ਘਰ ਅੰਦਰ ਦਾਖਲ ਹੋ ਕੇ ਬੰਦੂਕਧਾਰੀਆਂ ਨੇ ਦਿਵਯਾਂਗ ਵਿਅਕਤੀ ਦਾ ਗੋਲੀ ਮਾਰ ਕੇ ਕੀਤਾ ਕਤਲ

Sunday, Aug 16, 2020 - 03:43 PM (IST)

ਘਰ ਅੰਦਰ ਦਾਖਲ ਹੋ ਕੇ ਬੰਦੂਕਧਾਰੀਆਂ ਨੇ ਦਿਵਯਾਂਗ ਵਿਅਕਤੀ ਦਾ ਗੋਲੀ ਮਾਰ ਕੇ ਕੀਤਾ ਕਤਲ

ਸ਼੍ਰੀਨਗਰ— ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿਚ ਸ਼ਨੀਵਾਰ ਦੇਰ ਰਾਤ ਅਣਪਛਾਤੇ ਬੰਦੂਕਧਾਰੀਆਂ ਨੇ ਇਕ ਦਿਵਯਾਂਗ (ਅਪਾਹਜ) ਵਿਅਕਤੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ। ਅਧਿਕਾਰਤ ਸੂਤਰਾਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਅਣਪਛਾਤੇ ਬੰਦੂਕਧਾਰੀਆਂ ਦੇ ਸਮੂਹ ਨੇ ਕੱਲ ਦੇਰ ਰਾਤ ਪੁਲਵਾਮਾ ਦੇ ਕੰਗਨ ਵਿਚ ਆਜ਼ਾਦ ਅਹਿਮਦ ਡਾਰ ਦੇ ਘਰ ਵਿਚ ਦਾਖ਼ਲ ਹੋ ਕੇ ਉਸ ਨੂੰ ਕਮਰੇ ਵਿਚੋਂ ਖਿੱਚ ਕੇ ਬਾਹਰ ਕੱਢਿਆ। ਬਾਅਦ ਵਿਚ ਉਨ੍ਹਾਂ ਬੰਦੂਕਧਾਰੀਆਂ ਨੇ ਗੋਲੀ ਮਾਰ ਦਿੱਤੀ, ਜਿਸ ਨਾਲ ਉਹ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ।

ਆਜ਼ਾਦ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਤੋਂ ਬਾਅਦ ਸੁਰੱਖਿਆ ਦਸਤਿਆਂ ਅਤੇ ਪੁਲਸ ਨੇ ਤੁਰੰਤ ਪੂਰੇ ਇਲਾਕੇ ਦੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਪਰ ਹਨ੍ਹੇਰੇ ਦਾ ਫਾਇਦਾ ਚੁੱਕ ਕੇ ਉੱਥੋਂ ਦੌੜ ਗਏ। ਬਾਅਦ ਵਿਚ ਤਲਾਸ਼ੀ ਮੁਹਿੰਮ ਬੰਦ ਕਰ ਦਿੱਤੀ ਗਈ। ਆਜ਼ਾਦ ਨੇ ਬਿਹਾਰ ਦੀ ਇਕ ਕੁੜੀ ਨਾਲ ਵਿਆਹ ਕੀਤਾ ਸੀ ਅਤੇ ਉਸ ਦੀ 10 ਸਾਲ ਦੀ ਇਕ ਧੀ ਹੈ। ਅਜੇ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਬੰਦੂਕਧਾਰੀਆਂ ਨੇ ਆਜ਼ਾਦ ਨੂੰ ਕਿਉਂ ਮਾਰਿਆ। ਪੁਲਸ ਨੇ ਮਾਮਲੇ ਦਰਜ ਕਰ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।


author

Tanu

Content Editor

Related News