ਦਿਵਿਆ ਪਾਹੂਜਾ ਕਤਲ ਕਾਂਡ: ਰਵੀ ਬੰਗਾ ਦੀ ਚਾਰ ਦਿਨ ਵਧੀ ਪੁਲਸ ਰਿਮਾਂਡ
Monday, Jan 29, 2024 - 11:34 PM (IST)
ਗੁਰੂਗ੍ਰਾਮ — ਹਰਿਆਣਾ ਦੇ ਗੁਰੂਗ੍ਰਾਮ ਦੀ ਇਕ ਅਦਾਲਤ ਨੇ ਸੋਮਵਾਰ ਨੂੰ ਸਾਬਕਾ ਮਾਡਲ ਦਿਵਿਆ ਪਾਹੂਜਾ ਦੇ ਕਤਲ ਮਾਮਲੇ 'ਚ ਗ੍ਰਿਫ਼ਤਾਰ ਦੋਸ਼ੀ ਰਵੀ ਬੰਗਾ ਦੀ ਪੁਲਸ ਰਿਮਾਂਡ 'ਚ ਚਾਰ ਦਿਨ ਦਾ ਵਾਧਾ ਕਰ ਦਿੱਤਾ ਹੈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਅਨੁਸਾਰ 26 ਜਨਵਰੀ ਨੂੰ ਜੈਪੁਰ ਤੋਂ ਗ੍ਰਿਫ਼ਤਾਰ ਕੀਤੇ ਗਏ ਬੰਗਾ ਨੇ ਹੋਰ ਮੁਲਜ਼ਮ ਬਲਰਾਜ ਗਿੱਲ ਨਾਲ ਮਿਲ ਕੇ ਦਿਵਿਆ ਪਾਹੂਜਾ ਦੀ ਲਾਸ਼ ਦਾ ਨਿਪਟਾਰਾ ਕੀਤਾ ਸੀ। ਪੁਲਸ ਇਸ ਮਾਮਲੇ ਵਿੱਚ ਛੇ ਮੁਲਜ਼ਮਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ, ਜਿਨ੍ਹਾਂ ਵਿੱਚ ਮੁੱਖ ਮੁਲਜ਼ਮ ਅਭਿਜੀਤ ਸਿੰਘ, ਹੇਮਰਾਜ, ਓਮ ਪ੍ਰਕਾਸ਼, ਮੇਘਾ, ਪ੍ਰਵੇਸ਼ ਅਤੇ ਬਲਰਾਜ ਗਿੱਲ ਸ਼ਾਮਲ ਹਨ। ਪੁਲਸ ਨੇ ਦੱਸਿਆ ਕਿ ਬੰਗਾ ਨੂੰ ਤਿੰਨ ਦਿਨ ਦੀ ਪੁਲਸ ਹਿਰਾਸਤ ਤੋਂ ਬਾਅਦ ਇੱਥੇ ਇੱਕ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਪੁਲਸ ਨੇ ਉਸਦੀ ਹਿਰਾਸਤ ਵਿੱਚ ਵਾਧਾ ਕਰਨ ਲਈ ਅਰਜ਼ੀ ਦਾਇਰ ਕੀਤੀ। ਪੁਲਸ ਟੀਮ ਨੇ ਦੱਸਿਆ ਕਿ ਇਸ ਮਾਮਲੇ 'ਚ ਦੋਸ਼ੀਆਂ ਤੋਂ ਕਾਫੀ ਪੁੱਛਗਿੱਛ ਕੀਤੀ ਜਾਣੀ ਬਾਕੀ ਹੈ। ਉਨ੍ਹਾਂ ਦੱਸਿਆ ਕਿ ਇਸ ’ਤੇ ਅਦਾਲਤ ਨੇ ਬੰਗਾ ਦੇ ਪੁਲਸ ਰਿਮਾਂਡ ਵਿੱਚ ਚਾਰ ਦਿਨ ਹੋਰ ਵਾਧਾ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਇਹ ਵੀ ਪੜ੍ਹੋ - ਮਿਸਰ ਦੀ ਕੁੜੀ ਨੇ ਗਾਇਆ ‘ਦੇਸ਼ ਰੰਗੀਲਾ’ ਗੀਤ, ਪ੍ਰਧਾਨ ਮੰਤਰੀ ਤੇ ਹੋਰ ਆਗੂਆਂ ਨੇ ਕੀਤੀ ਤਾਰੀਫ਼
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।