ਗ੍ਰਹਿ ਵਿਭਾਗ ਆਇਆ ਹੈ।
ਖਬਰ ਅਪਡੇਟ ਕੀਤੀ ਜਾ ਰਹੀ ਹੈ।
